Friday, April 26, 2024

Diaspora

ਕੈਨੇਡਾ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖਤਰੇ ’ਚ

ਦਲਜੀਤ ਕੌਰ ਭਵਾਨੀਗੜ੍ਹ | January 23, 2022 10:41 PM

ਮੌਂਟਰੀਅਲ:  ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ (Bankruptcy) ਦਿਖਾਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ। ਮੌਂਟਰੀਅਲ ਦੇ ਤਿੰਨ ਕਾਲਜ ਐੱਮ-ਕਾਲਜ, ਸੀਡੀਈ ਅਤੇ ਸੀਸੀਐੱਸਕਿਊ ਦੇ ਮਾਲਕ ਨਵੀਨ ਅਤੇ ਕੈਰਲ ਨੇ ਪੰਜਾਬ-ਭਾਰਤ ਦੇ ਸੈਂਕੜੇ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਦੀ ਵਸੂਲੀ ਕੀਤੀ ਅਤੇ ਅਗਾਊਂ ਵਿਊਂਤਬੰਦੀ ਨਾਲ ਆਪਣੇ ਤਿੰਨੇ ਕਾਲਜਾਂ ਨੂੰ ਦੀਵਾਲੀਆ ਦਿਖਾਕੇ ਇਕ ਵੱਡੀ ਧੋਖਾਧੜੀ ਨੂੰ ਅੰਜ਼ਾਮ ਦਿੱਤਾ। ਕੈਰਲ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਨਵੀਨ ਧੋਖਾਧੜੀ ਕਰਕੇ ਫਰਾਰ ਹੈ।

ਨੌਜਵਾਨ ਆਗੂਆਂ ਵਰੁਣ ਖੰਨਾ, ਅਮੀਤੋਜ਼ ਸ਼ਾਹ, ਪਰਮ ਢਿੱਲੋਂ, ਜੋਤ ਘੁੰਮਣ, ਹਰਜਿੰਦਰ ਸਿੱਧੂ, ਪਰਮਿੰਦਰ ਪਾਂਗਲੀ ਨੇ ਇਸ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਅੱਜ ਲਸਾਲ ਦੇ ਮੈਕਸੀ ਪਲਾਜ਼ਾ ਵਿੱਚ ਵੱਧਵੀਂ ਮੀਟਿੰਗ ਕੀਤੀ। ਭਾਰੀ ਬਰਫਵਾਰੀ ਤੇ ਕੜਾਕੇ ਦੀ ਠੰਡ ਦੇ ਬਾਵਜੂਦ ਇਕ ਦਿਨ ਦੇ ਸੱਦੇ ਤੇ ਬੁਲਾਈ ਗਈ ਇਸ ਮੀਟਿੰਗ ਵਿੱਚ ਸੌ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਸੰਬੰਧੀ ਵਰੁਣ ਖੰਨਾ ਨੇ ਦੱਸਿਆ ਕਿ ਵਿਦਿਆਰਥੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਧੋਖਾਧੜੀ ਕਰਕੇ ਤਿੰਨ ਕਾਲਜਾਂ ਦੇ ਬੰਦ ਹੋਣ ਨਾਲ ਕੈਨੇਡਾ ਅੰਦਰ ਰਹਿੰਦੇ 1500 ਦੇ ਕਰੀਬ ਵਿਦਿਆਰਥੀਆਂ ਦਾ ਭਵਿੱਖ ਦਾਅ ਉੱਤੇ ਲੱਗਾ ਹੋਇਆ ਹੈ। ਇਹਨਾਂ ਵਿੱਚੋਂ 30% ਵਿਦਿਆਰਥੀਆਂ ਦੀ ਹਾਲ ਹੀ ਵਿੱਚ ਪਹਿਲੇ ਸਮੈਸਟਰ ਦੀ ਪੜ੍ਹਾਈ ਸ਼ੁਰੂ ਹੋਈ ਸੀ ਅਤੇ 70% ਵਿਦਿਆਰਥੀਆਂ ਦੀ ਪੜ੍ਹਾਈ ਲੱਗਭੱਗ ਖਤਮ ਹੋਣ ਵਾਲੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ-ਭਾਰਤ ਵਿੱਚ ਬੈਠੇ ਵਿਦਿਆਰਥੀਆਂ ਕੋਲੋਂ ਲੱਗਭੱਗ 60 ਲੱਖ ਕੈਨੇਡੀਅਨ ਡਾਲਰ ਫੀਸਾਂ ਦੇ ਰੂਪ ਵਿੱਚ ਵਸੂਲਿਆ ਜਾ ਚੁੱਕਾ ਹੈ। ਕੈਨੇਡਾ ਤੋਂ ਬਾਹਰ ਇਹਨਾਂ ਵਿਦਿਆਰਥੀਆਂ ਦੀ ਗਿਣਤੀ ਲੱਗਭੱਗ 400 ਦੇ ਕਰੀਬ ਬਣਦੀ ਹੈ।

ਗਏਉਨ੍ਹਾਂ ਕਿਹਾ ਕਿ ਕਾਲਜ ਬੰਦ ਹੋਣ ਨਾਲ ਇਹਨਾਂ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋ ਰਹੇ ਹਨ ਅਤੇ ਉਹਨਾਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਟੁੱਟ ਰਹੇ ਹਨ। ਇਸ ਤੋਂ ਇਲਾਵਾ ਇਹਨਾਂ ਵਿਦਿਆਰਥੀਆਂ ਦੀਆਂ ਲੱਖਾਂ ਡਾਲਰ ਫੀਸਾਂ ਫਿਲਹਾਲ ਡੁੱਬ ਚੁੱਕੀਆਂ ਹਨ। ਵਿਦਿਆਰਥੀਆਂ ਮੁਤਾਬਕ ਉਹਨਾਂ ਨੇ ਪੰਜਾਬ ਵਿੱਚ ਰਹਿਲ ਸਰਵਿਸ ਕੈਨੇਡਾ, ਕੈਨਮ ਸਰਵਿਸ ਸਮੇਤ ਕਈ ਹੋਰ ਏਜੰਟਾਂ ਰਾਹੀਂ ਵਿਦਿਆਰਥੀ ਵੀਜ਼ਾ ਲਈ ਅਪਲਾਈ ਕੀਤਾ ਸੀ।

ਇਸ ਵੱਡੀ ਧੋਖਾਧੜੀ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ। ਕਰੋਨਾ ਮਾਹਾਂਮਾਰੀ ਦੇ ਦੌਰ ਵਿੱਚ ਸੀਮਿਤ ਕੰਮ ਘੰਟੇ, ਘੱਟ ਉਜ਼ਰਤਾਂ, ਮਹਿੰਗੇ ਰਿਹਾਇਸ਼ੀ ਕਮਰੇ, ਮਹਿੰਗੀਆਂ ਫੀਸਾਂ ਅਤੇ ਅਨਿਸ਼ਚਿਤ ਭਵਿੱਖ ਕਾਰਨ ਹਾਲਤ ਹੋਰ ਵੀ ਵੱਧ ਮੁਸ਼ਕਲਾਂ ਭਰੀ ਹੈ। ਪੰਜਾਬ ਵਿੱਚ ਪਹਿਲਾਂ ਹੀ ਮਹਿੰਗਾਈ ਅਤੇ ਬੇਰੁਜਗਾਰੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੇ ਮੁਸ਼ਕਲ ਨਾਲ ਹਜ਼ਾਰਾਂ ਡਾਲਰ ਫੀਸਾਂ ਲਈ ਇਕੱਠੇ ਕੀਤੇ ਸਨ। ਅਜਿਹੀ ਹਾਲਤ ਵਿੱਚ ਇਸ ਧੋਖਾਧੜੀ ਨੇ ਉਹਨਾਂ ਉੱਪਰ ਮੁਸੀਬਤਾਂ ਦਾ ਪਹਾੜ ਸੁੱਟ ਦਿੱਤਾ।

ਅੱਜ ਦੀ ਮੀਟਿੰਗ ਵਿੱਚ ਧੋਖਾਧੜੀ ਦੇ ਸ਼ਿਕਾਰ ਤਿੰਨਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਹੱਕਾਂ ਲਈ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਹ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸ਼ੋਸ਼ਲ ਮੀਡੀਆਂ ਪਲੇਟਫਾਰਮਾਂ ਉੱਤੇ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਨਾਮ ਹੇਠ ਆਪਣਾ ਪ੍ਰੋਗਰਾਮ ਦੇਵੇਗੀ। ਇਸ ਮੀਟਿੰਗ ਵਿੱਚ ਆਖਰੀ ਸਮੈਸਟਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਵਾਉਣ, ਪਹਿਲੇ ਸਮੈਸਟਰ ਵਾਲੇ ਵਿਦਿਆਰਥੀਆਂ ਨੂੰ ਅਗਾਂਊ ਉਗਰਾਹੀ ਫੀਸ ਉੱਤੇ ਕਿਸੇ ਹੋਰ ਕਾਲਜਾਂ ਵਿੱਚ ਐਡਜਸਟ ਕਰਨ, ਕੈਨੇਡਾ ਤੋਂ ਬਾਹਰ ਬੈਠੇ ਵਿਦਿਆਰਥੀਆਂ ਦੀ ਫੀਸ ਵਾਪਸ ਕਰਨ, ਭਾਰਤੀ ਰਾਜਦੂਤ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਪਹਿਲ ਦੇ ਅਧਾਰ ਤੇ ਹੱਲ ਕਰਨ, ਧੋਖਾਧੜੀ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਆਦਿ ਮੰਗਾਂ ਉੱਤੇ ਸੰਘਰਸ਼ ਕਰਨ ਦੀ ਵਿਉਂਤਬੰਦੀ ਬਣਾਈ ਗਈ।

ਇਸ ਮੀਟਿੰਗ ਵਿੱਚ ਕੈਨੇਡਾ ਅਤੇ ਪੰਜਾਬ-ਭਾਰਤ ਦੇ ਵਿਦਿਆਰਥੀਆਂ ਤੇ ਇਨਸਾਫਪਸੰਦ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੌਂਟਰੀਅਲ ਅਤੇ ਬਰੈਂਪਟਨ ਸ਼ਹਿਰ ਵਿੱਚ ਵਿਸ਼ਾਲ ਵਿਦਿਆਰਥੀ ਲਾਮਬੰਦੀ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਪੰਜਾਬ ਸਰਕਾਰ ਵੱਲੋਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਧੂਰੀ 'ਚ

ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਨਿਊਯਾਰਕ ਦੀ ਸੰਗਤਾਂ ਨੇ ਹੁੰਮਹੁੰਮਾ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ -ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅਮਰੀਕਾ ਵਿੱਚ ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਕਾਇਮ ਕੀਤੀ ਗਈ।

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ

ਵਿਦਿਆਰਥੀ ਵੱਲੋਂ ਕੈਨੇਡਾ 'ਚੋਂ ਦੇਸ਼ ਨਿਕਾਲੇ ਖ਼ਿਲਾਫ਼ ਰੋਸ ਪ੍ਰਦਰਸ਼ਨ, ਫਰਜੀ ਆਫਰ ਲੈਟਰ ਦੇ ਸਿਲਸਿਲੇ ਵਿੱਚ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ 

ਹੁਣ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਨੇ ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿੱਢੀ ਮੁਹਿੰਮ

ਵਿਦਿਆਰਥੀਆਂ ਦੇ ਦੇਸ਼-ਨਿਕਾਲੇ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਸੱਦਾ

ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਵੱਲੋਂ ਦੇਸ਼-ਨਿਕਾਲੇ ਵਿਰੁੱਧ ਰੋਸ ਪ੍ਰਦਰਸ਼ਨ