Saturday, April 27, 2024

Election 2022

ਪਿੰਕ ਬੂਥ ਚ ਘੱਟ ਜਦਕਿ ਬਾਕੀਆਂ ਬੂਥਾਂ ਚ ਭਾਰੀ ਭੀੜ

ਚੌਧਰੀ ਮਨਸੂਰ ਘਨੋਕੇ | February 20, 2022 05:15 PM

ਕਾਦੀਆਂ: ਕਾਦੀਆਂ ਚ ਮਤਦਾਨ ਸ਼ਾਂਤਿ ਨਾਲ ਚਲ ਰਿਹਾ ਹੈ। ਕਾਦੀਆਂ ਚ ਜਿਹੜੇ ਦੋ ਪਿੰਕ ਬੂਥ ਬਣਾਏ ਗਏ ਹਨ ਉਥੇ ਵੋਟਰਾਂ ਦੀ ਤਾਦਾਦ ਕਾਫ਼ੀ ਘੱਟ ਵੇਖਣ ਨੂੰ ਮਿਲ ਰਹੀ ਹੈ। ਇੱਥੇ ਵਾਰਡ 7 ਅਤੇ 8 ਦੇ 143 ਅਤੇ 144 ਬੂਥਾਂ ਨੂੰ ਪਿੰਕ ਬੂਥ ਬਣਾਇਆ ਗਿਆ ਹੈ। ਇਨ੍ਹਾਂ ਦੋਂਵੇ ਬੂਥਾਂ ਚ ਵੋਟਰਾਂ ਦੀ ਗਿਣਤੀ 1848 ਹੈ। ਅਤੇ ਇਥੇ ਜ਼ਿਆਦਾ ਤਰ ਵੋਟਰ ਮੁਸਲਿਮ ਭਾਈਚਾਰੇ ਨਾਲ ਤਾਲੁਕ ਰਖਦੇ ਹਨ।

ਬੂਥ ਅਧਿਕਾਰੀ ਸ਼੍ਰੀ ਰੋਸ਼ਨ ਲਾਲ ਨੇ ਦੱਸਿਆ ਕਿ ਦੁਪਹਰ ਇੱਕ ਵਜੇ ਤੱਕ 50 ਫ਼ੀਸਦੀ ਵੋਟਾਂ ਭੁਗਤ ਚੁਕੀਆਂ ਸਨ। ਜਦੋਂ ਪੱਤਰਕਾਰਾਂ ਵੱਲੋਂ ਇਨ੍ਹਾਂ ਬੂਥਾਂ ਦਾ ਦੌਰਾ ਕੀਤਾ ਗਿਆ ਤਾਂ ਉਥੇ ਵੋਟਰਾਂ ਲਈ ਬੈਠਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਕਿਸੇ ਨੂੰ ਵੀ ਲਾਈਨ ਚ ਲਗਕੇ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਨਹੀਂ ਪੈ ਰਿਹਾ ਸੀ। ਇੱਥੇ ਮੁਸਲਿਮ ਮਹਿਲਾਂਵਾ ਹਿਜਾਬ ਪਾਕੇ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਪਹੁੰਚਿਆ ਹੋਇਆ ਸਨ। ਇਥੇ ਕੋਵਿਡ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਕਾਦੀਆਂ ਦੀ ਬਾਕੀ ਦੀ 14 ਬੂਥਾਂ ਲਈ ਵੱਖ ਵੱਖ ਬੂਥ ਬਣਾਏ ਗਏ ਹਨ। ਜਿਥੇ ਵੋਟਰਾਂ ਦੀ ਵੱਡੀ ਵਡੀ ਲਾਇਨਾਂ ਵੋਟ ਪਾਉਣ ਲਈ ਵੇਖਿਆਂ ਗਈਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ