Wednesday, September 27, 2023
ਤਾਜਾ ਖਬਰਾਂ

Diaspora

ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

AMRIK SINGH | April 04, 2022 09:52 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਸ. ਨਿਰਮਲ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ, ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਮਰੀਕਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੇ ਵੱਡਾ ਯੋਗਦਾਨ ਪਾਇਆ ਹੈ ਅਤੇ ਹਰ ਭਾਈਚਾਰੇ ਦੇ ਲੋਕਾਂ ਪ੍ਰਤੀ ਸਿੱਖਾਂ ਦੇ ਮਨ ਵਿਚ ਵੱਡਾ ਸਤਿਕਾਰ ਹੈ। ਮੁਸ਼ਕਲਾਂ ਸਮੇਂ ਵੀ ਸਿੱਖ ਗੁਰੂ ਘਰਾਂ ਤੋਂ ਲੋਕ ਭਲਾਈ ਦੀਆਂ ਸੇਵਾਵਾਂ ਨਿਭਾਉਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਸਰਬੱਤ ਦਾ ਭਲਾ ਚਾਹੁਣ ਵਾਲੇ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸਾਂ ’ਚ ਸਿੱਖਾਂ ’ਤੇ ਨਸਲੀ ਹਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਇਥੋਂ ਤੱਕ ਕਿ ਜਨਰਲ ਇਜਲਾਸਾਂ ਵਿਚ ਵੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਇਨ੍ਹਾਂ ਮਾਮਲਿਆਂ ਨੂੰ ਉਠਾਏ ਅਤੇ ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।

Have something to say? Post your comment

Diaspora

ਨਿਊਯਾਰਕ ਦੀ ਸੰਗਤਾਂ ਨੇ ਹੁੰਮਹੁੰਮਾ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ -ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅਮਰੀਕਾ ਵਿੱਚ ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਕਾਇਮ ਕੀਤੀ ਗਈ।

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ

ਵਿਦਿਆਰਥੀ ਵੱਲੋਂ ਕੈਨੇਡਾ 'ਚੋਂ ਦੇਸ਼ ਨਿਕਾਲੇ ਖ਼ਿਲਾਫ਼ ਰੋਸ ਪ੍ਰਦਰਸ਼ਨ, ਫਰਜੀ ਆਫਰ ਲੈਟਰ ਦੇ ਸਿਲਸਿਲੇ ਵਿੱਚ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ 

ਹੁਣ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਨੇ ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿੱਢੀ ਮੁਹਿੰਮ

ਵਿਦਿਆਰਥੀਆਂ ਦੇ ਦੇਸ਼-ਨਿਕਾਲੇ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਸੱਦਾ

ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਵੱਲੋਂ ਦੇਸ਼-ਨਿਕਾਲੇ ਵਿਰੁੱਧ ਰੋਸ ਪ੍ਰਦਰਸ਼ਨ

ਅਮਰੀਕੀ ਸਿੱਖ ਡਰ ਅਤੇ ਅਸੁਰੱਖਿਆ ਦੇ ਸਾਏ ਹੇਠ ਜੀਅ ਰਹੇ ਹਨ-ਚਾਹਲ

ਅਮੀਰ ਸਿੱਖ ਤੇ ਐਨ ਆਰ ਆਈਜ਼ ਭਰਾ 40 ਗਰੀਬ ਸਿੱਖ ਭਰਾਵਾਂ ਦੀ ਖੁਲ੍ਹਕੇ ਆਰਥਿਕ ਮਦਦ ਲਈ ਅੱਗੇ ਆਉਣ : ਭੋਮਾ 

ਪੰਜਾਬੀਆਂ ਲਈ ਖੁਸ਼ਖਬਰੀ: ਟੋਰਾਂਟੋ ਅਤੇ ਨਿਉਯਾਰਕ ਤੋਂ ਅੰਮ੍ਰਿਤਸਰ ਲਈ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ