Sunday, May 11, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Crime-Justice

ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਤੇ ਉਸਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ

PUNJAB NEWS EXPRESS | April 19, 2023 11:04 PM

ਫ਼ਰਾਰ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਸੀ.ਬੀ.ਆਈ. ਅਤੇ ਇੰਟਰਪੋਲ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਲਿਖਿਆ ਪੱਤਰ
ਚੰਡੀਗੜ੍ਹ, : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਫ਼ਰਾਰ ਸਿੰਗਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਸੀ.ਬੀ.ਆਈ. ਅਤੇ ਇੰਟਰਪੋਲ ਨਵੀਂ ਦਿੱਲੀ ਨੂੰ ਪੱਤਰ ਵੀ ਭੇਜਿਆ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਟੈਂਡਰ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਐਫਆਈਆਰ ਨੰ. 11 ਮਿਤੀ 16-08-2022 ਦੀ ਪੜਤਾਲ ਉਪਰੰਤ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁੱਖ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ, ਜੋ ਕਿ ਵਿਭਾਗੀ ਵਿਜੀਲੈਂਸ ਸੈੱਲ ਦਾ ਚੇਅਰਮੈਨ ਵੀ ਸੀ, ਨੇ ਆਪਣੀ ਤਾਇਨਾਤੀ ਦੌਰਾਨ ਰਿਸ਼ਵਤ ਦੀ ਵੱਡੀ ਰਕਮ ਇਕੱਠੀ ਕੀਤੀ ਅਤੇ ਕਈ ਜਾਇਦਾਦਾਂ ਬਣਾਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਨੇ ਆਪਣੇ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਦੇ ਨਾਮ 'ਤੇ ਜਾਇਦਾਦਾਂ ਬਣਾਈਆਂ ਅਤੇ ਇਹ ਜਾਇਦਾਦਾਂ ਉਸ ਦੀ ਕੁੱਲ ਆਮਦਨ ਦੇ ਜਾਣੂ ਸਰੋਤਾਂ ਤੋਂ 1.36, 56, 005  ਰੁਪਏ ਵੱਧ ਹਨ ਜੋ ਕਿ 58.97 ਫ਼ੀਸਦ ਵਾਧਾ ਬਣਦਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਮਿਤੀ 01-04-2011 ਤੋਂ ਮਿਤੀ 31-07-2022 ਤੱਕ ਦੀ ਚੈਕਿੰਗ ਮਿਆਦ ਦੌਰਾਨ ਪਾਇਆ ਗਿਆ ਕਿ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਨੇ 5 ਕੀਮਤੀ ਜਾਇਦਾਦਾਂ ਖਰੀਦੀਆਂ ਅਤੇ ਇਹਨਾਂ ‘ਤੇ 3, 68, 15, 757 ਰੁਪਏ ਦੀ ਰਕਮ ਖਰਚ ਕੀਤੀ ਜਦੋਂ ਕਿ ਉਨ੍ਹਾਂ ਦੀ ਅਸਲ ਆਮਦਨ ਸਿਰਫ਼ 2, 31, 59, 752 ਰੁਪਏ ਸੀ। ਵਿਜੀਲੈਂਸ ਜਾਂਚ ਦੇ ਆਧਾਰ 'ਤੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫਆਈਆਰ ਨੰਬਰ 8 ਮਿਤੀ 19-04-2023 ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਕੇਸ਼ ਕੁਮਾਰ ਸਿੰਗਲਾ ਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹੁਤ ਨੇੜਤਾ ਸੀ ਅਤੇ ਉਸ ਨੇ ਠੇਕੇ ਅਲਾਟ ਕਰਾਉਣ ਲਈ ਤੇਲੂ ਰਾਮ ਠੇਕੇਦਾਰ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਉਪਰੋਕਤ ਦੋਸ਼ੀ ਐਫ.ਆਈ.ਆਰ. ਨੰਬਰ 11/2022 ਵਿੱਚ ਵੀ ਸ਼ਾਮਲ ਹੈ ਅਤੇ ਉਸ ਨੇ ਤੇਲੂ ਰਾਮ ਤੋਂ 20 ਲੱਖ ਰੁਪਏ ਉਸਦੀ ਫਰਮ ਨੂੰ ਟੈਂਡਰ ਅਲਾਟ ਕਰਵਾਉਣ ਲਈ ਰਿਸ਼ਵਤ ਵਜੋਂ ਲਏ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਉਪਰੋਕਤ ਕੇਸ ਵਿੱਚ ਲੋੜੀਂਦਾ ਹੈ ਅਤੇ ਵਿਜੀਲੈਂਸ ਬਿਊਰੋ ਦੀ ਪਹਿਲਕਦਮੀ 'ਤੇ ਉਸ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ 3.12.2022 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੁਆਰਾ ਉਸਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ ਅਤੇ 27.03.2023 ਨੂੰ ਸੀ.ਬੀ.ਆਈ. ਅਤੇ ਇੰਟਰਪੋਲ, ਨਵੀਂ ਦਿੱਲੀ ਨੂੰ ਇਸ ਬਾਰੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ