Sunday, May 28, 2023
ਤਾਜਾ ਖਬਰਾਂ
ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

Election 2022

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

PUNJAB NEWS EXPRESS | May 04, 2023 11:47 PM

ਫਿਲੌਰ (ਜਲੰਧਰ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ ਜੋਕਿ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।"

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਆਲਮੀ ਅਤੇ ਘਰੇਲੂ ਪੱਧਰ 'ਤੇ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਘੱਟੋ-ਘੱਟ ਪੰਜ ਸਾਲ ਹੋਰ ਪ੍ਰਧਾਨ ਮੰਤਰੀ ਵਜੋਂ ਮੋਦੀ ਦੀ ਲੋੜ ਹੈ। ਉਨ੍ਹਾਂ ਨੇ ਧਿਆਨ ਦਿਵਾਇਆ, ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ਵਿੱਚ, ਭਾਰਤ ਨੂੰ ਇੱਕ ਮਹਾਨ ਰਾਸ਼ਟਰ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਭਾਰਤ ਆਪਣੇ ਫੈਸਲੇ ਲੈਣ ਵਿੱਚ ਮਜ਼ਬੂਤ, ਸ਼ਕਤੀਸ਼ਾਲੀ ਅਤੇ ਸੁਤੰਤਰ ਰੂਪ ਵਿੱਚ ਉਭਰਿਆ ਹੈ।


ਕੈਪਟਨ ਅਮਰਿੰਦਰ ਨੇ ਦੱਸਿਆ ਕਿ ਕਿਸ ਤਰ੍ਹਾਂ ਅਮਰੀਕਾ ਵਰਗੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਜਪਾ ਸਰਕਾਰ ਦੌਰਾਨ ਆਰਥਿਕਤਾ ਸਥਿਰ ਹੋਈ ਸੀ, ਜਿੱਥੇ ਕਿ ਦੂਜੇ ਦੇਸ਼ਾਂ ਦੇ ਬੈਂਕ ਕਰੈਸ਼ ਹੋ ਰਹੇ ਸਨ ਅਤੇ ਆਰਥਿਕਤਾ ਬੁਰੀ ਤਰ੍ਹਾਂ ਸੰਕਟ ਵਿੱਚ ਸੀ।

ਉਨ੍ਹਾਂ ਕਿਹਾ, ਦੇਸ਼ ਮਜ਼ਬੂਤ ਹੋ ਕੇ ਉੱਭਰਿਆ ਹੈ ਅਤੇ ਚੀਨ ਅਤੇ ਪਾਕਿਸਤਾਨ ਵਰਗੇ ਆਪਣੇ ਦੁਸ਼ਮਣਾਂ ਦਾ ਡੱਟਕੇ ਸਾਹਮਣਾ ਕਰ ਰਿਹਾ ਹੈ।

ਭਾਜਪਾ ਨੇਤਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਹ ਭਾਰੀ ਜਿੱਤ ਅਤੇ ਸ਼ਾਨਦਾਰ ਫਤਵਾ ਮਿਲਣ ਦੇ ਬਾਵਜੂਦ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਨਾਲ ਅਸਫਲ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੂੰ ਦਿੱਲੀ ਤੋਂ ਤਾਨਾਸ਼ਾਹ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਇਹਨਾਂ ਦੀਆਂ ਤਰਜੀਹਾਂ ਗਲਤ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਦੇ ਬਿਲਕੁਲ ਉਲਟ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਨੌਜਵਾਨਾਂ ਦੀ ਵੱਡੀ ਪੱਧਰ 'ਤੇ ਪਲਾਇਨ ਹੋ ਰਹੀ ਹੈ ਕਿਉਂਕਿ ਸੂਬੇ ਵਿੱਚ ਨੌਕਰੀਆਂ ਨਾ ਹੋਣ ਕਾਰਨ ਉਹ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਨੇ 'ਆਪ' ਸਰਕਾਰ ਨੂੰ ਲੋਕਾਂ ਨੂੰ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਯਾਦ ਕਰਵਾਇਆ, ਜਿਸ 'ਚ ਉਹ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ।

ਅਟਵਾਲ ਲਈ ਮਜ਼ਬੂਤ ਕੇਸ ਬਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਲੋਕਾਂ ਦੀ ਸੇਵਾ ਕਰਨ ਦਾ ਵਿਸ਼ਾਲ ਤਜ਼ਰਬਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਅਟਵਾਲ ਪਰਿਵਾਰ ਨੇ ਦੋ ਪੀੜ੍ਹੀਆਂ ਤੱਕ ਪੰਜਾਬ ਦੇ ਲੋਕਾਂ ਦੀ ਸਾਫ਼-ਸੁਥਰੀ ਅਤੇ ਬੇਦਾਗ ਰਿਕਾਰਡ ਨਾਲ ਸੇਵਾ ਕੀਤੀ ਹੈ।

ਇਸ ਮੌਕੇ ਬੋਲਦਿਆਂ ਅਟਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਵੋਟ ਪਾਉਣ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਭਵਿੱਖ ਹੈ ਕਿਉਂਕਿ ਬਾਕੀ ਸਾਰੇ ਫੇਲ੍ਹ ਹੋ ਚੁੱਕੇ ਹਨ।

ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਹੰਸ ਰਾਜ ਹੰਸ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਰਣਇੰਦਰ ਸਿੰਘ, ਅਵਿਨਾਸ਼ ਚੰਦਰ ਆਦਿ ਹਾਜ਼ਰ ਸਨ।

Have something to say? Post your comment

Election 2022

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ

ਜਲੰਧਰ ਲੋਕ-ਸਭਾ ਦੀ ਜ਼ਿਮਨੀ ਚੋਣ: ਸੀਨੀਅਰ ਭਾਜਪਾ ਅਤੇ ਕਾਂਗਰਸ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ

ਅਕਾਲੀ ਦਲ ਨੇ ਮੰਤਰੀ ਹਰਜੋਤ ਬੈਂਸ ਵੱਲੋਂ ਚੋਣ ਜ਼ਾਬਤੇ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਜਲੰਧਰ 'ਚ ਸਾਂਭਿਆ ਮੋਰਚਾ, ਸੁਸ਼ੀਲ ਕੁਮਾਰ ਰਿੰਕੂ ਦੇ ਹੱਕ 'ਚ ਵੋਟ ਪਾਉਣ ਦੀ ਕੀਤੀ ਅਪੀਲ

ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜਿਮਨੀ ਚੋਣ ਨਾ ਲੜਨ ਦਾ ਫੈਸਲਾ

ਬੀਕੇਯੂ (ਡਕੌਂਦਾ) ਵੱਲੋਂ ਲੌਂਗੋਵਾਲ ਇਕਾਈ ਦੀ ਚੋਣ

ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਸਮੂਹ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ ਵਿਸ਼ੇਸ਼ ਕੈੰਪ