Sunday, May 19, 2024

Election 2022

ਬਿਹਾਰ ਚੋਣਾਂ : ਪਹਿਲੇ ਗੇੜ 'ਚ 71 ਸੀਟਾਂ 'ਤੇ 54 ਫੀਸਦੀ ਮਤਦਾਨ

PUNJAB NEWS EXPRESS | October 29, 2020 01:14 PM

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ 'ਚ 71 ਸੀਟਾਂ 'ਤੇ ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋ ਗਿਆ ਹੈ।
ਪਹਿਲੇ ਗੇੜ ਵਿੱਚ 54 ਫੀਸਦੀ ਤੋਂ ਵਧ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ 1066 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈਵੀਐਮ) 'ਚ ਬੰਦ ਕਰ ਦਿੱਤਾ ਹੈ।
ਮੁੱਖ ਚੋਣ ਅਧਿਕਾਰੀ ਐਚ.ਆਰ ਸ੍ਰੀਨਿਵਾਸ ਨੇ ਦੱਸਿਆ ਕਿ ਬੁੱਧਵਾਰ ਨੂੰ 71 ਵਿਧਾਨ ਸਭਾ ਸੀਟਾਂ ਲਈ 31380 ਮਤਦਾਨ ਕੇਂਦਰਾਂ 'ਤੇ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਅਤੇ ਸ਼ਾਮ 6 ਵਜੇ ਸਮਾਪਤ ਹੋ ਗਿਆ।
ਇਸ ਦੌਰਾਨ ਕਰੀਬ 54 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਹਾਲਾਂਕਿ ਕੁਝ ਮਤਦਾਨ ਕੇਂਦਰਾਂ 'ਤੇ 6 ਵਜੇ ਵੀ ਵੋਟਰ ਲਾਇਨਾਂ ਵਿੱਚ ਲੱਗੇ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਸਨ। ਸ਼ਾਮ 6 ਵਜੇ ਤੱਕ ਸਭ ਤੋਂ ਵਧ  ਕਰੀਬ 59.57 ਫੀਸਦੀ ਵੋਟਾਂ ਬਾਂਕਾ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ 'ਚ ਪਈਆਂ, ਜਦਕਿ ਮੁੰਗੇਰ ਜ਼ਿਲ੍ਹੇ ਵਿੱਚ ਸਭ ਤੋਂ ਘੱਟ ਕਰੀਬ 44 ਫੀਸਦੀ ਵੋਟਾਂ ਪਈਆਂ। ਇਸੇ ਦਰਮਿਆਨ ਬਡਹਰਾ ਤੋਂ ਰਾਸ਼ਟਰੀ ਜਨਤਾ ਦਲ ਦੇ ਉਮੀਦਵਾਰ ਸਰੋਜ ਯਾਦਵ ਨੇ ਆਰਾ ਦੇ ਮਤਦਾਨ ਕੇਂਦਰ ਨੰ. 115 'ਤੇ ਆਪਣੇ 'ਤੇ ਹਮਲਾ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਭੱਜ ਕੇ ਆਪਣੀ ਜਾਨ ਬਚਾਈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।  ਦੱਸਿਆ ਜਾ ਰਿਹਾ ਹੈ ਕਿ ਸਰੋਜ ਦਾ ਪਹਿਲਾਂ ਲੋਕਾਂ ਨੇ ਵਿਰੋਧ ਕੀਤਾ, ਇਸ ਤੋਂ ਬਾਅਦ ਭੀੜ 'ਚ ਕੁਝ ਲੋਕਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ।
ਇਸੇ ਤਰ੍ਹਾਂ ਭੋਜਪੁਰ ਜ਼ਿਲ੍ਹੇ ਦੇ ਸ਼ਾਹਪੁਰ ਵਿਧਾਨ ਸਭਾ ਹਲਕਾ ਦੇ ਪਿੰਡ ਸਹਿਜੌਲੀ ਵਿੱਚ ਆਰਜੇਡੀ ਉਮੀਦਵਾਰ ਰਾਹੁਲ ਤਿਵਾੜੀ ਅਤੇ ਆਜ਼ਾਦ ਉਮੀਦਵਾਰ ਬਟੇਸ਼ਵਰ ਯਾਦਵ ਦੇ ਸਮਰਥਕਾਂ ਵਿਚਾਲੇ ਬੂਥ 'ਤੇ ਕਬਜ਼ੇ ਨੂੰ ਲੈ ਕੇ ਹਿੰਸਕ ਝੜਪ ਹੋਈ, ਜਿਸ ਦੌਰਾਨ ਦੋਵੇਂ ਧਿਰਾਂ ਦੇ ਕਰੀਬ 10 ਲੋਕ ਜ਼ਖ਼ਮੀ ਹੋ ਗਏ। ਜਖ਼ਮੀਆਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ।
ਪਹਿਲੇ ਗੇੜ 'ਚ ਮੌਜੂਦਾ ਨਿਤਿਸ਼ ਕੁਮਾਰ ਸਰਕਾਰ ਦੇ 8 ਮੰਤਰੀਆਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ।  ਵੋਟਾਂ ਦੇ ਪਹਿਲੇ ਗੇੜ 'ਚ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਤੋਂ ਇਲਾਵਾ ਅੱਠ ਮੰਤਰੀ ਪ੍ਰੇਮ ਕੁਮਾਰ, ਕ੍ਰਿਸ਼ਣਨੰਦਨ ਵਰਮਾ, ਸ਼ੈਲੇਸ਼ ਕੁਮਾਰ, ਵਿਜੇ ਕੁਮਾਰ ਸਿੰਨ੍ਹਾ, ਜੈ ਕੁਮਾਰ ਸਿੰਘ, ਰਾਮਨਾਰਾਇਣ ਮੰਡਲ, ਸੰਤੋਸ਼ ਕੁਮਾਰ ਨਿਰਾਲਾ ਅਤੇ ਬ੍ਰਿਜਕਿਸ਼ੋਰ ਬਿੰਦ ਸਮੇਤ ਕਈ ਦਿੱਗਜ ਚੋਣ ਮੈਦਾਨ 'ਚ ਹਨ । ਦੱਸਣਾ ਬਣਦਾ ਹੈ ਕਿ 243 ਮੈਂਬਰੀ ਬਿਹਾਰ ਵਿਧਾਨ ਸਭਾ ਦੇ ਦੂਜੇ ਗੇੜ ਵਿੱਚ 3 ਨਵੰਬਰ ਨੂੰ 94 ਅਤੇ ਤੀਜੇ ਗੇੜ ਵਿੱਚ 7 ਨਵੰਬਰ ਨੂੰ 78 ਸੀਟਾਂ 'ਤੇ ਵੋਟਾਂ ਪੈਣਗੀਆਂ। 10 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ