Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Diaspora

ਕੈਨੇਡਾ: ਮੈਨੀਟੋਬਾ ਦੀ ਵਿਧਾਨ ਸਭਾ ’ਚ 'ਸਿੱਖ ਵਿਰੋਧੀ ਨਫ਼ਰਤ' ਖ਼ਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 04:00 PM

ਚੰਡੀਗੜ੍ਹ: ਕੈਨੇਡਾ ਦੇ ਸੂਬੇ ਮੈਨੀਟੋਬਾ ਦੀ ਵਿਧਾਨ ਸਭਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਬਰੋਜ਼ ਹਲਕੇ ਤੋਂ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਦੇ ਵਿਧਾਇਕ ਦਿਲਜੀਤ ਪਾਲ ਬਰਾੜ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਸਿੱਖ ਭਾਈਚਾਰੇ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਸਲਵਾਦ, ਧਾਰਮਿਕ ਵਿਤਕਰੇ ਤੇ ਅਸਹਿਣਸ਼ੀਲਤਾ ਦੀ ਨਿਖੇਧੀ ਕੀਤੀ ਗਈ।

ਮਤਾ ਨੋਟਿਸ ਨੰਬਰ 16 ਵਜੋਂ ਪੇਸ਼ ਕੀਤਾ ਗਿਆ ਸੀ। ਇਸ ਨੂੰ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦਾ ਸਮਰਥਨ ਮਿਲਿਆ, ਜਿਨ੍ਹਾਂ ਵਿੱਚ ਲਿਬਰਲ ਪਾਰਟੀ ਦੀ ਵਿਧਾਇਕ ਸਿੰਡੀ ਲੈਮੂਰਸ ਅਤੇ ਐੱਨਡੀਪੀ ਦੇ ਵਿਧਾਇਕ ਜੇ.ਡੀ. ਦੇਵਗਨ ਵੀ ਸ਼ਾਮਲ ਸਨ। ਮਤੇ ਵਿੱਚ ਕਿਹਾ ਗਿਆ ਕਿ ਮੈਨੀਟੋਬਾ ਦੀ ਤਾਕਤ ਉਸ ਦੀ ਵਿਭਿੰਨਤਾ ਵਿੱਚ ਹੈ। ਸਿੱਖ ਭਾਈਚਾਰੇ ਨੇ ਸੂਬੇ ਅਤੇ ਕੈਨੇਡਾ ਦੇ ਸਮਾਜਿਕ, ਸੱਭਿਆਚਾਰਕ, ਆਰਥਿਕ ਅਤੇ ਜਨਤਕ ਜੀਵਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਸਿਹਤ ਸੇਵਾਵਾਂ, ਸਿੱਖਿਆ, ਜਨਤਕ ਪ੍ਰਸ਼ਾਸਨ, ਨਿਆਂ ਪ੍ਰਣਾਲੀ, ਰਾਜਨੀਤੀ, ਖੇਡਾਂ ਅਤੇ ਵਿਗਿਆਨ ਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਸਿੱਖਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ।

ਮਤੇ ਵਿੱਚ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦੀ ਨਫ਼ਰਤੀ ਗ੍ਰੈਫ਼ਿਟੀ ਅਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਰ ਕੀਤੀ ਗਈ। ਇਸ ਵਿੱਚ ਕਿਹਾ ਗਿਆ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਪ੍ਰਭਾਵਿਤ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ, ਸਗੋਂ ਨਸਲਵਾਦ ਅਤੇ ਧਾਰਮਿਕ ਅਸਹਿਣਸ਼ੀਲਤਾ ਵਰਗੀਆਂ ਸਮੱਸਿਆਵਾਂ ਨੂੰ ਵੀ ਉਜਾਗਰ ਕਰਦੀਆਂ ਹਨ।

ਵਿਧਾਨ ਸਭਾ ਨੇ ਦੁਹਰਾਇਆ ਕਿ ਨਫ਼ਰਤ ਵਿਰੁੱਧ ਇਕਜੁੱਟ ਹੋਣਾ ਅਤੇ ਅਜਿਹਾ ਸਮਾਜ ਸਿਰਜਣਾ ਜ਼ਰੂਰੀ ਹੈ, ਜਿੱਥੇ ਹਰ ਵਿਅਕਤੀ ਨੂੰ ਬਰਾਬਰੀ, ਸਤਿਕਾਰ ਅਤੇ ਅਪਣੱਤ ਮਿਲੇ। ਮਤੇ ਵਿੱਚ ਆਪਸੀ ਸਮਝ ਅਤੇ ਸਹਿਯੋਗ ਨੂੰ ਸੂਬੇ ਦੇ ਸਾਂਝੇ ਭਵਿੱਖ ਲਈ ਅਹਿਮ ਦੱਸਿਆ ਗਿਆ। ਵਿੰਨੀਪੈੱਗ ਵਿੱਚ ਨਗਰ ਕੀਰਤਨ ਤੋਂ ਪਹਿਲਾਂ ਸਿੱਖ ਵਿਰੋਧੀ ਗ੍ਰੈਫ਼ਿਟੀ ਅਤੇ ਨਫ਼ਰਤੀ ਘਟਨਾਵਾਂ ਸਾਹਮਣੇ ਆਉਣ ਦੇ ਮੱਦੇਨਜ਼ਰ ਇਸ ਮਤੇ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਵਿਧਾਨ ਸਭਾ ਦੀ ਗੈਲਰੀ ਵਿੱਚ ਵੱਖ-ਵੱਖ ਭਾਈਚਾਰਿਆਂ ਦੇ ਕਰੀਬ 75 ਲੋਕ ਮੌਜੂਦ ਸਨ।

ਪਹਿਲਾਂ ਵੀ ‘ਦਸਤਾਰ ਦਿਵਸ’ ਲਈ ਕਰ ਚੁੱਕੇ ਹਨ ਯਤਨ
ਵਿਧਾਇਕ ਦਿਲਜੀਤ ਪਾਲ ਬਰਾੜ ਇਸ ਤੋਂ ਪਹਿਲਾਂ ਵੀ ਸਿੱਖ ਪਛਾਣ ਅਤੇ ਵਿਰਸੇ ਨੂੰ ਮਾਨਤਾ ਦਿਵਾਉਣ ਲਈ ਪਹਿਲਕਦਮੀ ਕਰ ਚੁੱਕੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪੇਸ਼ ਬਿੱਲ 227 ਨੂੰ ਸ਼ਾਹੀ ਪ੍ਰਵਾਨਗੀ ਮਿਲ ਚੁੱਕੀ ਹੈ। ‘ਦਿ ਟਰਬਨ ਡੇ ਐਕਟ’ ਤਹਿਤ ਹਰ ਸਾਲ 13 ਅਪ੍ਰੈਲ ਨੂੰ ਮੈਨੀਟੋਬਾ ਵਿੱਚ ‘ਦਸਤਾਰ ਦਿਵਸ’ ਵਜੋਂ ਮਾਨਤਾ ਦਿੱਤੀ ਗਈ ਹੈ। ਇਸ ਮਤੇ ਨਾਲ ਸਿੱਖ ਭਾਈਚਾਰੇ ਪ੍ਰਤੀ ਇਕਜੁੱਟਤਾ ਦਾ ਸਿਆਸੀ ਸੰਦੇਸ਼ ਦਿੱਤਾ ਗਿਆ ਹੈ। ਹਾਲਾਂਕਿ, ਨਫ਼ਰਤ ਅਤੇ ਵਿਤਕਰੇ ਨੂੰ ਰੋਕਣ ਲਈ ਅਜਿਹੇ ਮਤਿਆਂ ਦੇ ਨਾਲ-ਨਾਲ ਕਾਨੂੰਨ ਅਧੀਨ ਬਰਾਬਰ ਸੁਰੱਖਿਆ ਅਤੇ ਅਧਿਕਾਰਾਂ ਨੂੰ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਡੀ ਐੱਚ ਐੱਸ ਦੇ 'ਮਿਸਟਰ ਸਿੰਘ' ਗ੍ਰਾਫਿਕ ਮਾਮਲੇ ’ਚ ਯੂਨਾਈਟਡ ਸਿੱਖਸ ਵੱਲੋਂ ਸਿਵਲ ਰਾਈਟਸ ਸਮੀਖਿਆ ਤੇ ਸੁਧਾਰਾਤਮਕ ਕਾਰਵਾਈ ਦੀ ਮੰਗ

ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

ਲੰਡਨ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰੇ ਨਤਮਸਤਕ ਹੋਏ RSS ਮੁਖੀ ਮੋਹਨ ਭਾਗਵਤ

ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਚੇਅਰਮੈਨ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬ੍ਰਿਟਿਸ਼ ਹਵਾਈ ਸੈਨਾ ਵਿੱਚ ਪੰਜਾਬ ਦਾ ਅਰਸ਼ਦੀਪ ਬਣਿਆ ਪਹਿਲਾ ਸਿੱਖ ਲੜਾਕੂ ਪਾਇਲਟ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਅਕਾਲ ਤਖ਼ਤ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿਲਟਨ ਕਮੇਟੀ ਦੇ ਮੁਖੀ ਨੂੰ ਸਿੱਖ ਸ਼ਹੀਦ ਦੀ ਵਿਧਵਾ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਵਿੱਚ ਤਲਬ ਕੀਤਾ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ