Thursday, August 13, 2026

Crime-Justice

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

PUNJAB NEWS EXPRESS | November 07, 2024 07:07 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20, 000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ  ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ  ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ  50, 000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20, 000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20, 000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ