Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Crime-Justice

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

PUNJAB NEWS EXPRESS5 | May 23, 2023 12:49 AM

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ  ਦਰੋਗੇ ਨੂੰ 70, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70, 000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ