Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Election 2022

ਵੋਟਰ ਕੋਲ ਮਤਦਾਨ ਲਈ ਫ਼ੋਟੋ ਵੋਟਰ ਸਲਿੱਪ ਦੇ ਨਾਲ ਮਤਦਾਤਾ ਸ਼ਨਾਖ਼ਤੀ ਕਾਰਡ ਜਾਂ ਇੱਕ ਹੋਰ ਪ੍ਰਮਾਣਿਕ ਦਸਤਾਵੇਜ਼ ਦਾ ਹੋਣਾ ਲਾਜ਼ਮੀ

ਅਮਰੀਕ ਸਿੰਘ | February 19, 2022 07:00 PM

ਫਿਰੋਜ਼ਪੁਰ:ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਧਾਨਸਭਾ ਚੋਣਾਂ 2022 ਸਬੰਧੀ ਜ਼ਿਲ੍ਹੇ ਦੇ ਵੋਟਰ ਬਿਨ੍ਹਾਂ ਕਿਸੇ ਡਰ-ਭੇਅ ਦੇ ਪੋਲਿੰਗ ਬੂਥਾਂ ਤੇ ਵੋਟ ਕਰਨ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਵੱਲੋਂ ਵੋਟ ਪਾਉਣ ਲਈ ਫੋਟੋ ਵੋਟਰ ਸਲਿਪ ਦੇ ਨਾਲ-ਨਾਲ ਵੋਟਰ ਫੋਟੋ ਸ਼ਨਾਖਤੀ ਕਾਰਡ (ਏਪਿਕ) ਜਾਂ ਫਿਰ ਚੋਣ ਕਮਿਸ਼ਨ ਵਲੋਂ ਨਿਰਧਾਰਿਤ 11 ਸ਼ਨਾਖਤੀ ਕਾਰਡ ਵਿਚੋਂ ਕੋਈ ਇੱਕ ਸ਼ਨਾਖਤੀ ਕਾਰਡ ਹੋਣਾ ਲਾਜਮੀ ਹੈ। ਵੋਟ ਪਾਉਣ ਲਈ ਕੇਵਲ ਫੋਟੋ ਵੋਟਰ ਸਲਿਪ ਸ਼ਨਾਖਤੀ ਕਾਰਡ ਵਜੋਂ ਪ੍ਰਵਾਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਆਈ.ਡੀ ਕਾਰਡ ਨਹੀਂ ਹੈ ਉਹ ਦੂਸਰੇ ਸ਼ਨਾਖਤੀ ਕਾਰਡ ਲਿਜਾ ਕੇ ਵੀ ਆਪਣੀ ਵੋਟ ਪਾ ਸਕਦੇ ਹਨ। ਬਸ਼ਰਤੇ ਕਿ ਉਸ ਦਾ ਵੋਟਰ ਸੂਚੀ ਵਿਚ ਨਾਮ ਸ਼ਾਮਲ ਹੋਵੇ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ 11 ਬਦਲਵੇ ਸ਼ਨਾਖਤੀ ਕਾਰਡ ਵਿੱਚ ਪਾਸਪੋਰਟ, ਡਰਾਇਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਫੋਟੋਗ੍ਰਾਫ ਵਾਲਾ ਸਰਵਿਸ ਸ਼ਨਾਖਤੀ ਕਾਰਡ, ਬੈਂਕ/ਪੋਸਟ ਆਫਿਸ ਵਲੋਂ ਜਾਰੀ ਫੋਟੋਗ੍ਰਾਫ ਵਾਲੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਐਰ ਤਹਿਤ ਆਰ.ਜੀ.ਆਈ ਵਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗ੍ਰਾਫ ਵਾਲਾ ਪੈਨਸ਼ਨ ਦਸਤਾਵੇਜ, ਐਮ.ਪੀ./ਐਮ.ਐਲ.ਏ./ਐਮ.ਐਲ.ਸੀ. ਵਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਿਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਐਨਆਰਆਈ ਵੋਟਰਾਂ ਨੂੰ ਪਛਾਣ ਲਈ ਆਪਣਾ ਅਸਲ ਭਾਰਤੀ ਪਾਸਪੋਰਟ ਪੇਸ਼ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਨਿਰਵਿਘਨ ਮਤਦਾਨ ਨੂੰ ਯਕੀਨੀ ਬਣਾਉਣ ਲਈ, ਕਮਿਸ਼ਨ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਦੇ ਮਾਮਲੇ ਵਿੱਚ, ਇੰਦਰਾਜਾਂ ਵਿੱਚ ਮਾਮੂਲੀ ਅੰਤਰ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ, ਬਸ਼ਰਤੇ ਮਤਦਾਤਾ ਫੋਟੋ ਸ਼ਨਾਖਤੀ ਕਾਰਡ ਦੁਆਰਾ ਵੋਟਰ ਦੀ ਪਛਾਣ ਸਾਬਿਤ ਹੁੰਦੀ ਹੋਵੇ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ