Friday, May 02, 2025
ਤਾਜਾ ਖਬਰਾਂ
ਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀਸੁਚੇਤਕ ਰੰਗਮੰਚ ਨੇ ਮਨਾਇਆ ਵਿਸ਼ਵ ਰੰਗਮੰਚ ਦਿਵਸ ਮਨਾਇਆਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

Election 2022

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

PUNJAB NEWS EXPRESS | March 17, 2024 07:01 PM
 ਚੰਡੀਗੜ੍ਹ, :  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।  ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।  ਨਾਮਜ਼ਦਗੀਆਂ  ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। 
 
ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।  ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।  ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।
 
 ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ)  ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ 'ਤੇ ਵੀ ਲਾਗੂ ਹੋਵੇਗਾ।  ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ  ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
 
 ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ