Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

PUNJAB NEWS EXPRESS | March 31, 2023 07:45 PM

 ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10, 000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ