Saturday, April 27, 2024

Election 2022

ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਬੂਥਾਂ ਦੀ ਲਾਈਵ ਨਿਗਰਾਨੀ ਲਈ ਚੋਣ ਵਾਰ ਰੂਮ ਬਣਾਇਆ

PUNJABNEWS EXPRESS | February 19, 2022 07:44 PM

ਸਹੀਦ ਭਗਤ ਸਿੰਘ ਨਗਰ :ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਨੇ ਐਤਵਾਰ ਨੂੰ ਹੋਣ ਵਾਲੇ ਮਤਦਾਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਤੇ ਨਿਗਰਾਨੀ ਲਈ ਜਲ੍ਹਿਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਨੀਵਾਰ ਨੂੰ ‘ਵਾਰ ਰੂਮ’ ਸਥਾਪਿਤ ਕੀਤਾ। ਚੋਣ ਵਾਰ ਰੂਮ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰੇ 614 ਪੋਲਿੰਗ ਬੂਥਾਂ ’ਤੇ ਹੋਣ ਵਾਲੀ ਸਮੁੱਚੀ ਪੋਲਿੰਗ ਦੀ ਨਿਗਰਾਨੀ ਕਮਰੇ ਵਿੱਚ ਲਗਾਈਆਂ ਗਈਆਂ ਟੀ ਵੀ ਸਕਰੀਨਾਂ ਤੋਂ ਇਲਾਵਾ ਹਾਈ ਸਪੀਡ ਇੰਟਰਨੈੱਟ ਦੀ ਸਹੂਲਤ ਵਾਲੇ ਲੈਪਟਾਪਾਂ ਰਾਹੀਂ ਕੀਤੀ ਜਾਵੇਗੀ।

ਇਨ੍ਹਾਂ ਸਾਰੇ ਪੋਲਿੰਗ ਬੂਥਾਂ ਤੋਂ ਦਿ੍ਰਸ਼ਾਂ ਦੇ ਨਿਰੰਤਰ ਪ੍ਰਸਾਰਣ ਲਈ ਇੱਥੇ ਬਕਾਇਦਾ ਪ੍ਰਬੰਧ ਕੀਤੇ ਗਏ ਹਨ। ਸ਼੍ਰੀ ਸਾਰੰਗਲ ਨੇ ਦੱਸਿਆ ਕਿ ਲਾਈਵ ਵੈਬਕਾਸਟਿੰਗ ਲਈ ਸਾਰੇ ਬੂਥਾਂ ’ਤੇ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ ਅਤੇ ਵੋਟਿੰਗ ਪ੍ਰਕਿਰਿਆ ਦੀ ਨਿਰਵਿਘਨ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਇਹ ਹਾਈ-ਸਪੀਡ ਇੰਟਰਨੈਟ ਨਾਲ ਜੁੜੇ ਹੋਏ ਹਨ, ਜਿਸ ਰਾਹੀਂ ਮੁੱਖ ਚੋਣ ਅਫ਼ਸਰ, ਚੋਣ ਅਬਜ਼ਰਵਰ, ਜਲ੍ਹਿਾ ਚੋਣ ਅਫ਼ਸਰ ਅਤੇ ਤਿੰਨੋਂ ਰਿਟਰਨਿੰਗ ਅਫ਼ਸਰ ਆਪਣੇ ਦਫ਼ਤਰਾਂ ਵਿੱਚ ਬੈਠ ਕੇ ਪ੍ਰਕਿਰਿਆ ਦੀ ਨਿਗਰਾਨੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਕਿਸੇ ਵੀ ਗੜਬੜੀ ਨੂੰ ਰੋਕਣ ਵਿੱਚ ਮਦਦ ਮਿਲੇਗੀ ਸਗੋਂ ਕਤਾਰਾਂ ਵਿੱਚ ਖੜ੍ਹੇ ਵੋਟਰਾਂ ਦੀ ਜਾਂਚ, ਰੀਅਲ ਟਾਈਮ ਵਿੱਚ ਪੋਲਿੰਗ ਪ੍ਰਕਿਰਿਆ ਆਦਿ ਦੀ ਜਾਂਚ ਕਰਨ ਵਿੱਚ ਵੀ ਮਦਦ ਮਿਲੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਬਕਾਸਟਿੰਗ ਲਈ ’ਟਰਾਇਲ ਰਨ’ ਪਹਿਲਾਂ ਹੀ ਸਫਲਤਾਪੂਰਵਕ ਚੱਲ ਚੁੱਕੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ (20 ਫਰਵਰੀ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਹਾ ਕਿ ਸਮੁੱਚੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਦੋਂ ਤੱਕ ਸਮੁੱਚੀ ਪ੍ਰਕਿਰਿਆ ਸ਼ਾਂਤੀਪੂਰਵਕ ਪੂਰੀ ਹੋ ਜਾਂਦੀ ਹੈ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਉਹ ਲੋਕਤੰਤਰ ਦੇ ਤਿਉਹਾਰ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ