Monday, July 07, 2025

Election 2022

ਹਰੇਕ ਪੋਲਿੰਗ ਬੂਥ ਤੇ ਚੋਣ ਕਮਿਸ਼ਨ ਰੱਖੇਗਾ ਕੈਮਰੇ ਰਾਹੀਂ ਨਜਰ-ਜਿਲ੍ਹਾ ਚੋਣ ਅਧਿਕਾਰੀ

ਅਮਰੀਕ ਸਿੰਘ | February 18, 2022 08:49 PM

ਅੰਮ੍ਰਿਤਸਰ:ਜਿਲੇ੍ਹ ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਪ੍ਰਸਾਸ਼ਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਚਿਤਵਾਨੀ ਦਿੰਦੇ ਹੋਏ ਕਿਹਾ ਕਿ ਜਿਲੇ੍ਹ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾਾ ਅਤੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸ੍ਰ ਖਹਿਰਾ ਨੇ ਅੱਜ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲੇ੍ਹ ਵਿੱਚ ਕੁੱਲ 2218 ਪੋÇਲੰਗ ਬੂਥ ਬਣਾਏ ਗਏ ਹਨ ਅਤੇ ਹਰੇਕ ਪੋÇਲੰਗ ਬੂਥ ਤੇ ਸੀ:ਸੀ:ਟੀ:ਵੀ ਕੈਮਰੇ ਵੀ ਲਗਾਏ ਗਏ ਹਨ, ਜਿੰਨਾਂ ਤੇ ਚੋਣ ਕਮਿਸ਼ਨ ਵੱਲੋਂ ਨਜਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋÇਲੰਗ ਪਾਰਟੀਆਂ ਦੀਆਂ ਰਿਹਰਸਲ ਪੂਰੀਆਂ ਹੋ ਚੁੱਕੀਆਂ ਹਨ ਅਤੇ ਕੱਲ ਮਿਤੀ 19-2-2022 ਨੂੰ ਇਨ੍ਹਾਂ ਨੂੰ ਪੁਲਿਸ ਪਾਰਟੀਆਂ ਨਾਲ ਆਪਣੇ ਆਪਣੇ ਡਿਊਟੀ ਸਥਾਨਾਂ ਤੇ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੋÇਲੰਗ ਪਾਰਟੀਆਂ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਰਿਹਾਇਸ਼ ਤੋਂ ਇਲਾਵਾ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਜਿਲੇ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 5 ਵਿਅਕਤੀਆਂ ਤੋਂ ਵੱਧ ਇਕੱਠ ਹੋਣ ਦੀ ਮਨਾਹੀ ਹੋਵੇਗੀ ਅਤੇ ਕੇਵਲ 5 ਵਿਅਕਤੀ ਹੀ ਡੋਰ ਟੂ ਡੋਰ ਜਾ ਕੇ ਪ੍ਰਚਾਰ ਕਰ ਸਕਦੇ ਹਨ।

ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰਾਂ/ਪੁਲਿਸ ਅਧਿਕਾਰੀਆਂ/ਫਲਾਇੰਗ ਸਕੁਐਡ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਹਲਕਿਆਂ ਵਿੱਚ ਬਾਹਰਲੇ ਵਿਅਕਤੀ ਰਹਿੰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਐਫ:ਆਈ:ਆਰ ਦਰਜ ਕਰਵਾਈ ਜਾਵੇ। ਉਨਾਂ ਕਿਹਾ ਕਿ ਇਸ ਕਦਮ ਦਾ ਮੁੱਖ ਮੰਤਵ ਪਾਰਟੀ ਵਰਕਰਾਂ ਵੱਲੋਂ ਜਲੂਸ ਕੱਢਣ ਵੇਲੇ ਕਾਰਕੁਨਾਂ ਅਤੇ ਚੋਣ ਪ੍ਰਚਾਰ ਕਰਨ ਵਾਲਿਆਂ ਦੀ ਮੌਜੂਦਗੀ ਨੂੰ ਸੀਮਤ ਕਰਨਾ ਹੈ। ਉਨ੍ਹਾਂ ਦੱਸਿਆ ਕਿ 20 ਫਰਵਰੀ ਤੱਕ ਪੂਰਨ ਤੌਰ ਤੇ ਡਰਾਈ ਡੇਅ ਰਹੇਗਾ ਅਤੇ ਇਸ ਤੋਂ ਇਲਾਵਾ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ 29 ਨਾਕੇ ਲਗਾਏ ਗਏ ਹਨ ਜਿੰਨਾਂ ਵਿੱਚ ਪੈਰਾ ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲੇ੍ਹ ਵਿੱਚ 98 ਫੀਸਦੀ ਤੋਂ ਜਿਆਦਾ ਹਥਿਆਰ ਜਮਾਂ ਹੋਏ ਹਨ। ਡਾ: ਗਿੱਲ ਨੇ ਦੱਸਿਆ ਕਿ ਪੁਲਿਸ ਮੁਲਾਜਮਾਂ ਅਤੇ ਫਲਾਇੰਗ ਸਕੂਐਡ ਵੱਲੋਂ ਜਿਲੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਵੋਟਰ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨਗੇ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਉਹ ਇਸ ਵਿਸ਼ੇਸ਼ ਹਲਕੇ ਦੇ ਵਸਨੀਕ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਨੂੰ ਪੋÇਲੰਗ ਪੂਰੀ ਹੋਣ ਤੱਕ ਦੂਸਰੇ ਹਲਕੇ ਵਿੱਚ ਰਹਿਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ।

ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਦੇ ਖੁਲ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਵਸਤੂ ਦੀ ਵੰਡ ਕਰਕੇ ਵੋਟਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ