Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Election 2022

ਵਿਧਾਨ ਸਭਾ ਚੋਣਾਂ ਦੌਰਾਨ ਸ਼ੇਰਾ ਬਣਿਆ ਖਿੱਚ ਦਾ ਕੇਂਦਰ, ਰਾਜ ਦੇ ਆਈਕਨ ਅਤੇ ਜ਼ਿਲ੍ਹਾ ਆਈਕਨ ਦਾ ਕੀਤਾ ਫੁੱਲਾਂ ਨਾਲ ਸਨਮਾਨ

February 20, 2022 04:55 PM

ਪਟਿਆਲਾ: ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਪਹੁੰਚਾਉਣ ਲਈ ਵੋਟਾਂ ਵਾਲੇ ਦਿਨ ਤੱਕ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸੰਦੀਪ ਹੰਸ ਦੀ ਅਗਵਾਈ ਵਿਚ ਸਵੇਰੇ ਸਮੇਂ ਹੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਟੀਮ ਵੱਲੋਂ ਵੱਖ-ਵੱਖ ਤਰ੍ਹਾਂ ਨਾਲ ਵੋਟਰਾਂ ਨੂੰ ਉਤਸ਼ਾਹਤ ਕਰਨ ਲਈ ਉਪਰਾਲੇ ਕੀਤੇ ਗਏ।

ਇਸ ਮੌਕੇ ਪੰਜਾਬ ਚੋਣਾਂ ਦੇ ਮਸਕਟ ਸ਼ੇਰਾ ਨੇ ਨੱਚ ਟੱਪ ਕੇ ਭੰਗੜੇ ਪਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ। ਫੁੱਲਾਂ ਨਾਲ ਸਜਾਈ ਬੱਸ ਦੇ ਉਪਰ ਕਦੇ ਟਰੈਕਟਰ ਉਪਰ ਕਦੇ ਦਿਵਿਆਂਗਜਨ ਪਿਕਅਪ ਵਹੀਕਲ ਚਲਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕੀਤਾ।
ਜ਼ਿਕਰਯੋਗ ਹੈ ਕਿ ਸ਼ੇਰੇ ਦੇ ਰੂਪ ਵਿੱਚ ਲਵਪ੍ਰੀਤ ਸਿੰਘ ਬੋਲਣ ਸੁਨਣ ਤੋਂ ਅਸਮਰਥ ਆਰਟ ਐਂਡ ਕਰਾਫ਼ਟ ਨਾਭਾ ਦਾ ਵਿਦਿਆਰਥੀ ਹੈ। ਬੱਸ ਉੱਤੇ ਭੰਗੜਾ ਪਾਉਂਦੇ ਸ਼ੇਰੇ ਨੂੰ ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਰਵਾਨਾ ਕੀਤਾ। ਗੌਤਮ ਜੈਨ ਨੇ ਦੱਸਿਆ ਕਿ ਵੋਟ ਦੇ ਅਮਲ ਦੌਰਾਨ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦਾ ਪਿੰਕ ਬੂਥ ਅਤੇ ਜ਼ਿਲ੍ਹਾ ਆਈਕਨ ਗੁਰਪ੍ਰੀਤ ਸਿੰਘ ਨਾਮਧਾਰੀ ਦੇ ਕੰਧ ਚਿੱਤਰਾਂ ਨਾਲ ਸਜਾਇਆ ਮਾਡਲ ਪੋਲਿੰਗ ਬੂਥ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਪ੍ਰੋ ਅੰਟਾਲ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਟੇਟ ਆਈਕਨ ਡਾ ਕਿਰਨ, ਜ਼ਿਲ੍ਹਾ ਆਈਕਨ ਜਗਦੀਪ ਸਿੰਘ, ਸਾਈਕਲਿਸਟ ਜਗਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨਾਮਧਾਰੀ ਨੂੰ ਉਹਨਾਂ ਦੇ ਪੋਲਿੰਗ ਬੂਥ ਉਪਰ ਜਾ ਕੇ ਸਨਮਾਨਿਤ ਕੀਤਾ ਗਿਆ। ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਸਰਟੀਫਿਕੇਟ ਅਤੇ ਪੈਨ ਵੰਡੇ ਗਏ। ਵੱਖ ਵੱਖ ਬੂਥਾਂ ਉੱਪਰ ਤਾਇਨਾਤ ਵਲੰਟੀਅਰਾਂ ਵੱਲੋਂ ਬਜ਼ੁਰਗਾਂ ਦਿਵਿਆਂਗਜਨ ਵੋਟਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਦੀਆਂ ਵੋਟਾਂ ਪਵਾਈਆਂ ਗਈਆਂ। ਇਸ ਟੀਮ ਵਿਚ ਪੰਡਤ ਧਰਮਪਾਲ ਸ਼ਾਸਤਰੀ, ਮੋਹਿਤ ਕੁਮਾਰ, ਗੀਤਇੰਦਰ ਸਿੰਘ ਅਤੇ ਗਗਨਦੀਪ ਸਿੰਘ ਸਵੀਪ ਸੈੱਲ ਅਤੇ ਵਲੰਟੀਅਰਾਂ ਵਜੋਂ ਰਮਨਦੀਪ ਕੌਰ ਲਖਵੀਰ ਕੌਰ ਬਾਖ਼ੂਬੀ ਭੂਮਿਕਾ ਨਿਭਾ ਰਹੇ ਸਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ