Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Diaspora

ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

PUNJAB NEWS EXPRESS | August 20, 2026 03:00 AM

ਐਂਬਰ ਹੁਸੈਨੀ, ਰਾਜਪ੍ਰੀਤ ਕੌਰ ਬੈਨੀਪਾਲ ਅਤੇ ਅਕਮਲ ਸ਼ਹਿਜ਼ਾਦ ਘੁੰਮਣ ਦੀਆਂ ਰਚਨਾਵਾਂ ਅੰਤਿਮ ਮੁਕਾਬਲੇ ਵਿੱਚ; ਪਹਿਲੀ ਵਾਰ ਦੋ ਮਹਿਲਾ ਸਾਹਿਤਕਾਰ ਫਾਈਨਲ ਵਿੱਚ
ਸਰੀ (ਬੀ.ਸੀ.): ਮਾਂ-ਬੋਲੀ ਪੰਜਾਬੀ ਸਾਹਿਤ ਨੂੰ ਸਮਰਪਿਤ ਅੰਤਰਰਾਸ਼ਟਰੀ ਸਨਮਾਨ ਢਾਹਾਂ ਪੰਜਾਬੀ ਸਾਹਿਤ ਇਨਾਮ-2026 ਦੇ ਅੰਤਿਮ ਪੜਾਅ ਵਿੱਚ ਪਹੁੰਚੀਆਂ ਤਿੰਨ ਪੰਜਾਬੀ ਪੁਸਤਕਾਂ ਅਤੇ ਉਨ੍ਹਾਂ ਦੇ ਲੇਖਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਸਰੀ ਲਾਇਬ੍ਰੇਰੀ ਦੀ ਨਿਊਟਨ ਸ਼ਾਖਾ ਵਿਖੇ ਹੋਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਨੇ ਸਾਲ 2026 ਦੇ ਤਿੰਨ ਫਾਈਨਲਿਸਟਾਂ ਦੇ ਨਾਵਾਂ ਦਾ ਐਲਾਨ ਕੀਤਾ ।

ਇਸ ਸਾਲ 51, 000 ਕੈਨੇਡੀਅਨ ਡਾਲਰ ਦੀ ਕੁੱਲ ਇਨਾਮੀ ਰਾਸ਼ੀ ਵਾਲੇ ਇਸ ਅੰਤਰਰਾਸ਼ਟਰੀ ਸਨਮਾਨ ਲਈ ਬੀਬੀ ਐਂਬਰ ਹੁਸੈਨੀ (ਸਰਗੋਧਾ, ਪੰਜਾਬ, ਪਾਕਿਸਤਾਨ) ਦੇ ਨਾਵਲ ‘ਨਵਾਂ ਪਿੰਡ’, ਸ੍ਰੀ ਅਕਮਲ ਸ਼ਹਿਜ਼ਾਦ ਘੁੰਮਣ (ਇਸਲਾਮਾਬਾਦ) ਦੇ ਨਾਵਲ ‘ਪਰਛਾਵਾਂ’ ਅਤੇ ਬੀਬੀ ਰਾਜਪ੍ਰੀਤ ਕੌਰ ਬੈਨੀਪਾਲ (ਖੰਨਾ, ਪੰਜਾਬ, ਭਾਰਤ) ਦੇ ਕਹਾਣੀ ਸੰਗ੍ਰਹਿ ‘ਕਬਰਾਂ ਵਿੱਚ ਉੱਗੇ ਫੁੱਲ’ ਨੂੰ ਫਾਈਨਲ ਵਿਚ ਚੁਣਿਆ ਗਿਆ ਹੈ । ਢਾਹਾਂ ਸਾਹਿਤ ਇਨਾਮ ਦਾ ਸ਼ਾਨਦਾਰ ਸਨਮਾਨ ਸਮਾਰੋਹ 18 ਨਵੰਬਰ 2026 ਨੂੰ ਸਰੀ ਦੇ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਵਿਖੇ ਹੋਵੇਗਾ । ਸਮਾਰੋਹ ਦੌਰਾਨ ਤਿੰਨ ਫਾਈਨਲਿਸਟ ਪੁਸਤਕਾਂ ਵਿੱਚੋਂ ਇੱਕ ਨੂੰ 25, 000 ਕੈਨੇਡੀਅਨ ਡਾਲਰ ਦਾ ਮੁੱਖ ਇਨਾਮ ਪ੍ਰਦਾਨ ਕੀਤਾ ਜਾਵੇਗਾ, ਜਦਕਿ ਬਾਕੀ ਦੋ ਫਾਈਨਲਿਸਟਾਂ ਨੂੰ 10, 000-10, 000 ਕੈਨੇਡੀਅਨ ਡਾਲਰ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 6000 ਕੈਨੇਡੀਅਨ ਡਾਲਰ ਦਾ ਇਨਾਮ ਜੇਤੂ ਪੁਸਤਕਾਂ ਨੂੰ ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਵਿੱਚ ਲਿਪੀਅੰਤਰਨ ਕਰਨ ਲਈ ਦਿੱਤੀ ਜਾਵੇਗੀ । ਇਸ ਉਪਰਾਲੇ ਦਾ ਮਕਸਦ ਪੰਜਾਬੀ ਸਾਹਿਤ ਦੀਆਂ ਉੱਤਮ ਰਚਨਾਵਾਂ ਨੂੰ ਦੁਨੀਆ ਭਰ ਦੇ ਪੰਜਾਬੀ ਪਾਠਕਾਂ ਤੱਕ ਪਹੁੰਚਾਉਣਾ ਹੈ ।
ਸ. ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਢਾਹਾਂ ਸਾਹਿਤ ਇਨਾਮ ਦਾ ਉਦੇਸ਼ ਮਾਂ ਬੋਲੀ ਪੰਜਾਬੀ ਵਿਚ ਰਚੇ ਪੰਜਾਬੀ ਸਾਹਿਤ ਦਾ ਵਿਸ਼ਵ ਪੱਧਰ ‘ਤੇ ਪ੍ਰਚਾਰ ਅਤੇ ਪਸਾਰ ਕਰਨਾ, ਪੰਜਾਬੀ ਗਲਪ ਦੀਆਂ ਨਵੀਆਂ ਉੱਤਮ ਰਚਨਾਵਾਂ ਲਈ ਪੰਜਾਬੀ ਪਾਠਕਾਂ ਨੂੰ ਪ੍ਰੇਰਿਤ ਕਰਨਾ, ਲੇਖਕਾਂ ਦੀ ਹੌਂਸਲਾ ਅਫ਼ਜ਼ਾਈ ਕਰਨੀ ਅਤੇ ਸਰਹੱਦੋਂ ਪਾਰ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ । ਇਸ ਇਨਾਮ ਦੇ ਜੇਤੂ ਜਿੱਥੇ ਪੰਜਾਬੀ ਸਾਹਿਤ ਜਗਤ ਦੇ ਉੱਚ ਕੋਟੀ ਦੇ ਨਾਵਲਕਾਰ ਅਤੇ ਕਹਾਣੀਕਾਰ ਹਨ, ਉੱਥੇ ਉਹਨਾਂ ਦੀਆਂ ਪੁਸਤਕਾਂ ਦੇ ਵਿਸ਼ੇ ਵੀ ਸਮਾਜ ਨੂੰ ਇਕ ਵਿੱਲਖਣ ਸੁਨੇਹਾ ਦਿੰਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬੀ ਗਲਪ ਅੱਜ ਸਿਰਫ਼ ਇੱਕ ਖੇਤਰ ਜਾਂ ਦੇਸ਼ ਤੱਕ ਸੀਮਤ ਨਹੀਂ ਰਿਹਾ, ਸਗੋਂ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੇਂ ਵਿਸ਼ਿਆਂ, ਨਵੇਂ ਅਨੁਭਵਾਂ ਅਤੇ ਨਵੇਂ ਸਾਹਿਤਕ ਅੰਦਾਜ਼ ਨਾਲ ਲਗਾਤਾਰ ਵਿਕਸਤ ਹੋ ਰਿਹਾ ਹੈ । ਪਿਛਲੇ 14 ਸਾਲਾਂ ਤੋਂ ਢਾਹਾਂ ਸਾਹਿਤ ਇਨਾਮ ਨੇ ਸਰਹੱਦਾਂ ਤੋਂ ਉੱਪਰ ਉੱਠਕੇ ਪੰਜਾਬੀ ਦੇ ਉੱਘੇ ਅਤੇ ਉਭਰਦੇ ਲੇਖਕਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਛਾਣ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਖਾਸ ਤੌਰ ’ਤੇ ਗੁਰਮੁਖੀ ਅਤੇ ਸ਼ਾਹਮੁਖੀ ਦੋਵਾਂ ਲਿਪੀਆਂ ਵਿੱਚ ਲਿਖੇ ਸਾਹਿਤ ਨੂੰ ਇੱਕੋ ਮੰਚ ’ਤੇ ਸਨਮਾਨਿਤ ਕਰਨਾ ਇਸ ਇਨਾਮ ਦੀ ਵਿਸ਼ੇਸ਼ਤਾ ਹੈ ।
ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਢਾਹਾਂ ਸਾਹਿਤ ਇਨਾਮ-2026 ਲਈ ਭਾਰਤ, ਕੈਨੇਡਾ, ਪਾਕਿਸਤਾਨ, ਆਸਟ੍ਰੇਲੀਆ, ਅਮਰੀਕਾ ਅਤੇ ਯੂ ਕੇ ਸਮੇਤ ਵੱਖ-ਵੱਖ ਦੇਸ਼ਾਂ ਤੋਂ 62 ਪੁਸਤਕਾਂ ਪ੍ਰਾਪਤ ਹੋਈਆਂ ਸਨ । ਇਨ੍ਹਾਂ ਵਿੱਚੋਂ ਜਿਊਰੀ ਦੇ ਮੈਂਬਰਾਂ ਵੱਲੋਂ ਤਿੰਨ ਪੁਸਤਕਾਂ ਨੂੰ ਫਾਈਨਲ ਲਈ ਚੁਣਿਆ । ਸ. ਢਾਹਾਂ ਨੇ ਦੱਸਿਆ ਕਿ ਇਸ ਸਾਲ 2026 ਦਾ ਢਾਹਾਂ ਸਾਹਿਤ ਇਨਾਮ ਇੱਕ ਹੋਰ ਪੱਖੋਂ ਵੀ ਵਿਸ਼ੇਸ਼ ਬਣ ਗਿਆ ਹੈ । ਇਨਾਮ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੋ ਮਹਿਲਾ ਸਾਹਿਤਕਾਰ ਫਾਈਨਲ ਵਿੱਚ ਪਹੁੰਚੀਆਂ ਹਨ । ਬੀਬੀ ਐਂਬਰ ਹੁਸੈਨੀ ਅਤੇ ਬੀਬੀ ਰਾਜਪ੍ਰੀਤ ਕੌਰ ਬੈਨੀਪਾਲ ਦੀਆਂ ਰਚਨਾਵਾਂ ਨੇ ਅੰਤਿਮ ਤਿੰਨਾਂ ਵਿੱਚ ਆਪਣੀ ਥਾਂ ਬਣਾਈ ਹੈ, ਜੋ ਪੰਜਾਬੀ ਸਾਹਿਤ ਵਿੱਚ ਮਹਿਲਾ ਲੇਖਣੀ ਦੀ ਮਜ਼ਬੂਤ ਅਤੇ ਲਗਾਤਾਰ ਵਧ ਰਹੀ ਭੂਮਿਕਾ ਨੂੰ ਪ੍ਰਗਟਾਉਂਦਾ ਹੈ ।
ਪ੍ਰੈੱਸ ਕਾਨਫਰੰਸ ਮੌਕੇ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਜਨਾਬ ਰਾਏ ਅਜ਼ੀਜ਼ ਉੱਲਾ ਖਾਨ, ਸਾਧੂ ਬਿਨਿੰਗ, ਅਜਮੇਰ ਰੋਡੇ, ਪ੍ਰੋ. ਰਘਬੀਰ ਸਿੰਘ ਸਿਰਜਨਾ, ਢਾਹਾਂ ਇਨਾਮ ਕੋਆਰਡੀਨੇਟਰ ਹਰਿੰਦਰ ਕੌਰ ਢਾਹਾਂ, ਸਾਬਕਾ ਮੰਤਰੀ ਬੀਬੀ ਰਚਨਾ ਸਿੰਘ, ਪ੍ਰੋ. ਗੁਰਿੰਦਰ ਮਾਨ, ਡਾ. ਰਤਿੰਦਰ ਕੌਰ ਸਾਈਮਨ ਫਰੇਜ਼ਰ ਯੂਨੀਵਰਸਿਟੀ, ਨਾਵਲਕਾਰ ਸ. ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਸੁਰਜੀਤ ਗਿੱਲ, ਤੇਰਾ ਸਿੰਘ ਰਾਇਲ ਬੈਂਕ, ਡਾ. ਸੈਫ ਖਾਲਿਦ ਤੋਂ ਇਲਾਵਾ ਸਾਹਿਤ ਪ੍ਰੇਮੀ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਦੇ ਪੰਜਾਬੀ ਅਧਿਆਪਕ ਵੀ ਹਾਜ਼ਰ ਸਨ।
ਵਰਨਣਯੋਗ ਹੈ ਕਿ ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਕੈਨੇਡਾ ਇੰਡੀਆ ਐਜੂਕੇਸ਼ਨ ਸੋਸਾਇਟੀ ਵੱਲੋਂ ਪ੍ਰਦਾਨ ਕੀਤਾ ਜਾਂਦਾ ਹੈ। ਇਹ ਇਨਾਮ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਦੇ ਡਿਪਾਰਟਮੈਂਟ ਆਫ਼ ਏਸ਼ੀਅਨ ਸਟੱਡੀਜ਼ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਸੀ। ਇਸ ਵੱਕਾਰੀ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਰੀਟਾ ਢਾਹਾਂ ਹਨ । ਸਾਲ 2013 ਵਿੱਚ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿਖੇ ਸਥਾਪਿਤ ਹੋਇਆ ਇਹ ਇਨਾਮ ਅੱਜ ਪੰਜਾਬੀ ਗਲਪ ਲਈ ਅੰਤਰਰਾਸ਼ਟਰੀ ਪੱਧਰ ’ਤੇ ਇੱਕ ਮਹੱਤਵਪੂਰਨ ਪਛਾਣ ਬਣ ਚੁੱਕਾ ਹੈ । ਕੈਨੇਡਾ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਪੰਜਾਬੀ ਅੱਜ ਕੈਨੇਡਾ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀਆਂ ਗੈਰ-ਸਰਕਾਰੀ ਭਾਸ਼ਾਵਾਂ ਵਿੱਚੋਂ ਇੱਕ ਹੈ ।
ਜ਼ਿਕਰਯੋਗ ਹੈ ਕਿ ਹੁਣ ਪੰਜਾਬੀ ਸਾਹਿਤ ਪ੍ਰੇਮੀਆਂ ਦੀਆਂ ਨਜ਼ਰਾਂ 18 ਨਵੰਬਰ 2026 ’ਤੇ ਟਿਕੀਆਂ ਹਨ, ਜਦੋਂ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਸਰੀ ਵਿੱਚ ਹੋਣ ਵਾਲੇ ਸ਼ਾਨਦਾਰ ਸਮਾਰੋਹ ਦੌਰਾਨ 2026 ਦੇ 25, 000 ਕੈਨੇਡੀਅਨ ਡਾਲਰ ਦੇ ਢਾਹਾਂ ਪੰਜਾਬੀ ਸਾਹਿਤ ਇਨਾਮ ਦੇ ਜੇਤੂ ਦਾ ਐਲਾਨ ਹੋਵੇਗਾ ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਡੀ ਐੱਚ ਐੱਸ ਦੇ 'ਮਿਸਟਰ ਸਿੰਘ' ਗ੍ਰਾਫਿਕ ਮਾਮਲੇ ’ਚ ਯੂਨਾਈਟਡ ਸਿੱਖਸ ਵੱਲੋਂ ਸਿਵਲ ਰਾਈਟਸ ਸਮੀਖਿਆ ਤੇ ਸੁਧਾਰਾਤਮਕ ਕਾਰਵਾਈ ਦੀ ਮੰਗ

ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

ਲੰਡਨ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰੇ ਨਤਮਸਤਕ ਹੋਏ RSS ਮੁਖੀ ਮੋਹਨ ਭਾਗਵਤ

ਚੇਅਰਮੈਨ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬ੍ਰਿਟਿਸ਼ ਹਵਾਈ ਸੈਨਾ ਵਿੱਚ ਪੰਜਾਬ ਦਾ ਅਰਸ਼ਦੀਪ ਬਣਿਆ ਪਹਿਲਾ ਸਿੱਖ ਲੜਾਕੂ ਪਾਇਲਟ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਅਕਾਲ ਤਖ਼ਤ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿਲਟਨ ਕਮੇਟੀ ਦੇ ਮੁਖੀ ਨੂੰ ਸਿੱਖ ਸ਼ਹੀਦ ਦੀ ਵਿਧਵਾ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਵਿੱਚ ਤਲਬ ਕੀਤਾ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ