Saturday, August 22, 2026
ਤਾਜਾ ਖਬਰਾਂ
ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਸੂਚਨਾ ਪੱਤਰ ਜਿਲਾ ਸਿੱਖਿਆ ਅਫਸਰਾਂ ਨੂੰ ਸੌਂਪਿਆ

Election 2022

ਅਕਾਲੀ ਦਲ ਤੇ ਬਸਪਾ ਗਠਜੋੜ ਆਪਣੇ ਬਲਬੂਤੇ ਆਪ ਸਰਕਾਰ ਬਣਾਏਗਾ : ਸੁਖਬੀਰ ਸਿੰਘ ਬਾਦਲ

ਅਮਰੀਕ ਸਿੰਘ | March 09, 2022 06:39 PM

ਕਿਹਾ ਕਿ ਕਾਂਗਰਸ ਦੀ ਕਰਾਰੀ ਹਾਰ ਹੋਵੇਗੀ, ਇਹ 20 ਦਾ ਅੰਕੜਾ ਨਹੀਂ ਟੱਪੇਗੀ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਆਪਣੇ ਬਲਬੂਤੇ ਸਰਕਾਰ ਬਣਾਏਗਾ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੁੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ ਤੇ ਇਹ 20 ਦਾ ਅੰਕੜਾ ਪਾਰ ਨਹੀਂ ਕਰੇਗੀ।
ਅਕਾਲੀ ਦਲ ਦੇ ਪ੍ਰਧਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਲ ਇਥੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਆਵਾਜ਼ ਹੈ। ਉਹਨਾਂ ਕਿਹਾ ਕਿ ਸਾਨੁੰ ਆਸ ਹੈ ਕਿ ਸੂਬੇ ਦੇ ਲੋਕ ਸਾਨੁੰ ਸੂਬੇ ਦੀ ਸੇਵਾ ਦਾ ਇਕ ਹੋਰ ਮੌਕਾ ਦੇਣਗੇ ਤਾਂ ਜੋ ਅਸੀਂ ਸੂਬੇ ਨੁੰ ਸ਼ਾਂਤੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਵਿਚ ਲੈ ਕੇ ਜਾ ਸਕੀਏ।
ਜਦੋਂ ਉਹਨਾਂ ਤੋਂ ਐਗਜ਼ਿਟ ਪੋਲਾਂ ਵੱਲੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੀ ਕੀਤੀ ਪੇਸ਼ੀਨਗੋਈ ਬਾਰੇ ਪੁੱਛਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀ ਵਾਰ ਐਗਜ਼ਿਟ ਪੋਲਾਂ ਨੇ ਆਮ ਆਦਮੀ ਪਾਰਟੀ ਨੁੰ 100 ਸੀਟਾਂ ਦਿੱਤੀਆਂ ਸਨ ਜਦੋਂ ਕਿ ਉਹਨਾਂ ਨੁੰ ਮਿਲੀਆਂ ਸਿਰਫ 20 ਸੀਟਾਂ ਸਨ। ਇਸ ਵਾਰ ਵੀ ਐਗਜ਼ਿਟ ਪੋਲ ਗਲਤ ਅੰਕੜੇ ਦੇ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਫੀਡਬੈਕ ਇਹੀ ਹੈ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸੂਬੇ ਵਿਚ ਬਹੁਮਤ ਹਾਸਲ ਕਰੇਗਾ। ਅਸੀਂ ਇਕੱਲੇ ਮਾਝਾ ਵਿਚ 16 ਤੋਂ 17 ਸੀਟਾਂ ਜਿੱਤਾਂਗੇ।
ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਪਾਬੰਦੀ ਲਗਾਏ ਜਾਣ ਦੀ ਮੰਗ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰਾਂ ਨੇ ਇਹਨਾਂ ਪੋਲਾਂ ਦੀ ਦੁਰਵਰਤੋਂ ਵੋਟਰਾਂ ਨੁੰ ਪ੍ਰਭਾਵਤ ਕਰਨ ਵਾਸਤੇ ਕਰਨੀ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਪੋਲ ਪੇਡ ਪੋਲ ਬਣ ਗਏ ਹਨ ਤੇ ਚੋਣ ਕਮਿਸ਼ਨ ਨੁੰ ਇਸਦੀ ਜਾਂਚ ਕਰ ਕੇ ਇਹਨਾਂ ’ਤੇ ਤੁਰੰਤ ਪਾਬੰਦੀ ਲਗਾਉਣੀ ਚਾਹੀਦੀ ਹੈ।
ਜਦੋਂ ਉਹਨਾਂ ਤੋਂ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਅਤ ਲਿਆਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਤਾਲਮੇਲ ਕਰਨ ਵਿਚ ਨਾਕਾਮ ਰਹਿਣ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਟੀਮ ਯੂਕਰੇਨ ਭੇਜਣੀ ਚਾਹੀਦੀ ਸੀ ਤਾਂ ਜੋ ਵਿਦਿਆਰਥੀਆਂ ਨੁੰ ਸੁਰੱਖਿਅਤ ਕੱਢਿਆ ਜਾਂਦਾ ਤੇ ਉਹਨਾਂ ਨੁੰ ਤੁਰੰਤ ਮਨੁੱਖੀ ਸਹਾਇਤਾ ਵੀ ਦਿੱਤੀ ਜਾਂਦੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਕਰਨ ਦੀ ਥਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿੱਤ ਨਵੇਂ ਡਰਾਮੇ ਕਰ ਰਹੇ ਹਨ।
ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਚੰਨੀ ਨੂੰ ਪਤਾ ਹੀ ਨਹੀਂ ਲੱਗ ਰਿਹਾ ਕਿ ਚੋਣਾਂ ਮੁੱਕ ਗਈਆਂ ਹਨ ਤੇ ਹੁਣ ਉਹ ਹੋਰ ਸਮੇਂ ਤੱਕ ਅਜਿਹੇ ਕਾਰਿਆਂ ਨਾਲ ਵੋਟਰਾਂ ਨੂੰ ਪ੍ਰਭਾਵਤ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਉਹ ਕੁਝ ਦਿਨ ਲਈ ਹੋਰ ਮੁੱਖ ਮੰਤਰੀ ਰਹਿ ਸਕਦੇ ਹਨ ਪਰ ਉਹਨਾਂ ਨੁੰ ਸੂਬੇ ਅਤੇ ਇਸਦੇ ਨਾਗਰਿਕਾਂ ਪ੍ਰਤੀ ਆਪਣਾ ਫਰਜ਼ ਅਦਾ ਕਰਨਾ ਚਾਹੀਦਾ ਹੈ।
ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਲਈ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੋਵੇਗੀ। ਉਹਨਾਂ ਕਿਹਾ ਕਿ ਅਸੀਂ ਹਰ ਬਲਾਕ ਵਿਚ ਏਕੀਕ੍ਰਿਤ ਸਿੱਖਿਆ ਦੇਣ ਲਈ ਮਾਡਰਨ ਸਕੂਲ ਬਣਾਵਾਂਗੇ। ਉਹਨਾਂ ਕਿਹਾ ਕਿ ਅਗਲੀ ਸਰਕਾਰ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ ਲਿਆਵੇਗੀ ਤੇ ਕਾਂਗਰਸ ਰਾਜਕਾਲ ਦੌਰਾਨ ਹੋਏ ਐਸ ਸੀ ਸਕਾਲਰਸ਼ਿਪ ਤੇ ਹੋਰ ਘੁਟਾਲਿਆਂ ਦੇ ਦੌਰ ਦਾ ਭੋਗ ਪਾਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿਚ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕੀਤਾ ਗਿਆ ਹੈ ਤੇ ਅਕਾਲੀ ਦਲ ਇਸ ਬਦਲਾਖੋਰੀ ਦੇ ਖਿਲਾਫ ਅਦਾਲਤਾਂ ਵਿਚ ਲੜੇਗਾ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼