Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਤੇ ਉਸਦਾ ਡਰਾਈਵਰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

PUNJAB NEWS EXPRESS | April 19, 2023 11:22 PM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40, 000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ 'ਤੇ ਹੀ ਬਰਾਮਦ ਕਰ ਲਈ।

ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ