Friday, April 26, 2024

Crime-Justice

ਵਿਜੀਲੈਂਸ ਬਿਊਰੋ ਵੱਲੋਂ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਸਬ ਇੰਸਪੈਕਟਰ ਵਿਰੁੱਧ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ

PUNJAB NEWS EXPRESS | December 06, 2022 09:09 PM

ਚੰਡੀਗੜ੍ਹ, :  ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਡਿਪਟੀ ਅਟਾਰਨੀ (ਕਾਨੂੰਨੀ) ਦੇ ਨਾਲ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਮੇਸ਼ ਕੁਮਾਰ ਵਿਰੁੱਧ ਦਸ ਹਜ਼ਾਰ ਰੁਪਏ ਰਿਸ਼ਵਤ  ਮੰਗਣ ਅਤੇ ਹਾਸਲ ਕਰਨ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

 ਇਸ ਸਬੰਧੀ ਜਾਣਕਾਰੀ ਸਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਧਵਲਜੀਤ ਦੱਤਾ ਵਾਸੀ ਮੁਹੱਲਾ ਬੇਰੀਆਂ, ਗੁਰਦਾਸਪੁਰ ਅਤੇ ਸੁਰਿੰਦਰ ਮੋਹਨ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਨੇ ਪੁਲਿਸ ਜਾਂਚ (ਇੰਕੁਆਇਰੀ) ਰਿਪੋਰਟ ਉਪਰ ਕਾਰਵਾਈ ਕਰਨ ਬਦਲੇ 40, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਸਬੰਧੀ ਸੁਰਿੰਦਰ ਮੋਹਨ ਤੋਂ 10, 000 ਰੁਪਏ ਲੈ ਵੀ ਲਏ।  ਸ਼ਿਕਾਇਤਕਰਤਾ ਨੇ ਮੁਲਜ਼ਮ ਨੂੰ ਪੈਸੇ ਦੇਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਸਵੀਕਾਰ ਕਰਨ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

---------

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ