Friday, April 26, 2024

Election 2022

ਪਟਿਆਲਾ ਦੇ 8 ਵਿਧਾਨ ਸਭਾ ਹਲਕਿਆਂ 'ਚ ਵੋਟਾਂ ਮਗਰੋਂ ਈ.ਵੀ.ਐਮ. ਤੇ ਵੀ.ਵੀ.ਪੈਟ ਸਟਰਾਂਗ ਰੂਮਾਂ 'ਚ ਸੀਲ : ਸੰਦੀਪ ਹੰਸ

PUNJABNEWS EXPRESS | February 21, 2022 08:17 PM

ਪਟਿਆਲਾ:ਪਟਿਆਲਾ ਦੇ 8 ਵਿਧਾਨ ਸਭਾ ਹਲਕਿਆਂ 'ਚ ਹੋਈਆਂ ਵੋਟਾਂ ਤੋਂ ਬਾਅਦ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਸਟਰਾਂਗ ਰੂਮਾਂ 'ਚ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ ਦੀਆਂ ਵੋਟਿੰਗ ਮਸ਼ੀਨਾਂ ਆਈ.ਟੀ.ਆਈ. ਲੜਕੇ ਪਟਿਆਲਾ, 110-ਪਟਿਆਲਾ ਦਿਹਾਤੀ ਦੀਆਂ ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ ਸੀ.ਓ.ਐਸ. ਬਿਲਡਿੰਗ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਸੀਲ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਤੇ 113-ਘਨੌਰ ਦੀਆਂ ਮਸ਼ੀਨਾਂ ਜਿਮਨੇਜੀਅਮ ਹਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਟਰਾਂਗ ਰੂਮ 'ਚ ਰੱਖੀਆਂ ਗਈਆਂ ਹਨ। ਇਸੇ ਤਰ੍ਹਾਂ 114-ਸਨੌਰ ਦੀਆਂ ਮਸ਼ੀਨਾਂ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਐਸ.ਐਸ.ਟੀ. ਨਗਰ ਪਟਿਆਲਾ ਤੇ 115-ਪਟਿਆਲਾ ਦੀਆਂ ਈ.ਵੀ.ਐਮ. ਤੇ ਵੀ.ਵੀ.ਪੈਟ ਸਰਕਾਰੀ ਮਹਿੰਦਰਾ ਕਾਲਜ (ਮੇਨ ਬਿਲਡਿੰਗ) ਵਿਖੇ ਰੱਖੀਆਂ ਗਈਆਂ ਹਨ। 116-ਸਮਾਣਾ ਤੇ 117-ਸ਼ੁਤਰਾਣਾ ਦੀਆਂ ਮਸ਼ੀਨਾਂ ਜਿਮਨੇਜੀਅਮ ਹਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਸੀਲ ਕੀਤੀਆਂ ਗਈਆਂ ਹਨ। ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਹਰ ਗਿਣਤੀ ਕੇਂਦਰ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਅੱਜ ਆਈ.ਜੀ. ਪਟਿਆਲਾ ਰੇਂਜ ਸ੍ਰੀ ਰਾਕੇਸ਼ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਵੱਖ ਵੱਖ ਸਥਾਨਾਂ 'ਤੇ ਬਣਾਏ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਉਕਤ 6 ਸਥਾਨਾਂ 'ਤੇ ਹੀ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ