Saturday, March 21, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Election 2022

ਸਾਰੇ 902 ਪੋਲਿੰਗ ਬੂਥਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਭਕਾਸਟਿੰਗ ਰਾਹੀਂ ਰਹੇਗੀ ਪੈਨੀ ਨਜ਼ਰ- ਜ਼ਿਲ੍ਹਾ ਚੋਣ ਅਫਸਰ

ਅਮਰੀਕ ਸਿੰਘ | February 18, 2022 08:41 PM

ਫਿਰੋਜ਼ਪੁਰ:20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਰੇ 902 ਪੋਲਿੰਗ ਬੂਥਾਂ ਤੇ ਪੈਨੀ ਨਜ਼ਰ ਰਹੇਗੀ। ਪੋਲਿੰਗ ਬੂਥਾਂ ਦੀ ਜਿੱਥੇ ਵੈੱਭਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ, ਉਥੇ ਸੰਵੇਦਨਸ਼ੀਲ ਬੂਥਾਂ ਤੇ ਮਾਈਕਰੋ ਆਬਜ਼ਰਵਰ ਤਿੱਖੀ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਲਈ ਚਾਰੇ ਵਿਧਾਨਸਭਾ ਹਲਕਿਆਂ ਵਿਚ ਸਬੰਧਿਤ ਆਰ.ਓਜ਼ ਦੀ ਨਿਗਰਾਨੀ ਹੇਠ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਚ ਸਾਰੇ 902 ਪੋਲਿੰਗ ਬੂਥਾਂ ਤੇ ਵੈੱਭਕਾਸਟਿੰਗ ਰਾਹੀਂ ਪੈਨੀ ਨਜ਼ਰ ਰੱਖੀ ਜਾਵੇਗੀ। ਸਾਰੇ ਪੋਲਿੰਗ ਬੂਥਾਂ ਤੇ ਨਜਰ ਰੱਖਣ ਲਈ ਵੈਂਭਕਾਸਟਿੰਗ ਰਾਹੀਂ ਕੰਟਰੋਲ ਰੂਮ ਵਿਖੇ ਨਿਗਰਾਨੀ ਕੀਤੀ ਜਾਵੇਗੀ ਅਤੇ ਹਰ ਇੱਕ ਗਤੀਵਿਧੀ ਤੇ ਨਿੱਘਾ ਰਹੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੈੱਭਕਾਸਟਿੰਗ ਤੋਂ ਇਲਾਵਾ ਸੰਵੇਦਨਸ਼ੀਲ ਬੂਥਾਂ ਤੇ ਮਾਈਕਰੋ ਆਬਜ਼ਰਵਰ ਤੈਨਾਤ ਕੀਤੇ ਜਾਣਗੇ, ਇਨ੍ਹਾਂ ਮਾਈਕਰੋ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਵੀਡੀਓਗ੍ਰਾਫੀ ਕੀਤੀ ਜਾਵੇਗੀ ਜੋ ਕਿ ਵੋਟ ਪੈਣ ਵਾਲੀ ਜਗ੍ਹਾਂ ਤੋਂ 200 ਮੀਟਰ ਦੂਰ ਤੇ ਕੀਤੀ ਜਾਵੇਗੀ ਅਤੇ ਪੋਲਿੰਗ ਬੂਥਾਂ ਦੇ ਬਾਹਰ ਪੈਰਾ ਮਿਲਟਰੀ ਫੋਰਸ ਦੇ ਜਵਾਨ ਮੁਸਤੈਦੀ ਨਾਲ ਤੈਨਾਤ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਚਾਰੇ ਵਿਧਾਨਸਭਾ ਹਲਕਿਆਂ ਵਿਚ ਬਿਲਕੁਲ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ। ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖਤੀ ਨਾਲ ਕਾਰਵਾਈ ਵੀ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਵੋਟਾਂ ਪੈਣਗੀਆਂ।ਵੋਟਾਂ ਦੀ ਪ੍ਰਕਿਰੀਆ ਨੂੰ ਮੁਕੰਮਲ ਢੰਗ ਨਾਲ ਨੇਪਰੇ ਚਾੜਨ ਲਈ ਹਰ ਪੋਲਿੰਗ ਬੂਥ ਤੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨ੍ਹਾਂ ਕਿਸੇ ਡਰ ਦੇ ਆਪਣੀ ਮਰਜੀ ਅਨੁਸਾਰ ਵੋਟ ਦਾ ਇਸਤੇਮਾਲ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ