Wednesday, March 29, 2023
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

Diaspora

ਪੰਜਾਬੀਆਂ ਲਈ ਖੁਸ਼ਖਬਰੀ: ਟੋਰਾਂਟੋ ਅਤੇ ਨਿਉਯਾਰਕ ਤੋਂ ਅੰਮ੍ਰਿਤਸਰ ਲਈ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ

Punjab News Express | March 02, 2023 04:03 PM

ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਹਨਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਂਹੀ ਜੋੜਨ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਜ਼ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਹੈ।ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਨਵੀ ਉਡਾਣ ਦੇ ਸ਼ੁਰੂ ਹੋਣ ਨਾਲ ਟੋਰਾਂਟੋ ਲਈ ਯਾਤਰੀਆਂ ਨੂੰ ਰਾਹਤ ਮਿਲੇਗੀ। 


ਗੁਮਟਾਲਾ ਨੇ ਦੱਸਿਆ, ਨਿਓਸ ਏਅਰ ਨੇ ਦਸੰਬਰ 2022 ਵਿੱਚ ਮਿਲਾਨ ਮਾਲਪੈਂਸਾ ਅਤੇ ਅੰਮ੍ਰਿਤਸਰ ਵਿਚਕਾਰ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਏਅਰਲਾਈਨ ਨੇ ਕੋਵਿਡ ਦੋਰਾਨ ਪਹਿਲੀ ਵਾਰ ਸਤੰਬਰ 2021 ਵਿੱਚ ਇਟਲੀ ਅਤੇ ਅੰਮ੍ਰਿਤਸਰ ਵਿਚਕਾਰ ਚਾਰਟਰ ਸੇਵਾਵਾਂ ਦਾ ਸੰਚਾਲਨ ਸ਼ੁਰੂ ਕੀਤਾ ਸੀ। ਨਾਲ ਹੀ ਅੰਮ੍ਰਿਤਸਰ ਤੋਂ ਮਿਲਾਨ ਦੇ ਬਰਗਾਮੋ ਅਤੇ ਰੋਮ ਏਅਰਪੋਰਟ ਤੱਕ ਸਪਾਈਸਜੈੱਟ ਨੇ ਵੀਚਾਰਟਰ ਉਡਾਣਾਂ ਦੇ ਸੰਚਾਲਨ ਤੋਂ ਬਾਦ ਪਿਛਲੇ ਸਾਲ ਨਵੰਬਰ ਵਿੱਚ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਇਹਨਾਂ ਦੇ ਸੰਚਾਲਨ ਨਾਲ ਅੰਮ੍ਰਿਤਸਰ ਹੁਣ ਇਟਲੀ ਦੇ 3 ਹਵਾਈ ਅੱਡਿਆਂ ਨਾਲ ਜੁਿੜਆ ਹੈ।
ਨਿਓਸ ਦੁਆਰਾ ਆਪਣੀ ਵੈਬਸਾਈਟ 'ਤੇ ਉਪਲਬਧ ਸਮਾਂਸੂਚੀ ਅਨੁਸਾਰ, ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਹਫਤੇ ਵਿੱਚ ਇੱਕ ਦਿਨ ਉਡਾਣ ਦਾ ਸੰਚਾਲਨ ਕਰੇਗੀ। ਇਹ ਉਡਾਣ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਉਸੇ ਦਿਨ ਸਵੇਰੇ 8:20 ਵਜੇ ਮਿਲਾਨ ਪਹੁੰਚੇਗੀ। ਇੱਥੇ ਯਾਤਰੀ ਲਗਭਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਮਿਲਾਨ ਤੋਂ ਦੁਪਹਿਰ 12:30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ।


ਟੋਰਾਂਟੋ ਦੇ ਪੀਅਰਸਨ ਏਅਰਪੋਰਟ ਤੋਂ ਇਹ ਉਡਾਣ ਫਿਰ ਵਾਪਸੀ ਲਈ ਹਰ ਵੀਰਵਾਰ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ੁੱਕਰਵਾਰ ਨੂੰ ਸਵੇਰੇ 6:50 ਵਜੇ ਮਿਲਾਨ ਪਹੁੰਚੇਗੀ। ਉੱਥੋਂ ਫਿਰ ਸਵੇਰੇ 10 ਵਜੇ ਰਵਾਨਾ ਹੋ ਕੇ ਉਸੇ ਦਿਨ ਸ਼ੁੱਕਰਵਾਰ ਰਾਤ 9:15 ਵਜੇ ਅੰਮ੍ਰਿਤਸਰ ਪਹੁੰਚੇਗੀ। ਯਾਤਰੀ ਮਿਲਾਨ ਵਿਖੇ 3 ਘੰਟੇ 10 ਮਿੰਟ ਲਈ ਰੁਕਣਗੇ। ਟੋਰਾਂਟੋ ਤੋਂ ਅੰਮ੍ਰਿਤਸਰ ਦਾ ਸਫਰ ਸਿਰਫ 18 ਘੰਟੇ 45 ਮਿੰਟ ਅਤੇ ਅੰਮ੍ਰਿਤਸਰ ਤੋਂ ਟੋਰਾਂਟੋ ਦੀ ਦੂਰੀ 21 ਘੰਟੇ 15 ਮਿੰਟ ਵਿੱਚ ਪੂਰੀ ਕੀਤੀ ਜਾਵੇਗੀ। ਏਅਰਲਾਈਨ ਇਨ੍ਹਾਂ ਉਡਾਣਾਂ ਲਈ ਆਪਣੇ 359 ਸੀਟਾਂ ਵਾਲੇ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਦੀ ਵਰਤੋਂ ਕਰੇਗੀ।
ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਸਰੀ ਕੈਨੇਡਾ ਤੋਂ ਇਨੀਸ਼ੀਏਟਿਵ ਦੇ ਕੋ-ਕਨਵੀਨਰ ਮੋਹਿਤ ਧੰਜੂ ਵਲੋਂ ਕੈਨੇਡਾ ਦੀ ਸੰਸਦ ਵਿੱਚ ਦਾਇਦ ਇੱਕ ਪਟੀਸ਼ਨ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਪਟੀਸ਼ਨ ਤੇ ਇਕ ਮਹੀਨੇ ਦੇ ਸਮੇਂ ਵਿੱਚ 19000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਦਸਤਖਤ ਕੀਤੇ ਸਨ, ਜਿਸ ਦੇ ਨਤੀਜੇ ਵਜੋਂ ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਜ਼ ਵਲੌਂ ਸੰਸਦ ਵਿੱਚ ਅੰਮ੍ਰਿਤਸਰ ਲਈ ਸਿੱਧੀਆਂ ਉਡਾਨਾਂ ਬਾਰੇ ਪੂਰਜ਼ੋਰ ਮੰਗ ਉਠਾਈ ਗਈ ਸੀ। ਇਸ ਉਪਰੰਤ ਕੈਨੇਡੀਅਨ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਵੀ ਮਈ 2022 ਵਿੱਚ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਮੀਟਿੰਗ ਦੋਰਾਨ ਇਸ ਮੁੱਦੇ ਬਾਰੇ ਗੱਲ ਕੀਤੀ ਸੀ। ਗੁਮਟਾਲਾ ਨੇ ਕਿਹਾ ਕਿ ਇਟਲੀ ਦੇ ਰਸਤੇ ਇਸ ਨਵੇਂ ਰੂਟ ਦੀ ਸ਼ੁਰੂਆਤ ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਸੰਭਾਵਨਾ ਬਾਰੇ ਹੋਰ ਏਅਰਲਾਈਨਾਂ ਲਈ ਠੋਸ ਸਬੂਤ ਪ੍ਰਦਾਨ ਕਰੇਗੀ।

FlyAmritsar Initiative, a civil society advocacy for development & direct flights from Amritsar International Airport
ਵੈਨਕੂਵਰ ਅਤੇ ਅੰਮ੍ਰਿਤਸਰ ਤੋਂ ਇੱਕ ਸਾਂਝੇ ਬਿਆਨ ਵਿੱਚ ਕੈਨੇਡਾ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਨੰਤਦੀਪ ਸਿੰਘ ਢਿੱਲੋਂ ਅਤੇ ਅੰਮ੍ਰਿਤਸਰ ਤੋਂ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਤੋਂ ਹਰ ਸਾਲ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਆ ਰਹੇ ਹਨ, ਜਦੋਂ ਕਿ ਇਸ ਸਮੇਂ ਕੈਨੇਡਾ ਵਿਚ ਵਸਦੇ ਹਜ਼ਾਰਾਂ ਪ੍ਰਵਾਸੀ ਹਰ ਸਾਲ ਪੰਜਾਬ ਆਉਂਦੇ ਹਨ। ਉਨ੍ਹਾਂ ਦੇ ਮੌਜੂਦਾ ਵਿਕਲਪ ਅੰਮ੍ਰਿਤਸਰ ਤੋਂ ਦਿੱਲੀ ਰਾਹੀਂ ਉਡਾਣਾਂ, ਜਾਂ ਸੜਕ ਅਤੇ ਰੇਲ ਰਾਹੀਂ ਪੰਜਾਬ ਤੋਂ ਦਿੱਲੀ ਜਾ ਕੇ ਕੈਨੇਡਾ ਲਈ ਉਡਾਣਾਂ ਹਨ। ਇੱਥੋਂ ਤੱਕ ਕਿ ਏਅਰ ਇੰਡੀਆ ਅਤੇ ਏਅਰ ਕੈਨੇਡਾ ਦੁਆਰਾ ਸਿੱਧੀਆਂ ਦਿੱਲੀ-ਟੋਰਾਂਟੋ ਉਡਾਣਾਂ ਨਾਲ ਵੀ, ਖਿੱਤੇ ਦੇ ਯਾਤਰੀਆਂ ਨੂੰ ਦਿੱਲੀ ਦੇ ਰਸਤੇ ਯਾਤਰਾ ਕਰਨ ਵਿਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿਚ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜਾਰ ਕਰਨਾ ਅਤੇ ਸਮਾਨ ਦਾ ਮੁੜ ਤੋਂ ਜਮਾਂ ਕਰਵਾਓਣਾ ਹੈ। ਭਾਂਵੇ ਇਹ ਉਡਾਣ ਟੋਰਾਂਟੋ ਅਤੇ ਵੈਨਕੂਵਰ ਤੋਂ ਸਿੱਧਾ ਅੰਮ੍ਰਿਤਸਰ ਲਈ ਉਡਾਣਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਨਹੀਂ ਕਰਦੀ, ਫਿਰ ਵੀ ਹਜ਼ਾਰਾਂ ਲੋਕਾਂ ਲਈ ਪੰਜਾਬ ਦਾ ਹਵਾਈ ਸਫਰ ਸੁਖਾਲਾ ਹੋ ਜਾਵੇਗਾ।

Have something to say? Post your comment

Diaspora

ਅਮਰੀਕੀ ਸਿੱਖ ਡਰ ਅਤੇ ਅਸੁਰੱਖਿਆ ਦੇ ਸਾਏ ਹੇਠ ਜੀਅ ਰਹੇ ਹਨ-ਚਾਹਲ

ਅਮੀਰ ਸਿੱਖ ਤੇ ਐਨ ਆਰ ਆਈਜ਼ ਭਰਾ 40 ਗਰੀਬ ਸਿੱਖ ਭਰਾਵਾਂ ਦੀ ਖੁਲ੍ਹਕੇ ਆਰਥਿਕ ਮਦਦ ਲਈ ਅੱਗੇ ਆਉਣ : ਭੋਮਾ 

ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਹੋਵੇਗੀ: ਕੁਲਦੀਪ ਸਿੰਘ ਧਾਲੀਵਾਲ

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ  

ਪੰਜਾਬ 'ਚ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ

ਕੈਨੇਡਾ - ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਬੂਰ ਪੈਣ ਦੀ ਆਸ

ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕੈਨੇਡਾ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖਤਰੇ ’ਚ

ਪੰਜਾਬ ਵਿੱਚ 393 ਔਰਤਾਂ ਸਮੇਤ ਦੁਨੀਆ ਭਰ ਦੇ 1656 ਐਨਆਰਆਈ ਵੋਟਰ ਰਜਿਸਟਰਡ-ਸਤਨਾਮ ਸਿੰਘ ਚਾਹਲ

ਉਨਟਾਰੀਓ ਪ੍ਰੋਵਿਨਸ਼ਨਿਲ ਪੁਲਿਸ ਵੱਲੋ 17 ਜਣੇ ਹਥਿਆਰਾਂ ਨਾਲ ਸਬੰਧਤ ਅਪਰਾਧ ਤਹਿਤ ਚਾਰਜ