Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਸੰਗਰੂਰ ਪੁਲਿਸ ਨੇ ਬੈਂਕ ਗਾਹਕਾਂ ਨੂੰ ਧੋਖਾਧੜੀ ਨਾਲ ਠੱਗਣ ਵਾਲੇ ਸਾਈਬਰ ਘੁਟਾਲੇਬਾਜਾਂ ਦੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼ 6 ਗ੍ਰਿਫਤਾਰ

ਪੰਜਾਬ ਨਿਊਜ਼ ਐਕਸਪ੍ਰੈਸ | September 20, 2020 12:10 PM

ਚੰਡੀਗੜ :  ਇੱਕ ਸਾਂਝੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਘੁਟਾਲੇ ਕਰਨ ਵਾਲੇ ਦੇ ਦੋ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਨੇ ਬੈਂਕ ਅਧਿਕਾਰੀ ਬਣਕੇ ਵੱਡੀ ਗਿਣਤੀ ਵਿੱਚ ਭੋਲੇ ਭਾਲੇ ਬੈਂਕ ਗਾਹਕਾਂ ਦੇ ਮਿਹਨਤ ਨਾਲ ਕਮਾਏ ਪੈਸੇ  ਠੱਗਣ ਦਾ ਧੋਖਾ ਕੀਤਾ ਸੀ। ਪੁਲਿਸ ਨੇ ਉਨਾਂ ਕੋਲੋਂ 8.85 ਲੱਖ ਰੁਪਏ ਨਗਦ, 11 ਮੋਬਾਈਲ ਫੋਨ, 9 ਹੈਂਡਸੈੱਟ ਅਤੇ 100 ਸਿਮ ਕਾਰਡ ਵੀ ਬਰਾਮਦ ਕੀਤੇ ਹਨ।
ਪੰਜਾਬ ਦੇ ਡੀਜੀਪੀ, ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਨਾਂ ਵਿਚੋਂ ਚਾਰ ਮੈਂਬਰਾਂ ਵਾਲਾ ਇੱਕ ਗਿਰੋਹ ਦਿੱਲੀ ਤੋਂ ਕੰਮ ਕਰ ਰਿਹਾ ਸੀ ਅਤੇ 2 ਵਿਅਕਤੀਆਂ ਵਾਲਾ  ਦੂਸਰਾ ਗਿਰੋਹ ਬਿਹਾਰ ਦੇ ਖੇਤਰ ਜਮਤਾਰਾ ਤੋਂ ਕੰਮ ਕਰ ਰਿਹਾ ਸੀ ਜੋ ਆਨਲਾਈਨ ਘੁਟਾਲਿਆਂ ਲਈ ਮਸ਼ਹੂਰ ਸੀ ਅਤੇ ਉਹ ਲੁਧਿਆਣਾ ਵਿੱਚ ਸਰਗਰਮ ਸੀ। ਸ੍ਰੀ ਗੁਪਤਾ ਨੇ ਕਿਹਾ ਕਿ ਇਹ ਛੇ ਘੁਟਾਲੇਬਾਜ਼ ਖੇਤਰ ਵਿੱਚ ਸਰਗਰਮ ਸਨ ਅਤੇ ਉਨਾਂ ਦੀ ਗ੍ਰਿਫ਼ਤਾਰੀ ਨਾਲ ਹੁਣ ਤੱਕ ਚਾਰ ਕੇਸ ਹੱਲ ਕੀਤੇ ਗਏ ਹਨ।
ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਡੀਐਸਪੀ (ਡੀ) ਮੋਹਿਤ ਅਗਰਵਾਲ ਦੀ ਅਗਵਾਈ ਵਿੱਚ ਐਸਐਸਪੀ ਸੰਗਰੂਰ ਸੰਦੀਪ ਗਰਗ ਦੀ ਨਿਗਰਾਨੀ ਵਾਲੇ ਸਾਈਬਰ ਸੈੱਲ ਅਤੇ ਸੀ.ਆਈ.ਏ ਦੀ ਇਕ ਵਿਸ਼ੇਸ਼ ਸਾਂਝੀ ਟੀਮ ਨੇ ਕੀਤੀ। ਡੀਜੀਪੀ ਨੇ ਦੱਸਿਆ ਕਿ ਪੱਛਮੀ ਦਿੱਲੀ ਦੇ ਚਾਣਕਿਆ ਪਲੇਸ ਦਾ ਵਸਨੀਕ ਮੁਹੰਮਦ ਫਰੀਦ ਦਿੱਲੀ ਗਿਰੋਹ ਦਾ ਸਰਗਨਾ ਸੀ ਜੋ ਕਿ ਪੰਖਾ ਰੋਡ ਖੇਤਰ ਵਿਚ ਪਲੈਟੀਨਮ ਵੇਕੇਸ਼ਨਜ਼ ਪ੍ਰਾਈਵੇਟ ਲਿਮਟਿਡ ਨਾਂ ਦਾ ਕਾਲ ਸੈਂਟਰ ਚਲਾ ਰਿਹਾ ਸੀ। ਉਸਦੀਆਂ ਕਾਰਵਾਈਆਂ ਨੂੰ ਇਕ ਨਿਗਰਾਨੀ ਹੇਠ ਰੱਖਿਆ ਗਿਆ ਅਤੇ ਛਾਪੇਮਾਰੀ ਦੌਰਾਨ 1, 20, 000 ਰੁਪਏ ਨਕਦ, 7 ਮੋਬਾਈਲ ਫੋਨ, 9 ਹੈਂਡਸੈੱਟ ਟੈਲੀਫੋਨ (ਬੀਟਲ ਬ੍ਰਾਂਡ) ਅਤੇ 90 ਸਿਮ ਕਾਰਡ ਬਰਾਮਦ ਹੋਏ।
ਸ੍ਰੀ ਗੁਪਤਾ ਨੇ ਕਿਹਾ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਆਪਣੇ ਆਪ ਨੂੰ ਬੈਂਕ ਅਧਿਕਾਰੀ ਦੱਸ ਕੇ ਐਚ.ਡੀ.ਐਫ.ਸੀ ਬੈਂਕ ਖਾਤਾ ਧਾਰਕਾਂ ਨੂੰ ਨਿਸ਼ਾਨਾ ਬਣਾ ਰਹੇ ਸਨ। ਉਹ ਇਸ ਬਹਾਨੇ ਆਪਣੇ ਪੀੜਤਾਂ ਕੋਲੋਂ ਨਿੱਜੀ ਬੈਂਕ ਨਾਲ ਸਬੰਧਤ ਜਾਣਕਾਰੀ ਲੈਂਦੇ ਸਨ ਕਿ ਉਨਾਂ ਦਾ ਡੈਬਿਟ / ਕ੍ਰੈਡਿਟ ਕਾਰਡ ਚੱਲ ਰਹੇ ਕੋਵਿਡ ਸੰਕਟ ਕਾਰਨ ਖਤਮ ਹੋ ਰਿਹਾ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਉਨਾਂ ਦੇ ਮੋਬਾਈਲ ਫੋਨਾਂ 'ਤੇ ਭੇਜੇ ਗਏ ਆਪਣੇ ਕਾਰਡ ਦੇ ਵੇਰਵੇ ਅਤੇ ਢੁਕਵਾਂ ਓਟੀਪੀ ਪ੍ਰਾਪਤ ਕਰਨ ਤੋਂ ਬਾਅਦ, ਇਹ ਵਿਅਕਤੀ ਬਿਨਾਂ ਡਰੋਂ ਪੀੜਤਾਂ ਦੇ ਖਾਤਿਆਂ' ਚੋਂ ਪੈਸੇ ਉਨਾਂ ਦੇ ਫਰਜ਼ੀ ਪੇ-ਟੀਐਮ ਖਾਤਿਆਂ 'ਚ ਟਰਾਂਸਫਰ ਕਰਦੇ ਸਨ। ਉਨਾਂ ਕਿਹਾ ਕਿ ਜਾਂਚ ਟੀਮ ਨੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ, ਜਿਨਾਂ ਨੂੰ ਇਨਾਂ ਫਰਜ਼ੀ ਪੇ-ਟੀਐਮ ਖ਼ਾਤਿਆਂ ਨੂੰ ਚਲਾਉਣ ਲਈ ਵਰਤਿਆ ਜਾ ਰਿਹਾ ਸੀ।
ਡੀਜੀਪੀ ਨੇ ਦੱਸਿਆ ਕਿ ਫਰੀਦ ਤੋਂ ਇਲਾਵਾ ਉਸਦੇ ਸਾਥੀ ਸੰਜੇ ਕਸ਼ਯਪ ਉਰਫ ਦਾਦਾ, ਮੁਕੇਸ਼ ਅਤੇ ਉਪੇਂਦਰ ਕੁਮਾਰ ਸਿੰਘ, ਸਾਰੇ ਪੱਛਮੀ ਦਿੱਲੀ ਦੇ ਵਸਨੀਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀਆਂ ਵਿਰੁਧ ਥਾਣਾ ਸਿਟੀ 1 ਸੰਗਰੂਰ ਵਿਖੇ ਐਫਆਈਆਰ ਨੰ. 178 ਮਿਤੀ 27/08/2020 ਨੂੰ ਆਈਪੀਸੀ ਦੀ ਧਾਰਾ 420, 66 ਡੀ ਆਈ ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸ੍ਰੀ ਗੁਪਤਾ ਨੇ ਦੱਸਿਆ ਕਿ ਜਮਤਾਰਾ ਗੈਂਗ ਦੇ ਦੋ ਮੈਂਬਰਾਂ, ਨੂਰ ਅਲੀ ਅਤੇ ਪਵਨ ਕੁਮਾਰ, ਕ੍ਰਮਵਾਰ ਮੰਡੀ ਗੋਬਿੰਦਗੜ ਅਤੇ ਬਸਤੀ ਜੋਧੇਵਾਲ ਨੂੰ ਲੁਧਿਆਣਾ ਨਾਮਜ਼ਦ ਕੀਤਾ ਗਿਆ ਹੈ। ਇਹ ਜੋੜੀ ਆਪਣੇ ਕੇ.ਵਾਈ.ਸੀ. ਵੇਰਵਿਆਂ ਨੂੰ ਮੁੜ ਪ੍ਰਮਾਣਿਤ ਕਰਨ ਦੇ ਬਹਾਨੇ ਲੋਕਾਂ ਨੂੰ ਬੈਂਕ ਅਧਿਕਾਰੀ ਬਣ ਕੇ ਠੱਗਦੇ ਸੀ। ਆਪਣੇ ਪੀੜਤ ਦੇ ਬੈਂਕਿੰਗ ਵੇਰਵੇ ਅਤੇ ਓਟੀਪੀ ਦੀ ਮੰਗ ਕਰਨ ਤੋਂ ਬਾਅਦ, ਉਹ ਉਨਾਂ ਨੂੰ ਇੱਕ “ਕਿਊ ਐਸ ਟੀਮ ਵਿਊਅਰ ਐਪ“ ਡਾਊਨਲੋਡ ਕਰਨ ਅਤੇ ਥੋੜੇ ਸਮੇਂ ਲਈ ਆਪਣੇ ਮੋਬਾਈਲ ਫੋਨਾਂ ਨੂੰ ਬੰਦ ਕਰਨ ਲਈ ਕਹਿੰਦੇ। ਇਸ  ਦੌਰਾਨ, ਉਹ ਆਪਣੇ ਪੀੜਤ ਲੋਕਾਂ ਦੇ ਖਾਤਿਆਂ ਵਿੱਚੋਂ ਸੁਗਲ ਦਮਾਨੀ ਸਹੂਲਤ ਸੇਵਾਵਾਂ ਰਾਹੀਂ ਪੈਸੇ ਕੱਢ ਕੇ ਨੂਰ ਅਲੀ ਦੇ ਮੋਬੀਕਵਿਕ ਵਾਲਿਟ ਵਿੱਚ ਪੈਸੇ ਭੇਜ ਦਿੰਦੇ  ਸਨ।
ਬਾਅਦ ਵਿੱਚ ਇਹ ਪੈਸਾ ਪਵਨ ਕੁਮਾਰ ਦੇ ਮੋਬੀਕਵਿਕ ਵਾਲਿਟ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਸੀ। ਪਵਨ, ਜੋ ਬਾਲੀ ਟੈਲੀਕਾਮ ਦੇ ਨਾਂ ਹੇਠ ਮੋਬਾਈਲ ਫੋਨ  ਰਿਚਾਰਜ ਕਰਨ ਦਾ ਕਾਰੋਬਾਰ ਚਲਾਉਂਦਾ ਸੀ, ਇਸ ਧੋਖੇ ਨਾਲ ਕੀਤੀ ਕਮਾਈ ਨਾਲ ਆਪਣੇ ਕਈ ਗਾਹਕਾਂ ਦੇ ਬਿਜਲੀ ਬਿੱਲਾਂ ਦਾ ਭੁਗਤਾਨ ਆਪਣੇ ਈ-ਵਾਲਿਟ ਰਾਹੀਂ ਕਰਦਾ ਸੀ ਅਤੇ ਬਿਲ ਵਿੱਚ ਛੂਟ ਦਾ ਲਾਲਚ ਦੇ ਕੇ ਉਹ ਇਨਾਂ ਗਾਹਕਾਂ ਤੋਂ ਬਦਲੇ ਵਿੱਚ ਨਕਦ ਪੈਸਾ ਲੈਂਦਾ ਸੀ।
ਪੁਲਿਸ ਨੇ ਉਸ ਕੋਲੋਂ 7, 65, 000 ਨਕਦ, 2 ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ ਕੀਤੇ ਹਨ। ਇਹ ਜੋੜੀ ਨੂੰ ਆਈਪੀਸੀ ਦੀ ਧਾਰਾ 420, 120-ਬੀ, 66-ਡੀ ਆਈ ਟੀ ਐਕਟ 2008 ਤਹਿਤ ਥਾਣਾ ਸਦਰ ਧੂਰੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਡੀਜੀਪੀ ਨੇ ਇਸ ਦੌਰਾਨ ਲੋਕਾਂ ਨੂੰ ਆਨਲਾਈਨ ਟ੍ਰਾਂਜੈਕਸ਼ਨਾਂ ਕਰਨ ਵੇਲੇ ਬਹੁਤ ਸੁਚੇਤ ਰਹਿਣ ਅਤੇ ਆਪਣੇ ਬੈਂਕ ਖਾਤੇ ਦੇ ਵੇਰਵੇ ਸਾਂਝੇ ਨਾ ਕਰਕੇ ਅਜਿਹੇ ਘੁਟਾਲਿਆਂ ਦਾ ਸ਼ਿਕਾਰ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ