Thursday, April 25, 2024

Election 2022

ਡਿਪਟੀ ਕਮਿਸ਼ਨਰ ਵੱਲੋਂ ਸਟਰੌਂਗ ਰੂਮਜ਼ ਦਾ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਅਮਲੇ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ

PUNJABNEWS EXPRESS | March 02, 2022 09:18 PM

ਪਟਿਆਲਾ:ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ-2022 ਲਈ ਪਈਆਂ ਵੋਟਾਂ ਦੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਂੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ 6 ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਮਲੇ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਸ੍ਰੀ ਸੰਦੀਪ ਹੰਸ ਨੇ ਸਾਰੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ 'ਚ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਪੂਰੀ ਤਰ੍ਹਾਂ ਸੁਤੰਤਰ, ਸੁਰੱਖਿਅਤ, ਆਜ਼ਾਦਾਨਾਂ ਢੰਗ ਨਾਲ ਅਤੇ ਨਿਰਪੱਖ ਤੌਰ 'ਤੇ ਕਰਵਾਈ ਜਾਵੇਗੀ।
ਜਿਕਰਯੋਗ ਹੈ ਕਿ ਪਟਿਆਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਥਾਪਰ ਯੂਨੀਵਰਸਿਟੀ ਵਿਖੇ, ਨਾਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਆਈ.ਟੀ.ਆਈ ਲੜਕੇ ਪਟਿਆਲਾ, ਸਨੌਰ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ, ਘਨੌਰ ਅਤੇ ਰਾਜਪੁਰਾ ਹਲਕਿਆਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਪੰਜਾਬੀ ਯੂਨੀਵਰਸਿਟੀ ਅਤੇ ਸ਼ੁਤਰਾਣਾ ਅਤੇ ਸਮਾਣਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਇਨਡੋਰ ਜਿਮਨੇਜ਼ੀਅਮ ਹਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਦੀਆਂ ਈ.ਵੀ.ਐਮਜ ਦੀ ਸਖ਼ਤ ਸੁਰੱਖਿਆ ਲਈ ਲੋੜੀਂਦੀ ਕੇਂਦਰੀ ਸੁਰੱਖਿਆ ਬਲਾਂ ਦੀ ਫੋਰਸ ਤੋਂ ਇਲਾਵਾ ਪੰਜਾਬ ਆਰਮਡ ਪੁਲਿਸ ਸਮੇਤ ਜ਼ਿਲ੍ਹਾ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ ਇਕ ਦਿਨ 'ਚ ਦੋ ਵਾਰ ਸਟਰੌਂਗ ਰੂਮਜ਼ ਦਾ ਜਾਇਜ਼ਾ ਲਿਆ ਜਾਂਦਾ ਹੈ। ਜਦੋਂਕਿ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਸਮੇਤ ਈ-ਸਰਵੇਲੈਂਸ ਵੀ 24 ਘੰਟੇ ਨਿਰੰਤਰ ਜਾਰੀ ਹੈ।
ਸ੍ਰੀ ਸੰਦੀਪ ਹੰਸ ਨੇ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਗਿਣਤੀ ਏਜੰਟਾਂ ਦੇ ਪਛਾਣ ਪੱਤਰ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲੋਂ ਬਣਵਾ ਲੈਣ ਅਤੇ ਇਹ ਯਕੀਨੀ ਬਣਾਉਣ ਕਿ ਸਾਰੇ ਏਜੰਟ ਗਿਣਤੀ ਕੇਂਦਰਾਂ ਵਿਖੇ ਗਿਣਤੀ ਸ਼ੁਰੂ ਹੋਣ ਤੋਂ 1 ਘੰਟਾ ਪਹਿਲਾਂ ਪੁੱਜ ਜਾਣ। ਉਨ੍ਹਾਂ ਕਿਹਾ ਕਿ ਹਰ ਕੇਂਦਰ 'ਚ 14 ਗਿਣਤੀ ਟੇਬਲ (ਦੋਵੇਂ ਪਾਸੇ 7-7) ਲਗਾਏ ਜਾਣਗੇ। ਸਟਰੌਂਗ ਰੂਮਜ ਦਾ ਦੌਰਾ ਕਰਨ ਸਮੇਂ ਡਿਪਟੀ ਕਮਿਸ਼ਨਰ ਉਥੇ ਹਾਜ਼ਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਮਿਲੇ, ਜਿਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ