Wednesday, May 08, 2024

Election 2022

ਚੋਣ ਪ੍ਰਚਾਰ ’ਤੇ ਪਾਬੰਦੀ 8 ਤੋਂ 8 ਦੀ ਬਜਾਏ ਰਾਤ 10 ਤੋਂ ਸਵੇਰੇ 6 ਵਜੇ ਤੱਕ

PUNJABNEWS EXPRESS | February 13, 2022 07:14 PM

ਨਵਾਂਸ਼ਹਿਰ:ਚੋਣ ਕਮਿਸ਼ਨ ਵੱਲੋਂ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਆਪਣੇ 6 ਫ਼ਰਵਰੀ ਦੇ ਫ਼ੌਜਦਾਰੀ ਜ਼ਾਬਤਾ ਦੀ ਧਾਰਾ 144 ਅਤੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਐਕਟ-2005 ਤਹਿਤ ਤਹਿਤ ਕੀਤੇ ਹੁਕਮਾਂ ਤੋਂ ਬਾਅਦ 13 ਫ਼ਰਵਰੀ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਨਵੇਂ ਹੁਕਮਾਂ ਅਨੁਸਾਰ ਚੋਣ ਪ੍ਰਚਾਰ ’ਤੇ ਪਾਬੰਦੀ ਦਾ ਸਮਾਂ ਰਾਤ 8 ਤੋਂ ਸਵੇਰੇ 8 ਵਜੇ ਦੀ ਬਜਾਏ, ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗਾ ਬਸ਼ਰਤੇ ਸਿਆਸੀ ਪਾਰਟੀਆਂ ਤੇ ਉਮੀਦਵਾਰ ਕੋਵਿਡ-19 ਤਹਿਤ ਸਾਵਧਾਨੀਆਂ ਦੀ ਪਾਲਣਾ ਕਰਨ।
ਸਿਆਸੀ ਪਾਰਟੀਆਂ/ਉਮੀਦਵਾਰ ਪੂਰਵ-ਨਿਰਧਾਰਿਤ ਸਥਾਨਾਂ ’ਤੇ ਹੁਣ ਸਥਾਨ ਦੀ 50 ਫ਼ੀਸਦੀ ਸਮਰੱਥਾ ਅਨੁਸਾਰ ਮੀਟਿੰਗ/ਰੈਲੀ ਕਰ ਸਕਣੇ ਪਰੰਤੂ ਕੋਵਿਡ-19 ਸਾਵਧਾਨੀਆਂ ਦੀ ਪਾਲਣਾ ਨਾਲ ਕੋਈ ਸਮਝੌਤਾ ਕਰਨ ਦੀ ਆਗਿਆ ਨਹੀਂ ਹੋਵੇਗੀ।
ਪਦਯਾਤਰਾ ਸਟੇਟ ਡਿਜ਼ਾਸਟਰ ਮੈਨੇਜਮੈਂਟ ਏਜੰਸੀ ਵੱਲੋਂ ਨਿਰਧਾਰਿਤ ਗਿਣਤੀ ਪਰ ਉਹ ਵੀ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਦੀ ਪੂਰਵ ਪ੍ਰਵਾਨਗੀ ਦੇ ਆਧਾਰ ’ਤੇ ਹੋ ਸਕੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਪ੍ਰਬੰਧਕ ਅਤੇ ਸਬੰਧਤ ਰਾਜਨੀਤਕ ਪਾਰਟੀਆਂ ਉਕਤ ਸਾਰੀਆਂ ਸ਼ਰਤਾਂ ਅਤੇ ਪਾਬੰਦੀਆਂ ਦੀ ਪਾਲਣਾ ਕਰਦੇ ਹੋਏ, ਇਸ ਗੱਲ ਨੂੰ ਯਕੀਨੀ ਬਣਾਉਣਗੀਆਂ ਕਿ ਮੀਟਿੰਗਾਂ/ਰੈਲੀਆਂ ਵਿੱਚ ਸ਼ਾਮਿਲ ਹੋਣ ਵਾਲੇ ਕੋਵਿਡ-19 ਸਾਵਧਾਨੀਆਂ ਤੇ ਪਾਬੰਦੀਆਂ ਨੂੰ ਯਕੀਨੀ ਬਣਾਉਣ।
ਕੋਵਿਡ-19 ਪ੍ਰੋਟੋਕਾਲ ਦੀ ਉਲੰਘਣਾ ਹੋਣ ’ਤੇ ਪ੍ਰਬੰਧਕ ਜ਼ਿੰਮੇਂਵਾਰ ਹੋਣਗੇ ਅਤੇ ਉਨ੍ਹਾਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਦੀ ਧਾਰਾ 51 ਤੋਂ 60 ਅਤੇ ਭਾਰਤੀ ਦੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ