Thursday, July 03, 2025

Election 2022

ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ

PUNJABNEWS EXPRESS | February 19, 2022 07:29 PM

ਚੰਡੀਗੜ :ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ।

ਉਨਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ, ਵੱਲੋਂ ਵੋਟ ਦੇ ਅਧਿਕਾਰ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਪ੍ਰਭਾਵਿਤ ਕਰਨ ਲਈ ਰਿਸ਼ਵਤ ਜਾਂ ਕਿਸੇ ਵਸਤੂ ਬਦਲੇ ਵੋਟ ਪਾਉਣ ਜਾਂ ਵੋਟ ਪਾਉਣ ਤੋਂ ਰੋਕਣਾ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਲੋਕ ਪ੍ਰਤੀਨਿੱਧ ਕਾਨੂੰਨ 1951 ਦੀ ਧਾਰਾ 123 ਦੀ ਉਲੰਘਣਾ ਹੈ। ਇਸ ਕਾਨੂੰਨ ਅਨੁਸਾਰ ਰਿਸ਼ਵਤ ਦੇ ਰੂਪ ਵਿੱਚ ਸਿਰਫ ਪੈਸੇ ਨੂੰ ਹੀ ਨਹੀਂ ਮੰਨਿਆ ਜਾਂਦਾ ਸਗੋਂ ਹਰੇਕ ਤਰਾਂ ਦੇ ਮਨੋਰੰਜਨ ਦੇ ਸਾਧਨ ਅਤੇ ਹਰੇਕ ਤਰਾਂ ਦੀ ਨੌਕਰੀ ਦੇਣਾ ਵੀ ਇਸ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਵੋਟਰ ਨੂੰ ਪ੍ਰਭਾਵਿਤ ਕਰਨ ਲਈ ਸੱਟ ਚੋਟ ਦਾ ਡਰ ਦੇਣਾ, ਸਮਾਜਿਕ ਬਾਈਕਾਟ ਜਾਂ ਕਿਸੇ ਜਾਤੀ ਜਾਂ ਸਮੂਹ ਵਿੱਚੋਂ ਛੇਕਣਾ ਆਦਿ, ਅਧਿਆਤਮਕ ਡਰ ਦਿਖਾਣਾ ਵੀ ਇਸ ਕਾਨੂੰਨ ਦੀ ਉਲੰਘਣਾ ਮੰਨਿਆ ਗਿਆ ਹੈ।

ਉਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਲੈ ਕੇ ਜਾਣ ਲਈ ਗੱਡੀਆਂ ਜਾਂ ਹੋਰ ਕੋਈ ਸਾਧਨ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਮੁਹਈਆ ਕਰਵਾਉਣਾ ਵੀ ਇਸ ਧਾਰਾ ਦੀ ਉਲੰਘਣਾ ਹੈ।

ਡਾ. ਰਾਜੂ ਨੇ ਕਿਹਾ ਕਿ ਚਲਣ-ਫਿਰਨ ਵਿੱਚ ਅਸਮਰਥ ਵੋਟਰਾਂ ਦੀ ਸਹੂਲਤ ਲਈ ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵੱਜੋਂ ਵਲੰਟੀਅਰ ਦੀ ਸਹੁਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਡਬਲਯੂ.ਡੀ. ਵੋਟਰਜ਼ ਲਈ ਰੈਂਪ ਦੀ ਸਹੂਲਤ ਅਤੇ ਬਿਨਾਂ ਲਾਈਨ ਵਿੱਚ ਲੱਗੇ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ।
ਮੁੱਖ ਚੋਣ ਅਫਸਰ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਜੇਕਰ ਵੋਟ ਬਦਲੇ ਕੋਈ ਵਿਅਕਤੀ ਉਨਾਂ ਨੂੰ ਪੈਸਾ, ਦਾਰੂ, ਨਸ਼ੀਲਾ ਪਦਾਰਥ ਜਾਂ ਉਪਰੋਕਤ ਵਿੱਚੋਂ ਕੋਈ ਲਾਲਚ ਜਾਂ ਡਰ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਸੀਵਿਜਲ ਐਪ ਜਾਂ ਵੋਟਰ ਹੈਲਪਲਾਈਨ ਨੰ 1950 ਤੇ ਤੁਰੰਤ ਸ਼ਿਕਾਇਤ ਦਰਜ਼ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ