Wednesday, November 18, 2026
ਤਾਜਾ ਖਬਰਾਂ

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ ਨਿਊਜ਼ ਐਕਸਪ੍ਰੈੱਸ | October 03, 2026 08:30 PM

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਸ਼ਨੀਵਾਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਲਿਜਾਇਆ ਗਿਆ। ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਸੜਕ ’ਤੇ ਖੂਨ ਨਾਲ ਲੱਥਪੱਥ ਪਏ ਦਿਖਾਈ ਦੇ ਰਹੇ ਹਨ।

ਵੀਡੀਓ ਵਿੱਚ ਉਨ੍ਹਾਂ ਦੇ ਸਾਥੀ ਮੈਡ ਸੰਧੂ ਨੂੰ ਸੜਕ ਤੋਂ ਚੁੱਕਦੇ ਨਜ਼ਰ ਆ ਰਹੇ ਹਨ। ਘਟਨਾ ਵਾਲੀ ਥਾਂ ’ਤੇ ਗੋਲੀਆਂ ਦੇ ਖੋਲ ਵੀ ਪਏ ਦਿਖਾਈ ਦੇ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਡੀਸੀਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਦੋ ਖੋਲ ਬਰਾਮਦ ਕੀਤੇ ਹਨ ਅਤੇ ਮਾਮਲੇ ਦੀ ਜਾਂਚ ਲਈ ਟੀਮ ਬਣਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਨੇ ਸ਼ਨੀਵਾਰ ਸ਼ਾਮ ਕਰੀਬ 5 ਵਜੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਖਰੀ ਰੀਲ ਪੋਸਟ ਕੀਤੀ ਸੀ।

ਤਿੰਨ ਮਹੀਨੇ ਪਹਿਲਾਂ ਨਿਹੰਗ ਜਥੇਦਾਰ ਨਾਲ ਹੋਇਆ ਸੀ ਵਿਵਾਦ
ਮੈਡ ਸੰਧੂ ਦਾ ਕਰੀਬ ਤਿੰਨ ਮਹੀਨੇ ਪਹਿਲਾਂ ਨਿਹੰਗ ਜਥੇਦਾਰ ਮਨਪ੍ਰੀਤ ਸਿੰਘ ਖ਼ਾਲਸਾ ਨਾਲ ਵਿਵਾਦ ਹੋਇਆ ਸੀ। ਉਸ ਸਮੇਂ ਨਿਹੰਗ ਧਿਰ ਵੱਲੋਂ ਮੈਡ ਸੰਧੂ ਦੀਆਂ ਸੋਸ਼ਲ ਮੀਡੀਆ ਸਰਗਰਮੀਆਂ, ਪਹਿਰਾਵੇ ਅਤੇ ਪੁਰਾਣੀਆਂ ਵੀਡੀਓਜ਼ ’ਤੇ ਇਤਰਾਜ਼ ਜਤਾਇਆ ਗਿਆ ਸੀ। ਉਨ੍ਹਾਂ ਨੂੰ ਅਜਿਹੀ ਸਮੱਗਰੀ ਤੋਂ ਦੂਰ ਰਹਿਣ ਦੀ ਚੇਤਾਵਨੀ ਵੀ ਦਿੱਤੀ ਗਈ ਸੀ, ਜਿਸ ਬਾਰੇ ਨਿਹੰਗ ਧਿਰ ਦਾ ਕਹਿਣਾ ਸੀ ਕਿ ਇਸ ਦਾ ਪੰਜਾਬੀ ਸੱਭਿਆਚਾਰ ਅਤੇ ਨੌਜਵਾਨਾਂ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਵਿਵਾਦ ਦੌਰਾਨ ਮੈਡ ਸੰਧੂ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਅੰਦਰ ਬਦਲਾਅ ਕੀਤਾ ਹੈ ਅਤੇ ਪੁਰਾਣੀਆਂ ਗ਼ਲਤੀਆਂ ਦੁਹਰਾਉਣੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਪੁਰਾਣੀਆਂ ਵੀਡੀਓਜ਼ ਮੁੜ ਸਾਂਝੀਆਂ ਕਰਕੇ ਬੇਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਬਾਰੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੁਲਿਸ ਦੀ ਤੁਰੰਤ ਕਾਰਵਾਈ: ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ