Monday, November 02, 2026

Diaspora

ਅਮਰੀਕਾ ਵਿੱਚ ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਕਾਇਮ ਕੀਤੀ ਗਈ।

ਅਮਰੀਕ ਸਿੰਘ  | June 18, 2023 05:24 PM
24 ਜੂਨ ਨੂੰ ਨਿਸ਼ਾਨ ਸਾਹਿਬ ਗੁਰਮਰਿਆਦਾ ਅਨੁਸਾਰ ਝੂਲਣਗੇ
ਅੰਮ੍ਰਿਤਸਰ: ਅਮਰੀਕਾ ਦੇ ਸ਼ਹਿਰ ਇੰਡੀਆਨਾ ਸੈਕਸ਼ਨ ਸਟ੍ਰੀਟ ਪਲੇਨ ਫੀਲਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਦੀ ਸਥਾਪਨਾ ਕੀਤੀ ਗਈ ਹੈ ਜਿੱਥੇ ਨਿਸ਼ਾਨ ਸਾਹਿਬ ਲਹਿਰਾਉਣ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜ ਦੇ ਨਾਲ-ਨਾਲ ਸਿੰਘ ਸਾਹਿਬ .
ਇਸ ਮੌਕੇ ਬਾਬਾ ਹਰਜੀਤ ਸਿੰਘ ਬਟਾਲਾ, ਬਾਬਾ ਘੱਗਰ ਸਿੰਘ, ਪਰਮਿੰਦਰ ਸਿੰਘ ਗੋਲਡੀ, ਸ. ਨਰਿੰਦਰ ਸਿੰਘ ਬਿੱਲਾ, ਸ. ਗੁਰਮੀਤ ਸਿੰਘ ਸ਼ੱਲਾਂ, ਸ੍ਰੀ ਬਲਦੇਵ ਸਿੰਘ ਸੱਲ੍ਹਣ, ਸ. ਸਰਬਜੀਤ ਸਿੰਘ ਸ਼ਾਲਾਂ ਅਤੇ ਗੁਰਦੁਆਰਾ ਸਾਹਿਬ ਗ੍ਰੀਨਵੁੱਡ ਦੇ ਮੈਂਬਰ ਹਾਜ਼ਰ ਸਨ।
ਬੁੱਢਾ ਦਲ ਅਮਰੀਕਾ ਇਕਾਈ ਦੇ ਜੱਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਫੋਨ ਰਾਹੀਂ ਦੱਸਿਆ ਹੈ ਕਿ ਛਾਉਣੀ ਲਈ ਪੰਜ ਏਕੜ ਜ਼ਮੀਨ ਰਾਖਵੀਂ ਰੱਖੀ ਗਈ ਹੈ ਅਤੇ ਗੁਰਦੁਆਰਾ ਸਾਹਿਬ ਦੇ ਨਿੱਤਨੇਮ ਦੀ ਰਸਮ ਜਲਦੀ ਹੀ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡਪਾਠ 22 ਜੂਨ ਨੂੰ 1331 ਸੈਕਸ਼ਨ ਸਟਰੀਟ, ਪਲੇਨ ਫੀਲਡ, ਇੰਡੀਆਨਾ ਵਿਖੇ ਆਰੰਭ ਹੋਵੇਗਾ ਅਤੇ 24 ਜੂਨ ਨੂੰ ਭੋਗ ਪੈਣਗੇ।
ਅਜਿਹੇ ਦਿਨ ਗੁਰਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਲਹਿਰਾਉਣ ਦੀ ਰਸਮ ਵੀ ਹੋਵੇਗੀ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਗੁਰਬਾਣੀ ਕੀਰਤਨ, ਪੰਥਕ ਕਵੀਸ਼ਰ, ਗੁਰਮਤਿ ਦੇ ਵਿਦਵਾਨ, ਢਾਡੀ ਸਿੱਖ ਇਤਿਹਾਸ ਅਤੇ ਗੁਰੂ ਸੰਦੇਸ਼ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤ ਸੰਚਾਰ ਵੀ ਹੋਵੇਗਾ। ਬੁੱਢਾ ਦਲ ਵਿਖੇ ਸੰਗਤਾਂ ਨੂੰ ਪੁਰਾਤਨ ਇਤਿਹਾਸਕ ਵਿਰਸੇ, ਹਥਿਆਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਨਿਹੰਗ ਸਿੰਘ ਫੌਜੀ ਵੀ ਗਤਕੇ ਦੇ ਜੌਹਰ ਦਿਖਾਉਣਗੇ

Have something to say? Post your comment

google.com, pub-6021921192250288, DIRECT, f08c47fec0942fa0

Diaspora

ਕੈਨੇਡਾ: ਗੁਰਦੁਆਰਾ ਮਾਲਟਨ ਸਾਹਿਬ ਵਿਖੇ ਮਹਿਲਾ ਵੱਲੋਂ ਹੰਗਾਮਾ, ਸੰਗਤ ਨੇ ਸੰਭਾਲੀ ਸਥਿਤੀ

ਕੈਨੇਡਾ: ਮੈਨੀਟੋਬਾ ਦੀ ਵਿਧਾਨ ਸਭਾ ’ਚ 'ਸਿੱਖ ਵਿਰੋਧੀ ਨਫ਼ਰਤ' ਖ਼ਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਡੀ ਐੱਚ ਐੱਸ ਦੇ 'ਮਿਸਟਰ ਸਿੰਘ' ਗ੍ਰਾਫਿਕ ਮਾਮਲੇ ’ਚ ਯੂਨਾਈਟਡ ਸਿੱਖਸ ਵੱਲੋਂ ਸਿਵਲ ਰਾਈਟਸ ਸਮੀਖਿਆ ਤੇ ਸੁਧਾਰਾਤਮਕ ਕਾਰਵਾਈ ਦੀ ਮੰਗ

ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

ਲੰਡਨ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰੇ ਨਤਮਸਤਕ ਹੋਏ RSS ਮੁਖੀ ਮੋਹਨ ਭਾਗਵਤ

ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਚੇਅਰਮੈਨ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬ੍ਰਿਟਿਸ਼ ਹਵਾਈ ਸੈਨਾ ਵਿੱਚ ਪੰਜਾਬ ਦਾ ਅਰਸ਼ਦੀਪ ਬਣਿਆ ਪਹਿਲਾ ਸਿੱਖ ਲੜਾਕੂ ਪਾਇਲਟ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਅਕਾਲ ਤਖ਼ਤ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿਲਟਨ ਕਮੇਟੀ ਦੇ ਮੁਖੀ ਨੂੰ ਸਿੱਖ ਸ਼ਹੀਦ ਦੀ ਵਿਧਵਾ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਵਿੱਚ ਤਲਬ ਕੀਤਾ