Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

April 19, 2023 11:29 PM

ਦੋਸ਼ੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਕਰ ਚੁੱਕੇ ਸਨ ਵਸੂਲ
ਚੰਡੀਗੜ, : 
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨੰਦਪੁਰ, ਤਹਿਸੀਲ ਸਾਹਨੇਵਾਲ ਦੇ ਵਸਨੀਕ ਸਰਬਜੀਤ ਭਾਟੀਆ ਦੀ ਸ਼ਿਕਾਇਤ ‘ਤੇ ਉਕਤ ਦੋਵਾਂ ਦੋਸ਼ੀਆਂ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦਾ ਨਿੱਜੀ ਸਾਥੀ ਉਸ ਦੀ ਨਵੀਂ ਕਲੋਨੀ ਨਾਲ ਸਬੰਧਤ ਰਿਪੋਰਟ ਸੇਣ ਬਦਲੇ 20, 000 ਰੁਪਏ ਦੀ ਮੰਗ ਰਹੇ ਹਨ ਤਾਂ ਜੋ ਜਮੀਨ ਦੀ ਵਰਤੋਂ ਸਬੰਧੀ ਤਬਾਦਲਾ ਅਤੇ ਇਤਰਾਜ਼ਹੀਣਤਾ ਸਰਟੀਫੀਕੇਟ ਹਾਸਲ ਕੀਤਾ ਜਾ ਸਕੇ। ਬੁਲਾਰੇ ਨੇ  ਅੱਗੇ ਦੱਸਿਆ ਕਿ ਸੌਦਾ 12, 000 ਰੁਪਏ ਵਿੱਚ ਤੈਅ ਹੋਇਆ। ਮੁਲਜਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਾਪਤ ਇਤਲਾਹ ਦੀ ਬਾਰੀਕੀ ਨਾਲ  ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਦੇ ਸਾਥੀ ਇੰਦਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 7, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋਸ਼ੀ ਪਟਵਾਰੀ ਆਪਣੇ ਦਫਤਰ ’ਚ ਮੌਜੂਦ ਨਹੀਂ ਸੀ ਅਤੇ ਉਸਨੂੰ ਜਲਦ ਤੋਂ ਜਲਦ ਗਿਰਫਤਾਰ ਕਰਨ ਹੀ ਟੀਮਾਂ ਬਣਾਈਆਂ ਗਈਆਂ ਹਨ।
ਬੁਲਾਰੇ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗਿਰਫਤਾਰ ਕੀਤੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ