Sunday, November 27, 2022

Elections 2022

ਚੋਣ ਪ੍ਰਚਾਰ ਦੇ ਆਖਰੀ ਦਿਨ ਅਕਾਲੀ ਦਲ ਤੇ ਬਸਪਾ ਗਠਜੋੜ ’ਚ ਲਾਮਿਸਾਲ ਵਿਸ਼ਵਾਸ ਪ੍ਰਗਟ ਕਰਨ ਲਈ ਪੰਜਾਬੀਆਂ ਦੇ ਧੰਨਵਾਦੀ ਹਾਂ :ਸੁਖਬੀਰ ਸਿੰਘ ਬਾਦਲ

ਅਮਰੀਕ ਸਿੰਘ | February 18, 2022 09:08 PM

ਮੁਕਤਸਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਅਕਾਲੀ ਦਲ ਤੇ ਬਸਪਾ ਗਠਜੋੜ ’ਤੇ ਲਾਮਿਸਾਲ ਵਿਸ਼ਵਾਸ ਪ੍ਰਗਟ ਕਰਨ ਅਤੇ ਇਸਦੇ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਭਾਗ ਲੈਣ ਤੇ ਆਮ ਆਦਮੀ ਪਾਰਟੀ ਤੇ ਕਾਂਗਰਸ ਨੁੰ ਠੁਕਰਾਉਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ।
ਇਥੇ ਪਾਰਟੀ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ਵਿਚ ਸ਼ਹਿਰ ਦੇ ਕੋਟਕਪੁਰਾ ਬਾਈਪਾਸ ਤੋਂ ਘਾਹ ਮੰਡੀ ਚੌਂਕ ਤੰਕ ਵਿਸ਼ਾਲ ਰੋਡ ਸ਼ੋਅ ਵਿਚ ਭਾਗ ਲੈਣ ਤਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਨਾਂ ਕਦੇ ਵੀ ਪੰਜਾਬ ਨੇ ਕਿਸੇ ਸਿਆਸੀ ਪਾਰਟੀ ਦੇ ਹੱਕ ਵਿਚ ਇੰਨਾ ਵਿਸ਼ਾਲ ਲੋਕਾਂ ਦਾ ਸਮੁੰਦਰ ਸੜਕ ’ਤੇ ਨਿਤਰਿਆ ਨਹੀਂ ਵੇਖਿਆ।
ਰੈਲੀ ਵਿਖੇ ਬੋਲਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਣਦੀ ਹੈ ਕਿ ਉਸਦੀ ਖੇਡ ਖਤਮ ਹੋ ਗਈ ਹੈ ਤੇ ਇਸਨੁੰ ਲੋਕਾਂ ਨੇ ਹੁਣ ਕੂੜੇ ਦੇ ਡੱਬੇ ਵਿਚ ਸੁੱਟ ਦਿੱਤਾ ਹੈ। ਉਹਨਾਂ ਕਿਹਾ ਕਿ ਇਸਨੁੰ ਵਿਧਾਨ ਸਭਾ ਚੋਣਾਂ ਵਿਚ 10 ਸੀਟਾਂ ਤੋਂ ਵੱਧ ਨਹੀਂ ਮਿਲਣਗੀਆਂ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਖੇਡ ਵੀ ਸਮਝ ਲਈ ਹੈ ਜਿਸਦਾ ਵੰਡ ਪਾਊ ਤੇ ਫਿਰਕੂ ਆਗੂ ਵਜੋਂ ਅਕਸ ਬੇਨਕਾਬ ਹੋ ਗਿਆ ਹੈ ਤੇ ਉਸਦਾ ਕਿਸਾਨ ਵਿਰੋਧੀ ਤੇ ਗਰੀਬ ਵਿਰੋਧੀ ਅਤੇ ਪੰਜਾਬ ਵਿਰੋਧੀ ਤੇ ਪੰਜਾਬੀ ਵਿਰੋਧੀ ਏਜੰਡਾ ਵੀ ਸਾਹਮਣੇ ਆ ਗਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਵਾਰ ਪਿਛਲੀ ਵਾਰ ਵਾਂਗੂ 20 ਸੀਟਾਂ ਨਹੀਂ ਮਿਲਣਗੀਆਂ ਤੇ ਇਹ 10 ਤੋਂ 15 ਸੀਟਾਂ ਤੱਕ ਰਹਿ ਜਾਵੇਗੀ।
ਸਰਦਾਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਕੰਧ ’ਤੇ ਲਿਖਿਆ ਪੜ੍ਹ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਕਿ ਉਹ ਹੁਣ ਰੌਲਾ ਪਾ ਰਿਹਾ ਹੈ ਤੇ ਇਹ ਸ਼ਿਕਾਇਤਾਂ ਕਰ ਰਿਹਾ ਹੈ ਕਿ ਸਿਆਸੀ ਪਾਰਟੀਆਂ ਉਸਦੇ ਖਿਲਾਫ ਇਕਜੁੱਟ ਹੋ ਗਈਆਂ ਹਲ। ਉਹਨਾਂ ਕਿਹਾ ਕਿ ਉਸਨੇ ਇਹ ਵੀ ਸਮਝ ਲਿਆ ਹੈ ਕਿ ਪੰਜਾਬੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਨਾਲ ਡੱਟ ਗਏ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਆਪਣੀ ਸਾਖ਼ ਗੁਆ ਲਈ ਹੈ ਕਿਉਂਕਿ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਉਹ ਨਾ ਸਿਰਫ ਪੰਜਾਬ ਵਿਰੋਧੀ ਹੈ ਜਿਸਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਖਿਲਾਫ ਇਸਦੇ ਦਰਿਆਈ ਪਾਣੀਆਂ ਵਿਚੋਂ ਹਿੱਸਾ ਲੈਣ, ਇਸਦੇ ਥਰਮਲ ਪਲਾਂਟ ਬੰਦ ਕਰਵਾਉਣ ਦੀ ਮੰਗ ਕੀਤੀ ਹੈ ਬਲਕਿ ਜੋ ਵਾਅਦੇ ਪੰਜਾਬ ਵਿਚ ਕਰ ਰਿਹਾ ਹੈ, ਉਹ ਦਿੱਲੀ ਵਿਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਹ ਵੀ ਮਹਿਸੂਸ ਕਰ ਲਿਆ ਹੈ ਕਿ ਦਿੱਲੀ ਮਾਡਲ ਆਪਣੇ ਆਪ ਵਿਚ ਫਰਾਡ ਹੈ ਤੇ ਕੇਜਰੀਵਾਲ ਇਸ਼ਤਿਹਾਰਬਾਜ਼ੀ ਮੁਹਿੰਮ ’ਤੇ ਖਰਚੇ 850 ਕਰੋੜ ਰੁਪਏ ਦੇ ਸਿਰ ’ਤੇ ਚੋਣਾਂ ਲੜਨ ਦਾ ਯਤਨ ਕਰ ਰਿਹਾ ਹੈ।
ਕਾਂਗਰਸ ਪਾਰਟੀ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਤੋਂ ਇਸਦੇ ਪੰਜ ਸਾਲ ਦੇ ਕੁਸ਼ਾਸਨ ਦਾ ਹਿਸਾਬ ਲੈਣਗੇ ਜਿਸ ਦੌਰਾਨ ਭ੍ਰਿਸ਼ਟਾਚਾਰ, ਘੁਟਾਲਿਆਂ, ਗੁੰਡਾਗਰਦੀ, ਗੈਂਗਸਟਰ ਸਭਿਆਚਾਰ ਅਤੇ ਅਨੁਸੂਚਿਤ ਜਾਤੀਆਂ ਤੇ ਕਮਜ਼ੋਰ ਵਰਗਾਂ ’ਤੇ ਜ਼ੁਲਮ ਢਾਹੁਣ ਦਾ ਸਿਲਸਿਲਾ ਰਿਹਾ ਅਤੇ ਰੇਤ ਮਾਫੀਆ ਤੇ ਸ਼ਰਾਬ ਮਾਫੀਆ ਦਾ ਰਾਜ ਰਿਹਾ ਹੈ।
ਉਹਨਾਂ ਕਿਹਾ ਕਿ ਲੋਕਾਂ ਨੇ ਜਾਣ ਲਿਆ ਹੈ ਕਿ ਕਾਂਗਰਸ ਸਰਕਾਰ ਨੇ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਿਰ ਹੋਰ ਚੜ੍ਹਾ ਦਿੱਤਾ ਹੈ ਤੇ ਇਸਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾਭਾਵੇਂ ਉਹ ਪੂਰਨ ਕਰਜ਼ਾ ਮੁਆਫੀ ਦਾ ਹੋਵੇ, ਨੌਜਵਾਨਾਂ ਨੁੰ ਰੋਜ਼ਗਾਰ ਦੇਣ ਦਾ, 2500 ਰੁਪਏ ਬੁਢਾਪਾ ਪੈਨਸ਼ਨ, ਬੇਰੋਜ਼ਗਾਰਾਂ ਨੁੰ 2500 ਰੁਪਏ ਬੇਰੋਜ਼ਗਾਰੀ ਭੱਤਾ ਦੇਣ ਜਾਂ ਫਿਰ 51000 ਰੁਪਏ ਸ਼ਗਨ ਸਕੀਮ ਦੇਣ ਦਾ ਹੋਵੇ। ਉਹਨਾਂ ਕਿਹਾ ਕਿ ਇਹੀ ਕਾਰਨ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਤਰਕੀਬਨ ਭੰਗ ਹੋ ਗਈ ਹੈ ਤੇ ਇਸਨੁੰ 10 ਤੋਂ ਜ਼ਿਆਦਾ ਸੀਟਾਂ ਨਹੀਂ ਆਉਣਗੀਆਂ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਪਸ਼ਟ ਬਹੁਮਤ ਵੱਲ ਵੱਧ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀਆਂ ਸੀਟਾਂ ਨਿਰੰਤਰ ਵੱਧ ਰਹੀਆਂ ਤੇ ਲੋਕਾਂ ਨੇ ਜਾਣ ਲਿਆ ਹੈ ਕਿ ਸਿਰਫ ਕਿਸਾਨ ਪੱਖੀ ਤੇ ਗਰੀਬ ਪੱਖੀ ਨੀਤੀਆਂ ਵਾਲੀ ਪਾਰਟੀ ਅਕਾਲੀ ਦਲ ’ਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ ਜੋ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਵੀ ਦ੍ਰਿੜ੍ਹ ਸੰਕਲਪ ਹੈ। ਉਹਨਾਂ ਕਿਹਾ ਕਿ ਅਸੀਂ 80 ਸੀਟਾਂ ਜਿੱਤ ਰਹੇ ਹਾਂ ਤੇ ਵੋਟਾਂ ਵਾਲੇ ਦਿਨ ਗਿਣਤੀ ਹੋਰ ਵੱਧ ਸਕਦੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਮੁਕਤਸਰ ਅਤੇ ਇਸਦੇ ਆਲੇ ਦੁਆਲੇ ਦੇ ਜ਼ਿਲਿ੍ਹਆਂ ਦੇ ਵਿਕਾਸ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਅਸੀਂ ਇਸ ਇਤਿਹਾਸਕ ਕਸਬੇ ਦਾ ਮੁਹਾਂਦਰਾ ਬਦਲ ਦਿਆਂਗੇ ਜਿਸਨੂੰ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਹੈ। ਉਹਨਾਂ ਨੇ ਪਾਰਟੀ ਦੇ ਉਮੀਦਵਾਰ ਕੰਵਰਜੀਤ ਰੋਜ਼ੀ ਬਰਕੰਦੀ ਦੇ ਪਾਰਟੀ ਅਤੇ ਸਮਾਜ ਲਈ ਯੋਗਦਾਨ ਦੀ ਸ਼ਲਾਘਾ ਕੀਤੀ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਬੁਢਾਪਾ ਪੈਨਸ਼ਨ 1500 ਰੁਪਏ ਤੋਂ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸ਼ਗਨ ਸਕੀਮ ਤਹਿਤ ਧੀਆਂ ਨੁੰ 75000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਉਚੇਰੀ ਸਿੱਖਿਆ ਲਈ ਵਿਦਿਆਰਥੀਆਂ ਨੂੰ ਸਟੂਡੈਂਟ ਕਾਰਡ ਤਹਿਤ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ, ਹਰੇਕ ਦਾ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, ਇਕ ਲੱਖ ਸਰਕਾਰੀਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇ, ਬੇਘਰੇ ਲੋਕਾਂ ਨੂੰ 5 ਲੱਖ ਘਰ ਬਣਾ ਕੇ ਦਿੱਤੇ ਜਾਣਗੇ ਅਤੇ ਹਰ ਹਲਕੇ ਵਿਚ 5 ਹਜ਼ਾਰ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।

Have something to say? Post your comment

Elections 2022

ਜ਼ਿਲ੍ਹੇ ਵਿੱਚ ਵਿਧਾਨ ਸਭਾ-2022 ਦੀ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਆਪਣੇ ਚੋਣ ਖਰਚੇ ਦਾ ਰਿਕਾਰਡ 3 ਅਪ੍ਰੈਲ ਨੂੰ ਜਮ੍ਹਾਂ ਕਰਵਾਉਣ

ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

ਵਿਧਾਨ ਸਭਾ ਚੋਣਾਂ-2022: ਸੰਗਰੂਰ ਜ਼ਿਲੇ ਦੀਆਂ ਸਾਰੀਆਂ 5 ਵਿਧਾਨ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ

ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਦਾ ਕੰਮ ਨਿਰਵਿਘਨ ਤੇ ਸ਼ਾਂਤੀਪੂਰਵਕ ਸੰਪੂਰਣ

ਆਮ ਆਦਮੀ ਪਾਰਟੀ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਪ੍ਰੋਗਰਾਮ ਤਹਿਤ ਕੰਮ ਕਰੇ- ਜਸਵੀਰ ਸਿੰਘ ਗੜ੍ਹੀ

ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ

ਚੋਣਾ ਦੀ ਗਿਣਤੀ ਵਾਲੇ ਦਿਨ ਮੀਡੀਆ ਸੈਂਟਰਾਂ ਉਪਰ ਤਾਇਨਾਤ ਹੋਣਗੇ ਵਲੰਟੀਅਰ (ਚੋਣ ਮਿੱਤਰ)

ਅਕਾਲੀ ਦਲ ਤੇ ਬਸਪਾ ਗਠਜੋੜ ਆਪਣੇ ਬਲਬੂਤੇ ਆਪ ਸਰਕਾਰ ਬਣਾਏਗਾ : ਸੁਖਬੀਰ ਸਿੰਘ ਬਾਦਲ

ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਸੀ.ਈ.ਓ. ਡਾ. ਰਾਜੂ

ਡੀ ਸੀ ਸਾਰੰਗਲ ਨੇ ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਸੁਚਾਰੂ ਢੰਗ ਨਾਲ ਕਰਵਾਉਣ ਲਈ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਦੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ