Friday, June 21, 2024
ਤਾਜਾ ਖਬਰਾਂ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ 14 ਫਸਲਾਂ 'ਤੇ ਐੱਮਐੱਸਪੀ 'ਤੇ ਨਵੇਂ ਤੈਅ ਭਾਅ ਕੀਤੇ ਰੱਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਸਿੱਧ ਲੇਖਕ ਅਰੁੰਧਤੀ ਰਾਏ ਅਤੇ ਅਕਾਦਮਿਕ ਸ਼ੇਖ ਸ਼ੌਕਤ ਹੁਸੈਨ 'ਤੇ ਦਿੱਲੀ ਐਲ-ਜੀ ਦੁਆਰਾ ਯੂ.ਏ.ਪੀ ਏ. ਮਨਜ਼ੂਰੀ ਦੀ ਸਖ਼ਤ ਨਿੰਦਾਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਪੁਆਇੰਟ ਆਫ਼ ਸੇਲ 'ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ 'ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ           ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਖਰੜ ਵਿਖੇ ਉਸਾਰੀ ਅਧੀਨ ਸ੍ਰੀ ਰਾਮ ਮੰਦਿਰ ਵਿਖੇ ਹੋਏ ਨਤਮਸਤਕ

Election 2022

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

PUNJAB NEWS EXPRESS5 | June 15, 2023 10:03 PM
* ਪੰਜਾਬ ਨੇ ਮੇਰੇ ਉਤੇ ਜਿਸ ਤਰ੍ਹਾਂ ਪਿਆਰ ਵਰਸਾਇਆ, ਉਸ ਤੋਂ ਸੁਖਬੀਰ ਬਾਦਲ ਨਿਰਾਸ਼ ਹੈਃ ਭਗਵੰਤ ਮਾਨ
* ਜੇ ਤੁਸੀਂ ਮੈਨੂੰ 'ਪਾਗਲ' ਕਹਿਣਾ ਚਾਹੁੰਦੇ ਹੋ ਤਾਂ ਠੀਕ ਹੈ, ਮੈਂ 3 ਕਰੋੜ ਪੰਜਾਬੀਆਂ ਦੇ ਪਿਆਰ ਵਿੱਚ ਪਾਗਲ ਹਾਂ: ਮੁੱਖ ਮੰਤਰੀ
* ਮੈਂ ਇੱਥੇ ‘ਲੁੱਟਣ’ ਨਹੀਂ, ਪੰਜਾਬ ਦੀ ‘ਸੇਵਾ’ ਕਰਨ ਆਇਆ ਹਾਂਃ ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਲਈ ਵਧ ਰਹੇ ਜਨਤਕ ਸਮਰਥਨ ਤੋਂ ਦੁਖੀ ਹੋ ਕੇ ਅਕਾਲੀ ਦਲ ਦੇ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਨ੍ਹਾਂ ਨਕਾਰੇ ਹੋਏ ਆਗੂਆਂ, ਜਿਨ੍ਹਾਂ ਨੂੰ ਲੋਕਾਂ ਵੱਲੋਂ ਲਾਂਭੇ ਕੀਤਾ ਜਾ ਚੁੱਕਾ ਹੈ, ਨੂੰ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਆਪਣੀ ਜਾਗੀਰ ਸਮਝ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆਮ ਆਦਮੀ ਦੀ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਨਿਰਾਸ਼ ਹੋ ਕੇ ਇਨ੍ਹਾਂ ਆਗੂਆਂ ਨੇ ਅਜਿਹੀ ਭੱਦੀ ਭਾਸ਼ਾ ਦੀ ਵਰਤੋਂ ਕਰਕੇ ਨੈਤਿਕਤਾ ਦਾ ਪੱਲਾ ਛੱਡ ਕੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੀ ਜਨਤਾ ਸਬਕ ਸਿਖਾ ਕੇ ਇਨ੍ਹਾਂ ਨੂੰ ਉਨ੍ਹਾਂ ਦੀ ਜ਼ੁਬਾਨ ਵਿੱਚ ਜਵਾਬ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਠੀਕ ਹੈ ਕਿ ਉਹ ਪਾਗਲ ਹਨ ਪਰ ਘੱਟੋ-ਘੱਟ ਉਹ ਜਨਤਕ ਦੌਲਤ ਨੂੰ ਨਹੀਂ ਲੁੱਟ ਰਹੇ, ਜਿਵੇਂ ਕਿ ਸੁਖਬੀਰ ਅਤੇ ਉਸ ਦੀ ਜੁੰਡਲੀ ਨੇ ਆਪਣੇ ਦੌਰ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਜਨ-ਜੀਵਨ ਵਿੱਚ ਬਹੁਤ ਨੀਵੇਂ ਡਿੱਗਦੇ ਜਾ ਰਹੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਲੋਕ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਜ਼ਰੂਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਨਾ ਮੁਆਫ਼ੀਯੋਗ ਗੁਨਾਹ ਕੀਤੇ ਹਨ ਅਤੇ ਸੂਬੇ ਦੇ ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।    

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ