Friday, April 26, 2024

Election 2022

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਨਾਲ ਵੋਟਾਂ ਪਾਉਣ ਲਈ ਧੰਨਵਾਦ

PUNJAB NEWS EXPRESS | February 20, 2022 09:06 PM

ਚੰਡੀਗੜ੍ਹ, : ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ।

ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਡਾ.ਐਸ.ਕਰੁਣਾ ਰਾਜੂ, ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਵੋਟਾਂ ਵਿੱਚ ਵਧ-ਚੜ੍ਹਕੇ ਹਿੱਸਾ ਪਾ ਕੇ ਸੂਬੇ ਦੇ ਲੋਕਾਂ ਨੇ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਨ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਉਣਾ ਸੀ।

ਉਨ੍ਹਾਂ ਇਸ ਗੱਲ `ਤੇ ਤਸੱਲੀ ਜ਼ਾਹਰ ਕੀਤੀ ਕਿ ਸਾਰੇ 196 ਮਹਿਲਾ ਪੋਲਿੰਗ ਸਟੇਸ਼ਨਾਂ `ਤੇ ਵੀ ਵੋਟਰਾਂ ਦੀ ਵੱਡੀ ਗਿਣਤੀ ਦੇਖਣ ਨੂੰ ਮਿਲੀ। ਸ੍ਰੀ ਰਾਜੂ ਨੇ ਦੱਸਿਆ ਕਿ ਇਸ ਚੋਣ ਦੀ ਮੁੱਖ ਵਿਸ਼ੇਸ਼ਤਾ ਚੋਣ ਕਮਿਸ਼ਨ ਦੇ 65 ਜਨਰਲ ਅਬਜ਼ਰਵਰ, 29 ਪੁਲਿਸ ਅਬਜ਼ਰਵਰ ਅਤੇ 50 ਖਰਚਾ ਅਬਜ਼ਰਬਰ ਤੋਂ ਇਲਾਵਾ 8784 ਮਾਈਕਰੋ-ਅਬਜ਼ਰਵਰਾਂ ਦੀ ਤਾਇਨਾਤੀ ਸੀ।

ਉਨ੍ਹਾਂ ਦੱਸਿਆ ਕਿ ਸਵੇਰੇ ਮੌਕ ਪੋਲ ਦੌਰਾਨ 146 ਬੈਲਟ ਯੂਨਿਟ, 152 ਕੰਟਰੋਲ ਯੂਨਿਟ ਅਤੇ 433 ਵੀਵੀਪੀਏਟੀ ਮਸ਼ੀਨਾਂ ਨੂੰ ਬਦਲਿਆ ਗਿਆ ਜਦਕਿ ਅਸਲ ਮਤਦਾਨ ਦੌਰਾਨ 72 ਬੈਲਟ ਯੂਨਿਟ, 64 ਕੰਟਰੋਲ ਯੂਨਿਟ ਅਤੇ 649 ਵੀਵੀਪੀਏਟੀ ਦੀ ਬਦਲੀ ਕੀਤੀ ਗਈ ।

ਉਨ੍ਹਾਂ ਇਹ ਵੀ ਕਿਹਾ ਕਿ ਦਿਨ ਵੇਲੇ ਚੋਣ ਵਿੱਚ ਵਿਘਨ ਪਾਉਣ ਅਤੇ ਵੋਟਰਾਂ ਨੂੰ ਭਰਮਾਉਣ ਦਾ ਇੱਕ ਵੀ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਨਹੀਂ ਲਿਆਂਦਾ ਗਿਆ।

ਸ੍ਰੀ ਰਾਜੂ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਪੋਲਿੰਗ ਮੁਲਾਜ਼ਮਾ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਚੋਣ ਪ੍ਰਕਿਰਿਆ ਵਿੱਚ ਯੋਗਦਾਨ ਪਾਉਣ ਲਈ 25 ਹਜ਼ਾਰ ਬੂਥ ਲੈਵਲ ਅਫਸਰ, ਦਿਵਿਆਂਗ ਕੋਆਰਡੀਨੇਟਰਾਂ, ਐਨਸੀਸੀ/ਐਨਐਸਐਸ ਦੇ ਵਾਲੰਟੀਅਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡਾਂ ਦੇ ਚੌਕੀਦਾਰਾਂ ਦਾ ਵੀ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ।

ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਚੋਣਾਂ ਦੌਰਾਨ ਕੁਝ ਥਾਵਾਂ ਛੋਟੀਆਂ-ਮੋਟੀਆਂ ਘਟਨਾਵਾਂ ਸਾਹਮਣੇ ਆਈਆਂ ਅਤੇ ਚੋਣਾਂ ਦੌਰਾਨ ਅਣਸੁਖਾਵੀਆਂ ਘਟਾਨਾਵਾਂ ਨੂੰ ਰੋਕਣ ਲਈ 18 ਐਫਆਈਆਰਜ਼ ਦਰਜ ਕੀਤੀਆਂ ਗਈਆਂ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ