ਅੰਮ੍ਰਿਤਸਰ:ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾਂ ਵਾਸਤੇ ਅੱਜ 2218 ਪੋÇਲੰਗ ਪਾਰਟੀਆਂ ਆਪਣੇ ਬੂਥਾਂ ’ਤੇ ਰਵਾਨਾ ਹੋ ਗਈਆਂ ਹਨ। ਜਿਲ੍ਹਾ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਈ ਡਿਸਪੈਚ ਸੈਂਟਰਾਂ ’ਤੇ ਪਹੁੰਚ ਕਿ ਜਿਥੇ ਪ੍ਰਬੰਧਾਂ ਦਾ ਜਾਇਜਾ ਲਿਆ ਉਥੇ ਵੋਟਾਂ ਪਵਾਉਣ ਜਾ ਰਹੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਦਿੱਤੀ ਗਈ ਸਿਖਲਾਈ ਦਾ ਪੱਧਰ ਜਾਣਿਆ। ਸ: ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਨੇ ਜਿਥੇ ਸਾਰੇ ਬੂਥਾਂ ਤੇ ਜਾਣ ਵਾਲੀਆਂ ਪਾਰਟੀਆਂ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਹੈ, ਉਥੇ ਕਰਮਚਾਰੀਆਂ ਦੇ ਰਾਤ ਰਹਿਣ, ਖਾਣੇ ਅਤੇ ਹੋਰ ਜ਼ਰੂਰੀ ਲੋੜਾਂ ਦੇ ਪ੍ਰਬੰਧ ਵੀ ਕੀਤੇ ਹਨ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 19,79,932 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ ਜਿਸ ਵਿੱਚ 10,41,784 ਮਰਦ, 9,38,080 ਇਸਤਰੀਆਂ, 68 ਥਰਡ ਜੈਂਡਰ, 14918 ਵਿਸ਼ੇਸ਼ ਲੋੜਾਂ ਵਾਲੇ ਵੋਟਰ, 49279 ਵੱਡੇਰੀ ਉੱਮਰ ਵਾਲੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ 30216 ਉਹ ਨੌਜਵਾਨ ਵੋਟਰ ਹਨ, ਜਿਨ੍ਹਾਂ ਨੇ ਪਹਿਲੀ ਵਾਰ ਆਪਣੀ ਵੋਟ ਪਾਉਣੀ ਹੈ।