Thursday, November 05, 2026
ਤਾਜਾ ਖਬਰਾਂ
• ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੀਕੇਯੂ (ਕਾਦੀਆਂ) ਵੱਲੋਂ  ਬਿਨਾਂ ਸ਼ਰਤ ਸਮਰਥਨ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ • ਗਿਆਨ ਦੀ ਜੋਤ ਜਗਾਉਂਦੀ ਕਲਮ: ਲੇਖਕ ਡਾ. ਵਿਜੇ ਗਰਗ ਦਾ ਸਾਹਿਤਕ ਸਫ਼ਰ • AAP ਦੇ ਤਿੰਨ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਸ਼ਾਮਲ • ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਤੋਂ ਅਸਤੀਫ਼ਾ ਦਿੱਤਾ; ਦੋ ਦਿਨਾਂ ਵਿੱਚ ਅਜਿਹਾ ਕਰਨ ਵਾਲੇ ਤੀਜੇ ਵਿਧਾਇਕ • ਝੋਟਾ ਐਕਸ਼ਨ ਕਮੇਟੀ ਨੇ ਮੰਤਰੀ ਪੱਧਰੀ ਗੱਲਬਾਤ ਦੀ ਮੰਗ ਕੀਤੀ, ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਮੰਗਾਂ ਵਿੱਚ ਸ਼ਾਮਲ ਕੀਤੀ

Diaspora

ਕੈਨੇਡਾ: ਗੁਰਦੁਆਰਾ ਮਾਲਟਨ ਸਾਹਿਬ ਵਿਖੇ ਮਹਿਲਾ ਵੱਲੋਂ ਹੰਗਾਮਾ, ਸੰਗਤ ਨੇ ਸੰਭਾਲੀ ਸਥਿਤੀ

ਮਿਸੀਸਾਗਾ (ਕੈਨੇਡਾ): ਕੈਨੇਡਾ ਦੇ ਮਿਸੀਸਾਗਾ ਸਥਿਤ ਇਤਿਹਾਸਕ ਗੁਰਦੁਆਰਾ ਮਾਲਟਨ ਸਾਹਿਬ ਵਿਖੇ ਐਤਵਾਰ ਨੂੰ ਉਸ ਸਮੇਂ ਹੰਗਾਮੇ ਵਾਲੀ ਸਥਿਤੀ ਪੈਦਾ ਹੋ ਗਈ, ਜਦੋਂ ਇਕ ਮਹਿਲਾ ਨੇ ਚੌਪਹਿਰਾ ਸਾਹਿਬ ਦੇ ਪਾਠ ਦੌਰਾਨ ਅਜੀਬ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਮਹਿਲਾ ਗੁਰੂ ਗ੍ਰੰਥ ਸਾਹਿਬ ਜੀ ਦੇ ਨੇੜੇ ਪਹੁੰਚ ਗਈ, ਜਿਸ ਕਾਰਨ ਬੇਅਦਬੀ ਦਾ ਖ਼ਦਸ਼ਾ ਪੈਦਾ ਹੋ ਗਿਆ। ਮੌਕੇ ’ਤੇ ਮੌਜੂਦ ਸੰਗਤ ਅਤੇ ਮਹਿਲਾ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਉੱਥੋਂ ਹਟਾਇਆ।

ਕੈਨੇਡਾ: ਮੈਨੀਟੋਬਾ ਦੀ ਵਿਧਾਨ ਸਭਾ ’ਚ 'ਸਿੱਖ ਵਿਰੋਧੀ ਨਫ਼ਰਤ' ਖ਼ਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ: ਕੈਨੇਡਾ ਦੇ ਸੂਬੇ ਮੈਨੀਟੋਬਾ ਦੀ ਵਿਧਾਨ ਸਭਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਬਰੋਜ਼ ਹਲਕੇ ਤੋਂ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਦੇ ਵਿਧਾਇਕ ਦਿਲਜੀਤ ਪਾਲ ਬਰਾੜ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਸਿੱਖ ਭਾਈਚਾਰੇ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਸਲਵਾਦ, ਧਾਰਮਿਕ ਵਿਤਕਰੇ ਤੇ ਅਸਹਿਣਸ਼ੀਲਤਾ ਦੀ ਨਿਖੇਧੀ ਕੀਤੀ ਗਈ।

ਡੀ ਐੱਚ ਐੱਸ ਦੇ 'ਮਿਸਟਰ ਸਿੰਘ' ਗ੍ਰਾਫਿਕ ਮਾਮਲੇ ’ਚ ਯੂਨਾਈਟਡ ਸਿੱਖਸ ਵੱਲੋਂ ਸਿਵਲ ਰਾਈਟਸ ਸਮੀਖਿਆ ਤੇ ਸੁਧਾਰਾਤਮਕ ਕਾਰਵਾਈ ਦੀ ਮੰਗ

ਵਾਸ਼ਿੰਗਟਨ, 16 ਸਤੰਬਰ (ਹਰਜਿੰਦਰ ਸਿੰਘ ਭੱਟੀ): ਯੂਨਾਈਟਡ ਸਿੱਖਸ ਨੇ ਅਮਰੀਕਾ ਦੇ ਹੋਮਲੈਂਡ ਸਕਿਉਰਿਟੀ ਵਿਭਾਗ (ਡੀ ਐੱਚ ਐੱਸ) ਵੱਲੋਂ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਗਏ ਵਿਵਾਦਿਤ ਗ੍ਰਾਫਿਕ ਦੇ ਮਾਮਲੇ ਵਿੱਚ ਅਮਰੀਕੀ ਹੋਮਲੈਂਡ ਸਕਿਉਰਿਟੀ ਸਕੱਤਰ ਮਾਰਕਵੇਨ ਮੂਲਿਨ ਨੂੰ ਪੱਤਰ ਲਿਖ ਕੇ ਸਿਵਲ ਰਾਈਟਸ ਸਮੀਖਿਆ ਅਤੇ ਸੁਧਾਰਾਤਮਕ ਕਾਰਵਾਈ ਦੀ ਮੰਗ ਕੀਤੀ ਹੈ।

ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

ਬ੍ਰੈਂਪਟਨ: ਕੈਨੇਡਾ ਵਿੱਚ ਦੱਖਣੀ ਏਸ਼ੀਆਈ ਭਾਈਚਾਰੇ 'ਤੇ ਨਸਲਵਾਦੀ ਹਮਲਿਆਂ ਵਿਰੁੱਧ ਸੰਘਰਸ਼ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਣ ਵਾਲੇ ਇੱਕ ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਕਾਰਕੁਨ, ਕਾਮਰੇਡ ਗੁਰਦੇਵ ਸਿੰਘ ਦਾ 8 ਸਤੰਬਰ, 2026 ਨੂੰ ਬਰੈਂਪਟਨ ਵਿੱਚ ਆਪਣੇ ਘਰ ਵਿਖੇ ਦੇਹਾਂਤ ਹੋ ਗਿਆ। ਉਹ 85 ਸਾਲ ਦੇ ਸਨ।

ਲੰਡਨ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰੇ ਨਤਮਸਤਕ ਹੋਏ RSS ਮੁਖੀ ਮੋਹਨ ਭਾਗਵਤ

ਲੰਡਨ: ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਆਪਣੇ ਤਿੰਨ ਦੇਸ਼ਾਂ ਅਮਰੀਕਾ, ਯੂ.ਕੇ. ਅਤੇ ਕੈਨੇਡਾ ਦੇ ਦੌਰੇ ਦੇ ਆਖਰੀ ਪੜਾਅ ਤਹਿਤ ਲੰਡਨ ਪਹੁੰਚੇ ਹਨ। ਸ਼ੁੱਕਰਵਾਰ ਰਾਤ ਲੰਡਨ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰੇ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਅਮਰੀਕਾ ਅਤੇ ਕੈਨੇਡਾ ਦਾ ਦੌਰਾ ਪੂਰਾ ਕਰਨ ਤੋਂ ਬਾਅਦ ਮੋਹਨ ਭਾਗਵਤ ਦਾ ਯੂ.ਕੇ. ਦੌਰਾ ਇਸ ਯਾਤਰਾ ਦਾ ਆਖਰੀ ਪੜਾਅ ਹੈ। ਲੰਡਨ ਵਿੱਚ ਉਨ੍ਹਾਂ ਦੇ ਵੱਖ-ਵੱਖ ਪ੍ਰੋਗਰਾਮਾਂ ਦਾ ਪ੍ਰਬੰਧ ਯੂ.ਕੇ. ਆਧਾਰਿਤ ਸੰਸਥਾ ‘ਇੰਟੀਗ੍ਰਲ’ ਵੱਲੋਂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਯੂ.ਕੇ. ਦੀਆਂ ਕਈ ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਸਰੀ (ਬੀ.ਸੀ.): ਮਾਂ-ਬੋਲੀ ਪੰਜਾਬੀ ਸਾਹਿਤ ਨੂੰ ਸਮਰਪਿਤ ਅੰਤਰਰਾਸ਼ਟਰੀ ਸਨਮਾਨ ਢਾਹਾਂ ਪੰਜਾਬੀ ਸਾਹਿਤ ਇਨਾਮ-2026 ਦੇ ਅੰਤਿਮ ਪੜਾਅ ਵਿੱਚ ਪਹੁੰਚੀਆਂ ਤਿੰਨ ਪੰਜਾਬੀ ਪੁਸਤਕਾਂ ਅਤੇ ਉਨ੍ਹਾਂ ਦੇ ਲੇਖਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਸਰੀ ਲਾਇਬ੍ਰੇਰੀ ਦੀ ਨਿਊਟਨ ਸ਼ਾਖਾ ਵਿਖੇ ਹੋਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਨੇ ਸਾਲ 2026 ਦੇ ਤਿੰਨ ਫਾਈਨਲਿਸਟਾਂ ਦੇ ਨਾਵਾਂ ਦਾ ਐਲਾਨ ਕੀਤਾ ।

ਚੇਅਰਮੈਨ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਚੰਡੀਗੜ੍ਹ, 18 ਅਗਸਤ : ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਵਿੱਚ ਸੂਬੇ ਦੀ ਵੱਡੇ ਪੱਧਰ ’ਤੇ ਚੱਲ ਰਹੀ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਬਗ਼ੀਚੀਆਂ) ਮੁਹਿੰਮ ਅਤੇ ਪੰਜਾਬ ਦੀਆਂ ਸਰਦ ਰੁੱਤ ਸਬਜ਼ੀਆਂ ਦੀਆਂ ਅਥਾਹ ਨਿਰਯਾਤ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਨਿਊਟ੍ਰੀਸ਼ਲ ਗਾਰਡਨ (ਪੋਸ਼ਣ ਬਗੀਚੀਆਂ) ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ਵਰਗੀਆਂ ਪਹਿਲਕਦਮੀਆਂ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰ ਰਹੀਆਂ ਹਨ ਉੱਥੇ ਹੀ ਸਰਦੀਆਂ ਦੀਆਂ ਸਬਜ਼ੀਆਂ ਵਿੱਚ ਪੰਜਾਬ ਦੇ ਕਿਸਾਨਾਂ ਲਈ ਆਲਮੀ ਬਾਜ਼ਾਰਾਂ ਵਿੱਚ ਨਵੇਂ ਰਾਹ ਖੋਲ੍ਹਣ ਦੀ ਭਾਰੀ ਸੰਭਾਵਨਾ ਹੈ।

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬ੍ਰਿਟਿਸ਼ ਹਵਾਈ ਸੈਨਾ ਵਿੱਚ ਪੰਜਾਬ ਦਾ ਅਰਸ਼ਦੀਪ ਬਣਿਆ ਪਹਿਲਾ ਸਿੱਖ ਲੜਾਕੂ ਪਾਇਲਟ

ਚੰਡੀਗੜ੍ਹ, 16 ਅਗਸਤ – ਲੁਧਿਆਣਾ ਦਾ ਅਰਸ਼ਦੀਪ ਸਿੰਘ ਬ੍ਰਿਟਿਸ਼ ਰਾਇਲ ਏਅਰ ਫੋਰਸ (RAF) ਵਿੱਚ ਲੜਾਕੂ ਪਾਇਲਟ ਬਣਿਆ ਹੈ। 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬ੍ਰਿਟਿਸ਼ ਹਵਾਈ ਸੈਨਾ ਵਿੱਚ ਲੜਾਕੂ ਪਾਇਲਟ ਬਣਨ ਵਾਲਾ ਪਹਿਲਾ ਸਿੱਖ ਬਣ ਗਿਆ ਹੈ। ਉਸਨੂੰ ਅਧਿਕਾਰਤ ਤੌਰ ‘ਤੇ ਇਹ ਸਨਮਾਨ ਉੱਤਰੀ ਵੇਲਜ਼ ਵਿੱਚ RAF ਵੈਲੀ ਵਿਖੇ ਆਯੋਜਿਤ ਫਾਸਟ ਜੈੱਟ ਪਾਇਲਟ ਗ੍ਰੈਜੂਏਸ਼ਨ ਸਮਾਰੋਹ ਵਿੱਚ ਪ੍ਰਾਪਤ ਹੋਇਆ। ਰਾਇਲ ਏਅਰ ਫੋਰਸ ਵਿੱਚ ਪਾਇਲਟ ਬਣਨ ‘ਤੇ, ਅਰਸ਼ਦੀਪ ਨੇ ਕਿਹਾ ਕਿ ਉਸਨੇ ਆਪਣੇ ਦਾਦਾ ਜੀ ਦੇ ਸੁਪਨੇ ਨੂੰ ਪੂਰਾ ਕੀਤਾ ਹੈ।

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਚੰਡੀਗੜ੍ਹ: : ਵਿਕਰਮ ਸਿੰਘ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਨੇ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ਵਿੱਚ ਹੋਈ ਬਹਿਸ ਦੌਰਾਨ ਸਿੱਖਾਂ ਦੇ ਧਾਰਮਿਕ ਕਕਾਰਾਂ ਦੀ ਆਜ਼ਾਦੀ ਦੀ ਰੱਖਿਆ ਲਈ ਮਜ਼ਬੂਤੀ ਨਾਲ ਪੱਖ ਰੱਖਿਆ ਕਿਉਂਕਿ ਇਸ ਮੁੱਦੇ ਨੂੰ ਬੇਵਜ੍ਹਾ ਤੂਲ ਦਿੰਦਿਆਂ ਕੱਟੜ ਦੱਖਣਪੰਥੀ ਗਰੁੱਪਾਂ ਨੇ ਸਿੱਖਾਂ ਵੱਲੋਂ ਧਾਰਨ ਕੀਤੇ ਜਾਣ ਵਾਲੇ ਧਾਰਮਿਕ ਕਕਾਰ ‘ਕਿਰਪਾਨ’ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ ਜਦੋਂ ਕਿ ਇਸ ਅਪਰਾਧ ਮੌਕੇ ਅਸਲ ਵਿੱਚ ਕਿਰਪਾਨ ਦੀ ਵਰਤੋਂ ਹੀ ਨਹੀਂ ਸੀ ਹੋਈ। ਕਤਲ ਮੌਕੇ ਵਰਤਿਆ ਹਥਿਆਰ ‘ਪੇਸ਼-ਕਬਜ਼’ ਸੀ ਜੋ ਕਿ ਇੰਡੋ-ਫ਼ਾਰਸੀ ਸ਼ੈਲੀ ਦਾ ਇੱਕ ਘਾਤਕ ਚਾਕੂ ਹੁੰਦਾ ਹੈ ਜੋ ਸੁਰੱਖਿਆ ਕਵਚ ਨੂੰ ਤੋੜਨ ਲਈ ਤਿਆਰ ਕੀਤਾ ਜਾਂਦਾ ਹੈ।

ਅਕਾਲ ਤਖ਼ਤ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿਲਟਨ ਕਮੇਟੀ ਦੇ ਮੁਖੀ ਨੂੰ ਸਿੱਖ ਸ਼ਹੀਦ ਦੀ ਵਿਧਵਾ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਵਿੱਚ ਤਲਬ ਕੀਤਾ

ਅੰਮ੍ਰਿਤਸਰ: ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੈਨੇਡਾ ਦੇ ਹੈਮਿਲਟਨ ਵਿੱਚ ਗੁਰਦੁਆਰਾ ਬਾਬਾ ਬੁੱਢਾ ਜੀ ਕਮੇਟੀ ਦੇ ਪ੍ਰਧਾਨ ਸੰਤ ਸਿੰਘ ਨੂੰ ਸਿੱਖ ਧਰਮ ਦੀ ਸਰਵਉੱਚ ਸੀਟ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੂੰ ਅਗਲੀ ਜਾਂਚ ਤੱਕ ਪ੍ਰਧਾਨ ਵਜੋਂ ਆਪਣੀਆਂ ਡਿਊਟੀਆਂ ਜਾਰੀ ਰੱਖਣ ਤੋਂ ਰੋਕ ਦਿੱਤਾ ਹੈ।

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ।

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

 ਚੰਡੀਗੜ੍ਹ,:  ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ ਬਰਤਾਨਵੀ ਸੰਸਦ ਦੇ ਉਪਰਲੇ ਸਦਨ ‘ਹਾਉਸ ਆਫ ਲਾਰਡਜ਼’ ਦੇ ਬਿਸ਼ਪ ਕਾਰੀਡੋਰ ਵਿੱਚ ਸਥਾਪਿਤ ਕੀਤਾ ਗਿਆ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਰਤਾਨਵੀ ਸੰਸਦ ਵਿੱਚ ਕਿਸੇ ਸਿੱਖ ਦਾ ਚਿੱਤਰ ਪ੍ਰਦਰਸ਼ਿਤ ਕੀਤਾ ਗਿਆ ਹੈ।

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ

ਅੰਮ੍ਰਿਤਸਰ: ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਾਲਕੀ ਸਮੇਤ ਬੱਸ ਭੇਂਟ ਕੀਤੀ ਗਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਇਹ ਬੱਸ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਹੈ, ਜਿਸ ਵਿਚ 300 ਪਵਿੱਤਰ ਸਰੂਪਾਂ ਦੀ ਪੂਜਾ ਕੀਤੀ ਜਾ ਸਕਦੀ ਹੈ।

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਬਰੈਂਪਟਨ/ਕੈਨੇਡਾ:  ਅੱਜ ‘ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ’ ਵੱਲੋਂ ਖੁਸ਼ਪਾਲ ਗਰੇਵਾਲ, ਵਰੁਣ ਖੰਨਾ ਤੇ ਮਨਦੀਪ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇੱਕ ਹਿੰਦੂ ਮੰਦਿਰ ਸਾਹਮਣੇ ਦੋ ਧਾਰਮਿਕ ਫਿਰਕਿਆਂ ਵਿਚਕਾਰ ਹੋਈਆਂ ਹਿੰਸਕ ਝੜਪਾਂ ਕਾਰਨ ਕੈਨੇਡਾ ਦੇ ਪ੍ਰਵਾਸੀ ਭਾਈਚਾਰਿਆਂ ਵਿੱਚ ਚਿੰਤਾ ਤੇ ਸਹਿਮ ਦਾ ਮਹੌਲ ਹੈ, ਇਸ ਸਹਿਮ ਨੂੰ ਸਰਕਾਰੀ ਤੇ ਭੜਕਾਊ ਮੀਡੀਆ ਨੇ ਹੋਰ ਭੜਕਾਅ ਦਿੱਤਾ ਹੈ।

ਯੂ.ਕੇ., ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਮੁਫਤ ਵੀਜ਼ੇ ਦਾ ਸੁਆਗਤ , ਵਾਹਗਾ ਰਾਹੀਂ ਵਪਾਰ ਕਰਨ ਦੀ ਵੀ ਮੰਗ -ਸਤਨਾਮ ਸਿੰਘ ਚਾਹਲ

ਮਿਲਪੀਟਾਸ (ਕੈਲੀਫੋਰਨੀਆ): ਉੱਤਰੀ ਅਮਰੀਕਾ ਵਿੱਚ ਇੱਕ ਉੱਘੀ ਪੰਜਾਬੀ ਐਸੋਸੀਏਸ਼ਨ ਦੇ ਆਗੂ ਨੇ ਸ਼ਨੀਵਾਰ ਨੂੰ ਅਮਰੀਕਾ, ਯੂਕੇ ਅਤੇ ਕੈਨੇਡਾ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਪਹੁੰਚਣ ਦੇ 30 ਮਿੰਟਾਂ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦੇਣ ਦੇ ਪਾਕਿਸਤਾਨ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ  ਪਾਕਿਸਤਾਨ ਅਤੇ ਭਾਰਤ ਸਰਕਾਰਾਂ ਨੂੰ ਸਰਹੱਦ ਪਾਰ ਵਪਾਰ ਦੀ ਸਹੂਲਤ ਲਈ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਚੰਡੀਗੜ੍ਹ: - ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ। ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ।

ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ 

ਬਰੈਂਪਟਨ(ਕੈਨੇਡਾ):  ‘ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 109ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 16 ਨਵੰਬਰ 2024, ਦਿਨ ਸ਼ਨੀਵਾਰ ਨੂੰ ਬਰੈਂਪਟਨ ਦੇ ਕੈਂਸੀ ਕੈਂਬਲ ਕਮਿਊਨਿਟੀ ਸੈਂਟਰ ਵਿਖੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ 'ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ‘ਨੌਜਵਾਨ ਅਵਾਜ’ ਮੈਗਜ਼ੀਨ ਦੇ ਸੰਪਾਦਕ ਮਨਦੀਪ ਤੇ ਭਰਾਤਰੀ ਜੱਥੇਬੰਦੀਆਂ ਦੇ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਨਗੇ।  'ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’  ਦੇ ਆਗੂਆਂ ਨੇ ਬਰੈਂਪਟਨ ਨੇੜੇ ਵਸਦੇ ਕੌਮਾਂਤਰੀ ਵਿਦਿਆਰਥੀਆਂ, ਪ੍ਰਵਾਸੀ ਕਾਮਿਆਂ, ਅਗਾਂਹਵਧੂ ਭਰਾਤਰੀ ਸੰਸਥਾਵਾਂ ਤੇ ਹੋਰ ਸੁਹਿਰਦ ਲੋਕਾਂ ਨੂੰ ਇਸ ਸੈਮੀਨਾਰ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਚੰਡੀਗੜ੍ਹ,:  ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਦਾ ਫੈਸਲਾ ਲਿਆ ਹੈ।

ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ

ਟੋਰਾਂਟੋ: : ਅੱਜ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਨੇ ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਕੂਟਨੀਤਿਕ ਵਿਵਾਦ ਬਾਰੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਅਤੇ ਕੈਨੇਡਾ ਸਰਕਾਰਾਂ ਪਿਛਲੇ ਇੱਕ ਸਾਲ ਤੋਂ ਇੱਕ-ਦੂਜੇ ਉੱਪਰ ਤਿੱਖੀਆਂ ਕੂਟਨੀਤਿਕ ਬਿਆਨਬਾਜ਼ੀਆਂ ਕਰਦਿਆਂ ਕੈਨੇਡਾ ਵਸਦੇ ਪ੍ਰਵਾਸੀਆਂ ਤੇ ਕੌਮਾਂਤਰੀ ਵਿਦਿਆਰਥੀਆਂ ਵਿਚਕਾਰ ਬੇਲੋੜਾ ਸਹਿਮ ਪੈਦਾ ਕਰਦਿਆਂ, ਉਹਨਾਂ ਦੀਆਂ ਬੁਨਿਆਦੀ ਲੋੜਾਂ ਤੋਂ ਟਾਲਾ ਵੱਟ ਰਹੀ ਹੈ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਵਧਾਈ ਦਿੱਤੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ           

ਲੰਡਨ: ਸ੍ਰੌਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ  ਪੀਰਮੁਹੰਮਦ ਨੂੰ ਲੰਡਨ ਵਿਖੇ ਸਿੱਖ ਆਗੂ ਸ੍ਰ ਗੁਰਮੇਲ ਸਿੰਘ ਮੱਲੀ  , ਸ੍ ਹਰਜੀਤ ਸਿੰਘ ਸਰਪੰਚ ,  ਸ੍ ਗੁਰਬਚਨ ਸਿੰਘ ਅਟਵਾਲ , ਸ੍ ਬਲਵਿੰਦਰ ਸਿੰਘ ਪੱਟੀ , ਨੇ  ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਇੰਗਲੈਂਡ ਵਿਖੇ ਸਿਰਪਾਓ ਦੀ ਬਖਸਿਸ਼ ਨਾਲ ਉਹਨਾਂ ਦੀਆ ਖਾਲਸਾ ਪੰਥ ਪ੍ਰਤੀ ਚੰਗੀਆ ਸੇਵਾਵਾ ਸਦਕਾ ਵਿਸੇਸ਼ ਸਨਮਾਨ ਦੇਕੇ ਨਿਵਾਜਿਆ ਗਿਆ 

ਪੰਜਾਬ ਸਰਕਾਰ ਵੱਲੋਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਧੂਰੀ 'ਚ

ਸੰਗਰੂਰ,:  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। 

ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

ਨਵਾਂਸ਼ਹਿਰ:    ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਪੰਜ ਜ਼ਿਲ੍ਹਿਆ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪ੍ਰਵਾਸੀ ਭਾਰਤੀ ਮਾਮਲੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਾਮਲ ਹੋ ਕੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਸੁਣੀਆਂ।

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਕੈਨੇਡਾ,:  ਕੈਨੇਡਾ ਦੇ ਇੱਕ ਮੰਤਰੀ ਜਿਲ ਡਨਲੌਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਓਨਟਾਰੀਓ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਰਿਹਾਇਸ਼ ਦੀ ਗਰੰਟੀ ਦੇਣ ਦੀ ਲੋੜ ਹੋਵੇਗੀ। ਉਹਨਾਂ  ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ "ਵੱਡੀ" ਸੰਖਿਆ ਵਾਲੀਆਂ ਪੋਸਟ-ਸੈਕੰਡਰੀ ਸੰਸਥਾਵਾਂ ਦੀ ਵੀ ਸਮੀਖਿਆ ਕਰੇਗੀ ਅਤੇ ਨਵੇਂ ਪਬਲਿਕ ਕਾਲਜ ਅਤੇ ਪ੍ਰਾਈਵੇਟ ਭਾਈਵਾਲੀ 'ਤੇ ਰੋਕ ਲਗਾਵੇਗੀ। ਉਹਨਾਂ ਨੇ ਵਿਦਿਆਰਥੀਆਂ ਲਈ ਨਾਕਾਫ਼ੀ ਰਿਹਾਇਸ਼ ਲਈ ਵੀ ਚਿੰਤਾ ਜ਼ਾਹਰ ਕੀਤੀ। 

ਨਿਊਯਾਰਕ ਦੀ ਸੰਗਤਾਂ ਨੇ ਹੁੰਮਹੁੰਮਾ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ -ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

 ਅੰਮ੍ਰਿਤਸਰ::  ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਮਰੀਕਾ ਦੀ ਰਾਜਧਾਨੀ ਨਿਊਯਾਰਕ ਵਿਖੇ ਸਿੱਖਾਂ ਦੇ ਕੇਂਦਰੀ ਅਸਥਾਨ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊ ਯਾਰਕ ਵਿਖੇ ਬੁੱਢਾ ਦਲ ਪਾਸ ਪੁਰਾਤਨ ਇਤਿਹਾਸਕ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ। ਉਨ੍ਹਾਂ ਨੇ ਦਸਿਆ ਕਿ ਬੁੱਢਾ ਦਲ ਪਾਸ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਤੋਂ ਇਲਾਵਾ ਗੁਰੂ ਮਹਿਲਾਂ, ਸਾਹਿਬਜ਼ਾਦਿਆਂ ਅਤੇ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ, ਬਾਬਾ ਬੰਦਾ ਸਿੰਘ ਬਹਾਦਰ, ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਸਤਰਾਂ ਤੋਂ ਇਲਾਵਾ ਉਹ ਇਤਿਹਾਸਕ ਨਗਾਰਾ ਮੌਜੂਦ ਹੈ ਜਿਸ ਦੀ ਤਾਬਿਆ ਦਿਲੀ ਨੂੰ ਖਾਲਸਾ ਪੰਥ ਨੇ 19 ਵਾਰ ਫਤਿਹ ਕੀਤਾ।

ਅਮਰੀਕਾ ਵਿੱਚ ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਕਾਇਮ ਕੀਤੀ ਗਈ।

ਅੰਮ੍ਰਿਤਸਰ: ਅਮਰੀਕਾ ਦੇ ਸ਼ਹਿਰ ਇੰਡੀਆਨਾ ਸੈਕਸ਼ਨ ਸਟ੍ਰੀਟ ਪਲੇਨ ਫੀਲਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਦੀ ਸਥਾਪਨਾ ਕੀਤੀ ਗਈ ਹੈ ਜਿੱਥੇ ਨਿਸ਼ਾਨ ਸਾਹਿਬ ਲਹਿਰਾਉਣ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜ ਦੇ ਨਾਲ-ਨਾਲ ਸਿੰਘ ਸਾਹਿਬ .

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ

ਚੰਗੀਗੜ੍ਹ: ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ‘ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਵਿਦਿਆਰਥੀ ਵੱਲੋਂ ਕੈਨੇਡਾ 'ਚੋਂ ਦੇਸ਼ ਨਿਕਾਲੇ ਖ਼ਿਲਾਫ਼ ਰੋਸ ਪ੍ਰਦਰਸ਼ਨ, ਫਰਜੀ ਆਫਰ ਲੈਟਰ ਦੇ ਸਿਲਸਿਲੇ ਵਿੱਚ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ 

ਕੈਨੇਡਾ,: ਭਾਰਤ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ 6900 ਏਅਰਪੋਰਟ ਰੋਡ, ਮਿਸੀਸਾਗਾ ਵਿਖੇ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਦੇ ਹੈੱਡਕੁਆਰਟਰ ਦੇ ਸਾਹਮਣੇ 24 ਘੰਟੇ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜੋ ਲਗਾਤਾਰ ਜਾਰੀ ਹੈ। ਉਹ ਐਤਵਾਰ 28 ਮਈ ਤੋਂ ਉਹ ਲਗਾਤਾਰ ਧਰਨਾ ਲਗਾ ਕੇ ਇਮੀਗ੍ਰੇਸ਼ਨ ਸਲਾਹਕਾਰਾਂ ਤੋਂ ਪੀੜਤ ਵਿਦਿਆਰਥੀਆਂ ਵਿਰੁੱਧ ਜਾਰੀ ਕੀਤੇ ਦੇਸ਼ ਨਿਕਾਲੇ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਕਾਲਜ ਦਾਖਲਾ ਪੱਤਰਾਂ ਨੂੰ ਜਾਅਲੀ ਬਣਾਇਆ ਸੀ। 

ਹੁਣ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਨੇ ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿੱਢੀ ਮੁਹਿੰਮ

ਅੰਮ੍ਰਿਤਸਰ:  ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਕੈਨੇਡਾ ਵਿੱਚ ਵਿਰੋਧੀ ਧਿਰ ਦੇ ਨੇਤਾ ਪੀਅਰ ਪੋਇਲੀਵਰ ਵਲੋਂ ਵਿੱਢੀ ਗਈ ਮੁਹਿੰਮ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਪੁਰਜ਼ੋਰ ਸਵਾਗਤ ਕੀਤਾ ਹੈ। ਯਾਦ ਰਹੇ ਕਿ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ, ਅੰਮ੍ਰਿਤਸਰ ਲਈ ਬਿਹਤਰ ਹਵਾਈ ਸੰਪਰਕ ਸਥਾਪਤ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਿਹਾ ਹੈ।

ਵਿਦਿਆਰਥੀਆਂ ਦੇ ਦੇਸ਼-ਨਿਕਾਲੇ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਸੱਦਾ

ਟੋਰਾਂਟੋ, ਕੈਨੇਡਾ,:  ਅੱਜ ਕੈਨੇਡਾ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਜੱਥੇਬੰਦੀਆਂ ਅਤੇ ਸਮਾਜਸੇਵੀ ਸੰਸਥਾਵਾਂ ਜਿਨ੍ਹਾਂ 'ਚ ਅੰਤਰਰਾਸ਼ਟਰੀ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ, ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ, ਨੌਜਵਾਨ ਸਪੋਰਟ ਨੈੱਟਵਰਕ, ਫਾਇਟਬੈਕ, ਮਾਈਗ੍ਰੇਟ ਵਰਕਰ, ਤਰਕਸ਼ੀਲ ਸੁਸਾਇਟੀ, ਕੈਨੇਡਾ, ਅਨਕਬਿਆਨ (ਫਿਲਪੀਨਜ਼), ਮਾਈਗਰੈਂਟ ਸਟੂਡੈਂਟ ਯੂਨਾਈਟਿਡ, ਕੈਨੇਡੀਅਨ ਸਟੂਡੈਂਟ ਫੇਡਰੇਸ਼ਨ, ਯੰਗ ਕਮਿਊਨਿਸਟ ਲੀਗ, ਕੈਨੇਡਾ, ਈਸ਼ਰ ਇੰਡੀਅਨ ਡੀਫੈਂਸ ਕਮੇਟੀ, ਯੂਨਾਇਟ ਮਾਈਗ੍ਰੈਂਟ ਫਰੰਟ, ਅਲਾਂਈਸ ਆਫ ਪ੍ਰੋਗਰੈਸਿਵ ਕੈਨੇਡੀਅਨ, ਪ੍ਰੋ ਪੀਪਲ ਆਰਟ ਮੀਡੀਆ, ਸਰੋਕਾਰਾਂ ਦੀ ਅਵਾਜ਼ ਆਦਿ ਦੇ ਆਗੂਆਂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੂੰ ਦੇਸ਼-ਨਿਕਾਲਾ ਦੇ ਕੇ ਕੈਨੇਡੀਅਨ ਸਰਕਾਰ ਉਹਨਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦਾ ਹਨਨ ਕਰ ਰਹੀ ਹੈ।

ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਵੱਲੋਂ ਦੇਸ਼-ਨਿਕਾਲੇ ਵਿਰੁੱਧ ਰੋਸ ਪ੍ਰਦਰਸ਼ਨ

ਟੋਰਾਂਟੋ, ਕੈਨੇਡਾ,:  ਅੱਜ ‘ਅੰਤਰਰਾਸ਼ਟਰੀ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ’ ਅਤੇ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਦੇ ਵਿਦਿਆਰਥੀਆਂ ਨੇ ‘ਇਮੀਗ੍ਰੇਸ਼ਨ ਅਤੇ ਰਫਿਊਜੀ ਕੈਨੇਡਾ’ (ਆਈਆਰਸੀਸੀ) ਦੇ ਦਫਤਰ ਸਾਹਮਣੇ ਦੇਸ਼-ਨਿਕਾਲੇ ਦੇ ਫੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। 

ਅਮਰੀਕੀ ਸਿੱਖ ਡਰ ਅਤੇ ਅਸੁਰੱਖਿਆ ਦੇ ਸਾਏ ਹੇਠ ਜੀਅ ਰਹੇ ਹਨ-ਚਾਹਲ

 ਨਿਊਯਾਰਕ : ਅਮਰੀਕੀ ਸਿੱਖ ਡਰ ਅਤੇ ਅਸੁਰੱਖਿਆ ਦੇ ਸਾਏ ਹੇਠ ਜੀਅ ਰਹੇ ਹਨ। ਲਗਭਗ ਹਰ ਰੋਜ਼ ਸਿੱਖ ਭਾਈਚਾਰੇ ਦੇ ਮੈਂਬਰਾਂ 'ਤੇ ਹਮਲੇ ਹੋ ਰਹੇ ਹਨ, ਜਿੱਥੇ ਉਨ੍ਹਾਂ ਦੀ ਜਾਨ-ਮਾਲ ਦਾ ਨੁਕਸਾਨ ਹੋ ਰਿਹਾ ਹੈ। ਅਜਿਹਾ ਅਮਰੀਕਾ 'ਤੇ 9/11 ਦੇ ਹਮਲੇ ਤੋਂ ਬਾਅਦ ਹੋਇਆ ਹੈ ਅਤੇ ਲੱਗਦਾ ਹੈ ਕਿ ਇਸ ਤਰ੍ਹਾਂ ਦੇ ਹਮਲਿਆਂ ਦਾ ਕੋਈ ਅੰਤ ਨਹੀਂ ਹੈ।

ਅਮੀਰ ਸਿੱਖ ਤੇ ਐਨ ਆਰ ਆਈਜ਼ ਭਰਾ 40 ਗਰੀਬ ਸਿੱਖ ਭਰਾਵਾਂ ਦੀ ਖੁਲ੍ਹਕੇ ਆਰਥਿਕ ਮਦਦ ਲਈ ਅੱਗੇ ਆਉਣ : ਭੋਮਾ 

ਅੰਮ੍ਰਿਤਸਰ:  ਅੱਜ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਦੇ ਅਦੇਸ਼ ਮੁਤਾਬਿਕ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਆਪਣੀ ਟੀਮ ਨਾਲ ਅਤੇ ਇੰਟਰਨੈਸਨ ਪੰਜਾਬੀ ਫਾਊਡੇਸਨ ਕਨੈਡਾ ਦੇ ਪ੍ਰਧਾਨ ਸ ਗੁਰਚਰਨ ਸਿੰਘ ਬਨਵੈਤ  ਕਨੈਡਾ ਨੇ  1947 ਸਮੇਂ ਪਾਕਿਸਤਾਨ ਦੇ ਜਿਲਾ ਲਾਇਲਪੁਰ ਤੋ ਉਜੜਕੇ ਸਤਲੁਜ ਦੇ ਕੰਢੇ ਵੱਸੇ ਸਿੱਖ ਪ੍ਰਵਾਰਾਂ ਫਿਰ 1988 ਵਿੱਚ ਜਦੋ ਪੰਜਾਬ ਵਿੱਚ ਹੜ੍ਹ ਆਏ ਤਾਂ ਇਹਨਾਂ ਪ੍ਰਵਾਰਾ ਦਾ ਸਾਰਾ ਸਮਾਨ  ਹੜ੍ਹਾਂ ਦੀ ਭੇਟ ਚੜ੍ਹ ਗਿਆ ਤਾਂ ਇਹ ਪ੍ਰਵਾਰ ਬਿਲਕੁਲ ਖਾਲੀ ਹੱਥ ਮੱਤਵਾੜੇ ਜੰਗਲ ਦੀ ਇੱਕ ਨੁਕਰੇ ਪਿੰਡ ਸਲੇਮਪੁਰ ਜਿਲਾ ਲੁਧਿਆਣੇ ਵਿੱਚ ਆ ਕੇ ਵੱਸ ਗਏ ਅੱਜ ਇਹਨਾਂ  40 ਗਰੀਬ ਸਿੱਖ  ਪ੍ਰਵਾਰਾਂ  ਗਿਣਤੀ (200 ਮੈਂਬਰ )ਨਾਲ ਮੁਲਾਕਾਤ ਕਰਕੇ  ਸਾਰੀ ਸਥਿਤੀ ਦਾ ਹਾਲ ਜਾਣਿਆ। 

ਪੰਜਾਬੀਆਂ ਲਈ ਖੁਸ਼ਖਬਰੀ: ਟੋਰਾਂਟੋ ਅਤੇ ਨਿਉਯਾਰਕ ਤੋਂ ਅੰਮ੍ਰਿਤਸਰ ਲਈ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ

ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਹਨਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਂਹੀ ਜੋੜਨ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਜ਼ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਹੈ।ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਨਵੀ ਉਡਾਣ ਦੇ ਸ਼ੁਰੂ ਹੋਣ ਨਾਲ ਟੋਰਾਂਟੋ ਲਈ ਯਾਤਰੀਆਂ ਨੂੰ ਰਾਹਤ ਮਿਲੇਗੀ।

ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਹੋਵੇਗੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ, ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਐਨ.ਆਰ.ਆਈ. ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ, 2023 ਤੱਕ ਤਿਆਰ ਕਰ ਲਈ ਜਾਵੇਗੀ।

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ  

ਬੰਗਾ :  ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੇ ਪੱਛੜੇ ਤੇ ਪੇਂਡੂ ਇਲਾਕਿਆਂ ਵਿਚ ਮੈਡੀਕਲ ਇਲਾਜ ਸੇਵਾਵਾਂ ਪ੍ਰਦਾਨ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਜ਼ਿਲ੍ਹਾ ਜਲੰਧਰ ਦੇ ਪਿੰਡ ਦੁਸਾਂਝ ਕਲਾਂ ਦੇ ਜੰਮਪਲ ਅਤੇ ਅਮਰੀਕਾ ਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਨੇ ਇੱਕ ਲੱਖ ਰੁਪਏ ਦਾ ਦਾਨ ਦਿੱਤਾ ਹੈ। ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੁੱਖ ਟਰੱਸਟ ਦਫਤਰ ਵਿਖੇ ਪੁੱਜ ਕੇ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਨੇ ਦਾਨ ਦੀ ਰਾਸ਼ੀ ਭੇਟ ਕੀਤੀ।

ਪੰਜਾਬ 'ਚ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।

ਕੈਨੇਡਾ - ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਬੂਰ ਪੈਣ ਦੀ ਆਸ

ਅੰਮ੍ਰਿਤਸਰ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਦੀ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਦੋਵਾਂ ਦੇਸ਼ਾਂ ਵਿਚਾਲੇ ਹਾਲ ਹੀ ਵਿੱਚ ਹੋਈ ਦੁਵੱਲੀ ਮੰਤਰੀ ਪੱਧਰੀ ਗੱਲਬਾਤ ਦੌਰਾਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਲਈ ਧੰਨਵਾਦ ਪ੍ਰਗਟਾਇਆ ਹੈ।

ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਸ. ਨਿਰਮਲ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਕੈਨੇਡਾ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖਤਰੇ ’ਚ

ਮੌਂਟਰੀਅਲ:  ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ (Bankruptcy) ਦਿਖਾਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ। ਮੌਂਟਰੀਅਲ ਦੇ ਤਿੰਨ ਕਾਲਜ ਐੱਮ-ਕਾਲਜ, ਸੀਡੀਈ ਅਤੇ ਸੀਸੀਐੱਸਕਿਊ ਦੇ ਮਾਲਕ ਨਵੀਨ ਅਤੇ ਕੈਰਲ ਨੇ ਪੰਜਾਬ-ਭਾਰਤ ਦੇ ਸੈਂਕੜੇ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਦੀ ਵਸੂਲੀ ਕੀਤੀ ਅਤੇ ਅਗਾਊਂ ਵਿਊਂਤਬੰਦੀ ਨਾਲ ਆਪਣੇ ਤਿੰਨੇ ਕਾਲਜਾਂ ਨੂੰ ਦੀਵਾਲੀਆ ਦਿਖਾਕੇ ਇਕ ਵੱਡੀ ਧੋਖਾਧੜੀ ਨੂੰ ਅੰਜ਼ਾਮ ਦਿੱਤਾ। ਕੈਰਲ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਨਵੀਨ ਧੋਖਾਧੜੀ ਕਰਕੇ ਫਰਾਰ ਹੈ।

12
google.com, pub-6021921192250288, DIRECT, f08c47fec0942fa0