Friday, April 26, 2024

Election 2022

ਵੋਟਰ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ 12 ਤਰ੍ਹਾਂ ਦੇ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ : ਜ਼ਿਲ੍ਹਾ ਚੋਣ ਅਫ਼ਸਰ

PUNJABNEWS EXPRESS | February 18, 2022 08:44 PM

ਪਟਿਆਲਾ:20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਰ 12 ਹੋਰ ਬਦਲਵੇਂ ਪਛਾਣ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨਪੀਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸਨ ਦਸਤਾਵੇਜ਼, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈਡੀ (ਯੂਡੀਆਈਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਇਸ ਤਰ੍ਹਾਂ ਕੁੱਲ 12 ਦਸਤਾਵੇਜ਼ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ