Friday, October 11, 2024

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

PUNJAB NEWS EXPRESS | May 30, 2024 07:21 PM

* ਜੀਰੋ ਬਿਜਲੀ ਬਿੱਲਾਂ ਦਾ ਆਮ ਲੋਕਾਂ 'ਤੇ ਗਹਿਰਾ ਪ੍ਰਭਾਵ
* ਹਰ ਜਗ੍ਹਾ ਚਰਚਾ ਔਸਤਨ 3 ਹਜਾਰ ਰੁਪਏ ਬਚਤ ਦੀ
ਜਲੰਧਰ, :  ਚੋਣ ਮਹਿੰਮ ਦੇ ਅੱਜ ਆਖਰੀ ਦਿਨ€ਜਲੰਧਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਵੱਲੋਂ ਕੱਢੇ ਗਏ ਰੋਡ ਸ਼ੋਅ ਦੌਰਾਨ ਹਰੇਕ ਇਲਾਕੇ ਵਿੱਚ ਆਮ ਜਨਤਾ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕਰਦੇ ਹੋਏ ਸਬੰਧਤ ਲੋਕਲ ਆਗੂਆਂ ਨੇ ਸਟੇਜਾਂ ਤੋਂ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੇ ਗੁਣਗਾਨ ਕੀਤੇ |
ਪਵਨ ਟੀਨੂੰ ਦਾ ਇਹ ਰੋਡ ਸ਼ੋਅ ਭੋਗਪੁਰ ਤੋਂ ਸ਼ੁਰੂ ਹੋ ਕੇ ਆਦਮਪੁਰ, ਫਿਲੌਰ, ਮਲਸੀਹਾਂ, ਸ਼ਾਹਕੋਟ ਆਦਿ ਖੇਤਰਾਂ ਵਿੱਚੋਂ ਲੰਘਿਆ |
ਇਸ ਦੌਰਾਨ ਲੋਕਾਂ ਵੱਲੋਂ ਆਪ ਮੁਹਾਰੇ ਹੋ ਕੇ ਪੰਜਾਬ ਸਰਕਾਰ ਦੇ ਲੋਕ ਹਿੱਤੂ ਫੈਸਲਿਆਂ ਦੀ ਤਰਜ਼ਮਾਨੀ ਕੀਤੀ ਅਤੇ ਪਵਨ ਟੀਨੂੰ ਨੂੰ ਭਰਪੂਰ ਵੋਟਾਂ ਪਾਉਣ ਦਾ ਐਲਾਨ ਕੀਤਾ | ਆਮ ਜਨਤਾ ਵਿੱਚ ਜੀਰੋ ਬਿਜਲੀ ਬਿੱਲਾਂ ਕਾਰਨ ਹਰੇਕ ਘਰ ਦੀ ਔਸਤਨ 3000 ਰੁਪਏ ਦੀ ਹੋ ਰਹੀ ਬਚਤ ਦੀ ਚਰਚਾ ਜੋਰਾਂ 'ਤੇ ਚਲ ਰਹੀ ਹੈ |
ਆਪਣੇ ਰੋਡ ਸ਼ੋਅ ਦੌਰਾਨ ਪਵਨ ਟੀਨੂੰ ਵੱਲੋਂ ਲੋਕਾਂ ਨੂੰ ਦਸਿਆ ਗਿਆ ਕਿ 4 ਜੂਨ ਤੋਂ ਛੇਤੀ ਹੀ ਬਾਅਦ ਪੰਜਾਬ ਸਰਕਾਰ ਲੋਕਾਂ ਦੇ ਵਿਕਾਸ ਕਾਰਜਾਂ ਦੀ ਫੇਰ ਹਨੇਰੀ ਲਿਆ ਰਹੀ ਹੈ, ਤੁਸੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉ ਤਾਂ ਜੋ ਪੰਜਾਬ ਦੇ ਕੇਂਦਰ ਸਰਕਾਰ ਵੱਲੋਂ ਰੋਕੇ ਹੋਏ ਕਰੋੜਾਂ ਰੁਪਏ ਦੇ ਫੰਡਾਂ ਨੂੰ ਜਾਰੀ ਕਰਵਾਇਆ ਜਾ ਸਕੇ |

Have something to say? Post your comment

google.com, pub-6021921192250288, DIRECT, f08c47fec0942fa0

Election 2022

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ