Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Election 2022

ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਪਵਾਉਣ ਲਈ 2218 ਪੋਲਿੰਗ ਪਾਰਟੀਆਂ ਰਵਾਨਾ

ਅਮਰੀਕ ਸਿੰਘ | February 19, 2022 07:42 PM

ਅੰਮ੍ਰਿਤਸਰ:ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾਂ ਵਾਸਤੇ ਅੱਜ 2218 ਪੋÇਲੰਗ ਪਾਰਟੀਆਂ ਆਪਣੇ ਬੂਥਾਂ ’ਤੇ ਰਵਾਨਾ ਹੋ ਗਈਆਂ ਹਨ। ਜਿਲ੍ਹਾ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਈ ਡਿਸਪੈਚ ਸੈਂਟਰਾਂ ’ਤੇ ਪਹੁੰਚ ਕਿ ਜਿਥੇ ਪ੍ਰਬੰਧਾਂ ਦਾ ਜਾਇਜਾ ਲਿਆ ਉਥੇ ਵੋਟਾਂ ਪਵਾਉਣ ਜਾ ਰਹੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਦਿੱਤੀ ਗਈ ਸਿਖਲਾਈ ਦਾ ਪੱਧਰ ਜਾਣਿਆ। ਸ: ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਨੇ ਜਿਥੇ ਸਾਰੇ ਬੂਥਾਂ ਤੇ ਜਾਣ ਵਾਲੀਆਂ ਪਾਰਟੀਆਂ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਹੈ, ਉਥੇ ਕਰਮਚਾਰੀਆਂ ਦੇ ਰਾਤ ਰਹਿਣ, ਖਾਣੇ ਅਤੇ ਹੋਰ ਜ਼ਰੂਰੀ ਲੋੜਾਂ ਦੇ ਪ੍ਰਬੰਧ ਵੀ ਕੀਤੇ ਹਨ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 19, 79, 932 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ ਜਿਸ ਵਿੱਚ 10, 41, 784 ਮਰਦ, 9, 38, 080 ਇਸਤਰੀਆਂ, 68 ਥਰਡ ਜੈਂਡਰ, 14918 ਵਿਸ਼ੇਸ਼ ਲੋੜਾਂ ਵਾਲੇ ਵੋਟਰ, 49279 ਵੱਡੇਰੀ ਉੱਮਰ ਵਾਲੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ 30216 ਉਹ ਨੌਜਵਾਨ ਵੋਟਰ ਹਨ, ਜਿਨ੍ਹਾਂ ਨੇ ਪਹਿਲੀ ਵਾਰ ਆਪਣੀ ਵੋਟ ਪਾਉਣੀ ਹੈ।

ਸ: ਖਹਿਰਾ ਨੇ ਦੱਸਿਆ ਕਿ ਵੋਟਾਂ ਪਵਾਉਣ ਦਾ ਕੰਮ 14, 884 ਕਰਮਚਾਰੀ ਕਰ ਰਹੇ ਹਨ। ਜਿਸ ਵਿੱਚ 2886 ਪ੍ਰੋਜਾਇਡਿੰਗ ਅਫ਼ਸਰ, 2886 ਵਧੀਕ ਪ੍ਰੋਜਾਇਡਿੰਗ ਅਫ਼ਸਰ, 5780 ਪੋÇਲੰਗ ਅਫ਼ਸਰ ਸ਼ਾਮਲ ਹਨ। ਇਸ ਤੋਂ ਇਲਾਵਾ 2218 ਬੀ.ਐਲ.ਓ., 189 ਸੈਕਟਰ ਅਫ਼ਸਰ ਅਤੇ 925 ਮਾਈਕਰੋ ਅਬਜ਼ਰਵਰ ਵੀ ਇਸ ਕੰਮ ਲਈ ਤਾਇਨਾਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਕਰਮਚਾਰੀਆਂ ਨੂੰ ਬਕਾਇਦਾ ਹਰੇਕ ਕੰਮ ਦੀ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਕਿਧਰੇ ਵੀ ਕੋਈ ਮੁਸ਼ਕਿਲ ਨਾ ਆਵੇ।

ਸ: ਖਹਿਰਾ ਨੇ ਦੱਸਿਆ ਕਿ ਹਰੇਕ ਬੂਥ ਲਈ ਇੰਜੀਨੀਅਰਾਂ ਦੁਆਰਾ ਪਾਸ ਕੀਤੀ ਗਈ ਵੋਟਿੰਗ ਮਸ਼ਨੀ ਭੇਜੀ ਗਈ ਹੈ। ਇਸ ਤੋਂ ਇਲਾਵਾ ਵਾਧੂ ਯੂਨਿਟ ਵੀ ਰਾਖਵੇਂ ਰੱਖੇ ਗਏ ਹਨ, ਤਾਂ ਜੋ ਜੇਕਰ ਕਿਸੇ ਮਸ਼ੀਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਸਨੂੰ ਕੁਝ ਹੀ ਮਿੰਟਾਂ ਵਿੱਚ ਤਬਦੀਲ ਕੀਤਾ ਜਾ ਸਕੇ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਹਰੇਕ ਮਸ਼ੀਨ ਨਾਲ ਵੀ ਵੀ ਪੈਟ ਲਗਾਇਆ ਗਿਆ ਹੈ, ਜੋ ਕਿ ਦੱਸੇਗਾ ਕਿ ਤੁਸੀਂ ਜਿਸ ਉਮੀਦਵਾਰ ਨੂੰ ਵੋਟ ਪਾਈ ਹੈ, ਤੁਹਾਡੀ ਵੋਟ ਉਸ ਨੂੰ ਹੀ ਗਈ ਹੈ। ਉਨਾਂ ਦੱਸਿਆ ਕਿ ਹਰੇਕ ਬੂਥ ਤੋਂ ਸਿਧਾ ਪ੍ਰਸਾਸਰਨ ਕੈਮਰਿਆਂ ਨਾਲ ਹੀ ਕੀਤਾ ਜਾਵੇਗਾ, ਜੋ ਕਿ ਚੋਣ ਕਮਿਸ਼ਨ ਤੋਂ ਇਲਾਵਾ ਚੋਣ ਅਬਜ਼ਰਵਰ ਅਤੇ ਜਿਲ੍ਹੇ ਪੱਧਰ ’ਤੇ ਬੈਠੇ ਅਧਿਕਾਰੀ ਵੇਖ ਸਕਣਗੇ।

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੰਮ੍ਰਿਤਸਰ ਜਿਲੇ ਵਿਚ 13 ਪਿੰਕ ਬੂਥ ਤੇ 137 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਿਲ੍ਹਾ ਚੋਣ ਅਫਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਕ ਬੂਥਾਂ ਉੱਪਰ ਕੇਵਲ ਮਹਿਲਾ ਸਟਾਫ ਹੀ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਬੂਥਾਂ ਨੂੰ ਗੁਲਾਬੀ ਰੰਗ ਵਿਚ ਰੰਗਿਆ ਗਿਆ ਅਤੇ ਸ਼ਮਿਆਨਾ ਵੀ ਇਸੇ ਰੰਗ ਦਾ ਹੈ। ਇਸ ਤੋਂ ਇਲਾਵਾ ਮਾਡਲ ਪੋਲਿੰਗ ਸਟੇਸ਼ਨਾਂ ਅੰਦਰ ਵੋਟਰਾਂ ਦੇ ਸਵਾਗਤ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੇ ਮਸਕਟ ‘ਸ਼ੇਰਾ’ ਦੇ ਕਟ ਆਊਟ ਲਗਾਉਣ ਤੋਂ ਇਲਾਵਾ ਰੰਗੋਲੀ ਬਣਾਉਣ , ਨਵੇਂ ਵੋਟਰਾਂ ਦਾ ਸਵਾਗਤ ਕਰਨ ਤੇ ਸੈਲਫੀ ਪੁਆਇੰਟ ਵੀ ਬਣਾਏ ਗਏ ਹਨ। ਉਨਾਂ ਦਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਉਕਤ ਵਿਅਕਤੀਆਂ ਦੁਆਰਾ ਜੋ ਕਿ ਸਰਕਾਰੀ ਕਰਮਚਾਰੀ ਹਨ ਵਲੋਂ ਦੋ ਪੋÇਲੰਗ ਬੂਥਾਂ ’ਤੇ ਡਿਊਟੀ ਦਿੱਤੀ ਜਾਵੇਗੀ। ਉਨਾਂ ਅੰਮ੍ਰਿਤਸਰ ਜਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਲ੍ਹ ਆਪਣੇ ਆਪਣੇ ਬੂਥ ਤੇ ਪਹੁੰਚ ਕੇ ਵੋਟਾਂ ਪਾਉਣ। ਸਾਡੇ ਵਲੋਂ ਹਰੇਕ ਤਰ੍ਹਾਂ ਦੀ ਸੁਰੱਖਿਆ ਤੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਵੋਟਾਂ ਲੋਕਤੰਤਰ ਦਾ ਤਿਓਹਾਰ ਹਨ, ਜਿਸਨੂੰ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨਾਂ ਦੱਸਿਆ ਕਿ ਵੋਟਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 189 ਸੈਕਟਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਜਿਨਾਂ ਵੋਟਰਾਂ ਕੋਲ ਵੋਟਰ ਆਈ.ਡੀ ਕਾਰਡ ਨਹੀਂ ਹੈ ਉਹ ਦੂਸਰੇ ਸ਼ਨਾਖਤੀ ਕਾਰਡ ਲਿਜਾ ਕੇ ਵੀ ਆਪਣੀ ਵੋਟ ਪਾ ਸਕਦਾ ਹੈ। ਬਸ਼ਰਤੇ ਕਿ ਉਸਦਾ ਵੋਟਰ ਸੂਚੀ ਵਿੱਚ ਨਾਮ ਹੋਏ। ਉਨਾਂ ਦੱਸਿਆ ਕਿ ਸ਼ਨਾਖਤੀ ਕਰਾਡ ਵਿੱਚ ਪਾਸਪੋਰਟ, ਡਰਾਇਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਫੋਟੋਗ੍ਰਾਫ ਵਾਲਾ ਸਰਵਿਸ ਸ਼ਨਾਖਤੀ ਕਾਰਡ, ਬੈਂਕ/ਪੋਸਟ ਆਫਿਸ ਵਲੋਂ ਜਾਰੀ ਫੋਟੋਗ੍ਰਾਫ ਵਾਲੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਐਰ ਤਹਿਤ ਆਰ.ਜੀ.ਆਈ ਵਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗ੍ਰਾਫ ਵਾਲਾ ਪੈਨਸ਼ਨ ਦਸਤਾਵੇਜ, ਐਮ.ਪੀ./ਐਮ.ਐਲ.ਏ./ਐਮ.ਐਲ.ਸੀ. ਵਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਿਲ ਹੈ। ਸ: ਖਹਿਰਾ ਨੇ ਅੱਗੇ ਦੱਸਿਆ ਕਿ ਐਨ ਆਰ ਆਈ ਵੋਟਰਾਂ ਨੂੰ ਪਛਾਣ ਲਈ ਆਪਣਾ ਅਸਲ ਭਾਰਤੀ ਪਾਸਪੋਰਟ ਪੇਸ਼ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਨਿਰਵਿਘਨ ਮਤਦਾਨ ਨੂੰ ਯਕੀਨੀ ਬਣਾਉਣ ਲਈ, ਕਮਿਸ਼ਨ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਦੇ ਮਾਮਲੇ ਵਿੱਚ, ਇੰਦਰਾਜਾਂ ਵਿੱਚ ਮਾਮੂਲੀ ਅੰਤਰ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ, ਬਸ਼ਰਤੇ ਮਤਦਾਤਾ ਫੋਟੋ ਸ਼ਨਾਖਤੀ ਕਾਰਡ ਦੁਆਰਾ ਵੋਟਰ ਦੀ ਪਛਾਣ ਸਾਬਿਤ ਹੁੰਦੀ ਹੋਵੇ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ