Saturday, November 21, 2026
ਤਾਜਾ ਖਬਰਾਂ
• ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ* • ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ* • ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ • ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ • ਟਰੰਪ, ਸ਼ੀ, ਅਤੇ ਪੁਤਿਨ ਨੇ ਪ੍ਰਮਾਣੂ-ਜੋਖਮ ਗੱਲਬਾਤ, ਸੰਯੁਕਤ ਰਾਸ਼ਟਰ ਸੁਧਾਰ ਦਾ ਵਾਅਦਾ ਕੀਤਾ • ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

Election 2022

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

PUNJAB NEWS EXPRESS | May 08, 2023 09:22 PM

ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ : ਪੁਲਿਸ ਕਮਿਸ਼ਨਰ, ਐਸ.ਐਸ.ਪੀ.
ਜਲੰਧਰ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ.ਵੀ.ਐਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ।
ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ