Sunday, April 28, 2024

Crime-Justice

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

PUNJAB NEWS EXPRESS | July 10, 2023 09:24 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਇਸ ਘੁਟਾਲੇ ਵਿੱਚ ਇਹ 18ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਨੇ ਮੁਆਵਜ਼ੇ ਦੀ ਵੰਡ ਲਈ ਅਮਰੂਦ ਦੇ ਬੂਟਿਆਂ ਦੀ ਮਾਰਕੀਟ ਕੀਮਤ ਦਰਸਾਉਂਦਿਆਂ ਐਲ.ਏ.ਸੀ. ਗਮਾਡਾ ਨੂੰ ਮੁਲਾਂਕਣ ਰਿਪੋਰਟ ਭੇਜੀ ਸੀ ਪਰ ਮਾਲ ਰਿਕਾਰਡ ਅਨੁਸਾਰ ਇਸ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਹੀਂ ਦਰਸਾਇਆ ਗਿਆ ਸੀ। ਮੁਲਜ਼ਮ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਦੀ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਸਿਫ਼ਾਰਸ਼ ਕਰ ਦਿੱਤੀ |

ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਦੀ ਸਿਫ਼ਾਰਸ਼ ਦੇ  ਆਧਾਰ 'ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ।

ਸੁਰਿੰਦਰਪਾਲ ਸਿੰਘ ਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ