Thursday, November 30, 2023

Election 2022

ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ - ਡੀ ਸੀ ਵਿਸ਼ੇਸ਼ ਸਾਰੰਗਲ

PUNJABNEWS EXPRESS | February 19, 2022 07:18 PM

ਨਵਾਂਸ਼ਹਿਰ:ਜ਼ਿਲ੍ਹੇ ਦੇ 614 ਪੋਲਿੰਗ ਬੂਥਾਂ ’ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਦੌਰਾਨ 4.99 ਲੱਖ ਵੋਟਰ ਵਿਧਾਨ ਸਭਾ ਹਲਕਾ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਲਈ ਚੋਣ ਮੈਦਾਨ ’ਚ ਨਿੱਤਰੇ 26 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਜਿਨ੍ਹਾਂ ਨੇ ਸ਼ਨੀਵਾਰ ਨੂੰ ਵੱਖ-ਵੱਖ ਕੇਂਦਰਾਂ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ, ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 4, 99, 025 ਵੋਟਰ ਹਨ ਜਿਨ੍ਹਾਂ ਵਿੱਚ ਬੰਗਾ ਵਿੱਚ 1, 65, 407, ਨਵਾਂਸ਼ਹਿਰ ਵਿੱਚ 1, 77, 400 ਅਤੇ ਬਲਾਚੌਰ ਵਿੱਚ 1, 56, 218 ਵੋਟਰ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ 2, 58, 186 ਪੁਰਸ਼ ਵੋਟਰ, 2, 40, 817 ਮਹਿਲਾ ਵੋਟਰ ਅਤੇ 22 ਤੀਜੇ ਲਿੰਗ ਦੇ ਵੋਟਰ ਆਪਣੀ ਵੋਟ ਪਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਤੋਂ ਲਏ ਗਏ 3228 ਕਰਮਚਾਰੀਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਿਭਾਗ ਦੇ ਇੰਨੇ ਹੀ ਸਟਾਫ਼ ਸਮੇਤ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 614 ਪੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਉਨ੍ਹਾਂ ਸਮੁੱਚੇ ਚੋਣ ਅਮਲੇ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਲੋਕ ਆਪਣੀ ਵੋਟ ਆਜ਼ਾਦਾਨਾ ਢੰਗ ਨਾਲ ਪਾ ਸਕਣ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਪੋਲਿੰਗ ਵਾਲੇ ਦਿਨ ਲਈ ਲਗਭਗ 41 ਮਾਈਕ੍ਰੋ ਅਬਜ਼ਰਵਰ ਅਤੇ 44 ਸੈਕਟਰ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ’ਤੇ ਟੈਂਟ, ਕੁਰਸੀਆਂ, ਪੀਣ ਯੋਗ ਪਾਣੀ, ਵ੍ਹੀਲਚੇਅਰ, ਰੈਂਪ, ਸਮਾਜਿਕ ਦੂਰੀ ਦੇ ਚਿੰਨ੍ਹ, ਮਾਸਕ, ਦਸਤਾਨੇ ਆਦਿ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ 45 ਮਾਡਲ ਪੋਲਿੰਗ ਬੂਥ, ਮਹਿਲਾਵਾਂ ਲਈ ਸੱਤ ਪਿੰਕ ਪੋਲਿੰਗ ਬੂਥ ਅਤੇ ਖਾਸ ਤੌਰ ’ਤੇ ਦਿਵਿਆਂਗ ਵੋਟਰਾਂ ਲਈ ਇੱਕ ਪੋਲਿੰਗ ਬੂਥ ਸਥਾਪਤ ਕੀਤਾ ਗਿਆ ਹੈ। ਸ੍ਰੀ ਸਾਰੰਗਲ ਨੇ ਵੋਟਰਾਂ ਨੂੰ ਐਤਵਾਰ ਨੂੰ ਵੋਟਾਂ ਪਾਉਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੋਟਾਂ ਦਾ ਨਵਾਂ ਕੀਰਤੀਮਾਨ ਕਾਇਮ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਿਲ੍ਹੇ ਵਿੱਚ 77.40 ਫ਼ੀਸਦੀ ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ 66.72 ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ।
ਜ਼ਿਲ੍ਹੇ ਵਿੱਚ ਤਾਇਨਾਤ ਜਨਰਲ ਅਬਜ਼ਰਵਰ ਅਮੋਦ ਕੁਮਾਰ ਅਤੇ ਪੁਲਿਸ ਅਬਜ਼ਰਵਰ ਅਮੋਦ ਕੁਮਾਰ ਵੀ ਇਸ ਮੌਕੇ ਮੌਜੂਦ ਸਨ।

Have something to say? Post your comment

Election 2022

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ

ਜਲੰਧਰ ਲੋਕ-ਸਭਾ ਦੀ ਜ਼ਿਮਨੀ ਚੋਣ: ਸੀਨੀਅਰ ਭਾਜਪਾ ਅਤੇ ਕਾਂਗਰਸ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ

ਅਕਾਲੀ ਦਲ ਨੇ ਮੰਤਰੀ ਹਰਜੋਤ ਬੈਂਸ ਵੱਲੋਂ ਚੋਣ ਜ਼ਾਬਤੇ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਜਲੰਧਰ 'ਚ ਸਾਂਭਿਆ ਮੋਰਚਾ, ਸੁਸ਼ੀਲ ਕੁਮਾਰ ਰਿੰਕੂ ਦੇ ਹੱਕ 'ਚ ਵੋਟ ਪਾਉਣ ਦੀ ਕੀਤੀ ਅਪੀਲ

ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜਿਮਨੀ ਚੋਣ ਨਾ ਲੜਨ ਦਾ ਫੈਸਲਾ