Wednesday, April 24, 2024

Crime-Justice

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ

PUNJAB NEWS EXPRESS | December 10, 2022 10:19 PM

ਘੁਟਾਲੇ ਚ ਵਿਜੀਲੈਂਸ ਨੇ ਹੁਣ ਤੱਕ ਐਮ.ਵੀ.ਆਈ. ਸਮੇਤ 12 ਏਜੰਟ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ