Monday, December 02, 2024
ਤਾਜਾ ਖਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਦਾ ਮਾਸਟਰਮਾਈਂਡ: ਭਾਜਪਾ, ਸੀਬੀਆਈ ਜਾਂਚ ਦੀ ਮੰਗ ਕੀਤੀਪੰਜ ਸਿੱਖ ਮਹਾਂਪੁਰਖਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ, ਪਾਰਟੀ ਵਰਕਿੰਗ ਕਮੇਟੀ ਨੂੰ ਤੁਰੰਤ ਅਸਤੀਫਾ ਪ੍ਰਵਾਨ ਕਰਨ ਦੀ ਹਦਾਇਤਫਿਰੌਤੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ 'ਆਪ' ਵਿਧਾਇਕ ਨਰੇਸ਼ ਬਾਲਿਆਨ ਨੂੰ 2 ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਗਿਆਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾਆਮ ਆਦਮੀ ਪਾਰਟੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਅੱਤਿਆਚਾਰਾਂ ਦੀ ਕੀਤੀ ਨਿੰਦਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

Election 2022

ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ

ਅਮਰੀਕ ਸਿੰਘ | March 10, 2022 08:15 PM

ਕਾਦੀਆਂ, ਫ਼ਤਹਿਗੜ੍ਹ ਚੂੜੀਆਂ, ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਦੀਨਾਨਗਰ ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ
ਗੁਰਦਾਸਪੁਰ: ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਜੇਤੂ ਰਹੇ ਹਨ ਜਦਕਿ 5 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) 28472 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 55570 ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਦੂਸਰੇ ਸਥਾਨ ’ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਅਸ਼ਵਨੀ ਸੇਖੜੀ ਰਹੇ ਹਨ, ਜਿਨ੍ਹਾਂ ਨੂੰ 27098 ਵੋਟਾਂ ਪਈਆਂ ਹਨ। ਬਟਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਸੁੱਚਾ ਸਿੰਘ ਛੋਟੇਪੁਰ ਨੂੰ 23251 ਵੋਟਾਂ ਪਈਆਂ ਹਨ। ਕਮਿਊਨਿਸਟ ਪਾਰਟੀ ਦੇ ਉਮੀਦਵਾਰ ਸ. ਹੰਸਾ ਸਿੰਘ ਨੂੰ 332 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ. ਫ਼ਤਹਿਜੰਗ ਸਿੰਘ ਬਾਜਵਾ ਨੂੰ 13879 ਵੋਟਾਂ, ਪੰਜਾਬ ਕਿਸਾਨ ਦਲ ਦੇ ਉਮੀਦਵਾਰ ਸ. ਸੁਖਚੈਨ ਸਿੰਘ ਨੂੰ 523 ਵੋਟਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਗੁਰਬਚਨ ਸਿੰਘ ਨੂੰ 3653 ਵੋਟਾਂ, ਨੈਸ਼ਨਲ ਜਸਟਿਸ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਨੂੰ 156 ਵੋਟਾਂ, ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਵਿਜੇ ਕੁਮਾਰ ਤ੍ਰੇਹਨ ਨੂੰ 286 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਅਸ਼ਵਨੀ ਕੁਮਾਰ ਨੂੰ 109 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਸੰਜੀਵ ਕੁਮਾਰ ਨੂੰ 178 ਵੋਟਾਂ, ਅਜ਼ਾਦ ਉਮੀਦਵਾਰ ਸ. ਸੁੱਚਾ ਸਿੰਘ ਨੂੰ 290 ਵੋਟਾਂ, ਅਜ਼ਾਦ ਉਮੀਦਵਾਰ ਸ. ਬਲਵਿੰਦਰ ਸਿੰਘ ਨੂੰ 1562 ਵੋਟਾਂ ਅਤੇ ਨੋਟਾ ਨੂੰ 658 ਵੋਟਾਂ ਪਈਆਂ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਅਮਰਪਾਲ ਸਿੰਘ 16963 ਵੋਟਾਂ ਦੀ ਲੀਡ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 53205 ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ੳਮੀਦਵਾਰ ਸ. ਰਾਜਨਬੀਰ ਸਿੰਘ 36242 ਵੋਟਾਂ ਲੈ ਕੇ ਦੂਸਰੇ ਸਥਾਨ ’ਤੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਮਨਦੀਪ ਸਿੰਘ ਨੂੰ 24563 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ. ਬਲਜਿੰਦਰ ਸਿੰਘ ਨੂੰ 1318 ਵੋਟਾਂ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਉਮੀਦਵਾਰ ਸ. ਜਸਬੀਰ ਸਿੰਘ ਚਾਹਲ ਨੂੰ 1731 ਵੋਟਾਂ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦੇ ਸ. ਮੁਖਤਿਆਰ ਸਿੰਘ ਨੂੰ 425 ਵੋਟਾਂ, ਸਾਂਝੀ ਵਿਰਾਸਤ ਪਾਰਟੀ ਦੇ ਉਮੀਦਵਾਰ ਸ. ਰੇਸ਼ਮ ਸਿੰਘ ਨੂੰ 353 ਵੋਟਾਂ, ਅਜ਼ਾਦ ਉਮੀਦਵਾਰ ਸ. ਹੰਸਾ ਸਿੰਘ ਨੂੰ 478 ਵੋਟਾਂ, ਅਜ਼ਾਦ ਉਮੀਦਵਾਰ ਡਾ. ਕਮਲਜੀਤ ਸਿੰਘ ਨੂੰ 4757 ਵੋਟਾਂ ਅਤੇ ਨੋਟਾ ਨੂੰ 1401 ਵੋਟਾਂ ਪਈਆਂ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ 5545 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 46311 ਵੋਟਾਂ ਪੋਲ ਹੋਈਆਂ ਹਨ। ਇਸ ਹਲਕੇ ਤੋਂ 40766 ਵੋਟਾਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਸ. ਲਖਬੀਰ ਸਿੰਘ ਲੋਧੀਨੰਗਲ ਦੂਸਰੇ ਸਥਾਨ ’ਤੇ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਨੂੰ 35819 ਵੋਟਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸ. ਕੁਲਵੰਤ ਸਿੰਘ ਨੂੰ 3390 ਵੋਟਾਂ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਸ. ਤਜਿੰਦਰ ਸਿੰਘ ਨੂੰ 406 ਵੋਟਾਂ, ਅਜ਼ਾਦ ਉਮੀਦਵਾਰ ਸ. ਅਮਰਬੀਰ ਸਿੰਘ ਨੂੰ 196 ਵੋਟਾਂ, ਅਜ਼ਾਦ ਉਮੀਦਵਾਰ ਸ. ਸਾਹਿਬ ਸਿੰਘ ਨੂੰ 399 ਵੋਟਾਂ, ਅਜ਼ਾਦ ਉਮੀਦਵਾਰ ਸ. ਬਲਜਿੰਦਰ ਸਿੰਘ ਨੂੰ 723 ਵੋਟਾਂ ਅਤੇ ਨੋਟਾ ਨੂੰ 812 ਵੋਟਾਂ ਪਈਆਂ ਹਨ।
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਸੁਖਜਿੰਦਰ ਸਿੰਘ ਰੰਧਾਵਾ 466 ਵੋਟਾਂ ਦੀ ਲੀਡ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 52555 ਵੋਟਾਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸ. ਰਵੀਕਰਨ ਸਿੰਘ ਕਾਹਲੋਂ 52089 ਵੋਟਾਂ ਲੈ ਕੇ ਦੂਸਰੇ ਸਥਾਨ ’ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਗੁਰਦੀਪ ਸਿੰਘ ਨੂੰ 31742 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ. ਕੁਲਦੀਪ ਸਿੰਘ ਨੂੰ 1913 ਵੋਟਾਂ, ਅਜ਼ਾਦ ਉਮੀਦਵਾਰ ਸ. ਸਤਨਾਮ ਸਿੰਘ ਨੂੰ 535 ਵੋਟਾਂ, ਅਜ਼ਾਦ ਉਮੀਦਵਾਰ ਸ. ਸੁਖਜਿੰਦਰ ਸਿੰਘ ਨੂੰ 887 ਵੋਟਾਂ, ਅਜ਼ਾਦ ਉਮੀਦਵਾਰ ਸ. ਗੁਰਦੀਪ ਸਿੰਘ ਨੂੰ 264 ਵੋਟਾਂ, ਅਜ਼ਾਦ ਉਮੀਦਵਾਰ ਸ. ਜਗਜੀਤ ਸਿੰਘ ਨੂੰ 2684 ਵੋਟਾਂ, ਅਜ਼ਾਦ ਉਮੀਦਵਾਰ ਡੋਮੀਨਿਕ ਮੱਟੂ ਨੂੰ 388 ਵੋਟਾਂ, ਅਜ਼ਾਦ ਉਮੀਦਵਾਰ ਸ. ਮਨਪ੍ਰੀਤ ਸਿੰਘ ਨੂੰ 203 ਅਤੇ ਨੋਟਾ ਨੂੰ 1099 ਵੋਟਾਂ ਪਈਆਂ ਹਨ।
ਕਾਦੀਆਂ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਪ੍ਰਤਾਪ ਸਿੰਘ ਬਾਜਵਾ 7174 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 48679 ਵੋਟਾਂ ਪੋਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਸ. ਗੁਰਇਕਬਾਲ ਸਿੰਘ ਮਾਹਲ 41505 ਵੋਟਾਂ ਹਾਸਲ ਕਰਕੇ ਦੂਸਰੇ ਸਥਾਨ ’ਤੇ ਰਹੇ ਹਨ। ਇਸੇ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਜਗਰੂਪ ਸਿੰਘ ਸੇਖਵਾਂ ਨੂੰ 34916 ਵੋਟਾਂ, ਨੈਸ਼ਨਲ ਜਸਟਿਸ ਪਾਰਟੀ ਦੇ ਉਮੀਦਵਾਰ ਸ. ਹਰਦੀਪ ਸਿੰਘ ਨੂੰ 420 ਵੋਟਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਜਤਿੰਦਰਬੀਰ ਸਿੰਘ ਪੰਨੂ ਨੂੰ 4306 ਵੋਟਾਂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਾਸਟਰ ਜੌਹਰ ਸਿੰਘ ਨੂੰ 747 ਵੋਟਾਂ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਡਾ. ਫ਼ਾਰੂਕ ਮਸੀਹ ਨੂੰ 141 ਵੋਟਾਂ, ਅਜ਼ਾਦ ਉਮੀਦਵਾਰ ਸ. ਅਮਰਪ੍ਰਤਾਪ ਸਿੰਘ ਨੂੰ 202 ਵੋਟਾਂ, ਅਜ਼ਾਦ ਉਮੀਦਵਾਰ ਸ. ਜਸਪਾਲ ਸਿੰਘ ਨੂੰ 588 ਵੋਟਾਂ, ਅਜ਼ਾਦ ਉਮੀਦਵਾਰ ਸ. ਪ੍ਰੇਮ ਸਿੰਘ ਨੂੰ 182 ਵੋਟਾਂ, ਅਜ਼ਾਦ ਉਮੀਦਵਾਰ ਸ. ਮੋਹਨੀਤ ਸਿੰਘ ਨੂੰ 401 ਵੋਟਾਂ, ਅਜ਼ਾਦ ਉਮੀਦਵਾਰ ਸ. ਰਾਜਵਿੰਦਰ ਸਿੰਘ ਨੂੰ 319 ਵੋਟਾਂ ਅਤੇ ਨੋਟਾ ਨੂੰ 777 ਵੋਟਾਂ ਪਈਆਂ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਗੇ ਦੱਸਿਆ ਕਿ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਅਰੁਨਾ ਚੌਧਰੀ 1131 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 51133 ਵੋਟਾਂ ਪਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਹਲਕੇ ਤੋਂ 50002 ਵੋਟਾਂ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸ਼ਮਸ਼ੇਰ ਸਿੰਘ ਦੂਸਰੇ ਨੰਬਰ ’ਤੇ ਰਹੇ ਹਨ। ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ੍ਰੀ ਕਮਲਜੀਤ ਚਾਵਲਾ ਨੂੰ 15534 ਵੋਟਾਂ, ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਰੇਨੂੰ ਕਸ਼ਯਪ ਨੂੰ 20560 ਵੋਟਾਂ, ਅਜ਼ਾਦ ਉਮੀਦਵਾਰ ਕੁਲਵੰਤ ਸਿੰਘ ਨੂੰ 1548 ਵੋਟਾਂ ਅਤੇ ਨੋਟਾ ਨੂੰ 931 ਵੋਟਾਂ ਪਈਆਂ ਹਨ।
ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਰਿੰਦਰਮੀਤ ਸਿੰਘ ਪਾਹੜਾ 7335 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਉਨ੍ਹਾਂ ਨੂੰ ਕੁੱਲ 43743 ਵੋਟਾਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਗੁਰਬਚਨ ਸਿੰਘ ਬੱਬੇਹਾਲੀ 36408 ਵੋਟਾਂ ਲੈ ਕੇ ਦੂਸਰੇ ਸਥਾਨ ’ਤੇ ਰਹੇ। ਇਸੇ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਰਮਨ ਬਹਿਲ ਨੂੰ 29500 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਸ. ਪਰਮਿੰਦਰ ਸਿੰਘ ਗਿੱਲ ਨੂੰ 9819 ਵੋਟਾਂ, ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰ ਸ. ਇੰਦਰਪਾਲ ਸਿੰਘ ਨੂੰ 2391 ਵੋਟਾਂ, ਪੰਜਾਬ ਕਿਸਾਨ ਦਲ ਦੇ ਉਮੀਦਵਾਰ ਸ. ਸਿਮਰਜੀਤ ਸਿੰਘ ਮਾਨ ਨੂੰ 305 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਸੰਨੀ ਨੂੰ 110 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਸੰਨੀ ਗਿੱਲ ਨੂੰ 250 ਵੋਟਾਂ, ਅਜ਼ਾਦ ਉਮੀਦਵਾਰ ਸ. ਕਰਨਦੀਪ ਸਿੰਘ ਨੂੰ 168 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਗੁਰਪ੍ਰੀਤ ਸਿੰਘ ਨੂੰ 134 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਜਗਦੀਸ਼ ਮਸੀਹ ਨੂੰ 172 ਵੋਟਾਂ, ਅਜ਼ਾਦ ਉਮੀਦਵਾਰ ਸ੍ਰੀ ਦੀਪਕ ਸ਼ਰਮਾਂ ਨੂੰ 294 ਵੋਟਾਂ, ਅਜ਼ਾਦ ਉਮੀਦਵਾਰ ਸ੍ਰ. ਪਰਮਜੀਤ ਸਿੰਘ ਨੂੰ 159 ਵੋਟਾਂ ਅਤੇ ਨੋਟਾ ਨੂੰ 699 ਵੋਟਾਂ ਪਈਆਂ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਜਨਾਬ ਮੁਹੰਮਦ ਇਸ਼ਫ਼ਾਕ ਨੇ ਵੋਟਾਂ ਅਤੇ ਵੋਟਾਂ ਦੀ ਗਿਣਤੀ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਸਮੁੱਚੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿ ਸਾਰਿਆਂ ਨੇ ਆਪਣੀ ਡਿਊਟੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਈ ਹੈ। ਇਸ ਮੌਕੇ ਉਨ੍ਹਾਂ ਨੇ ਸਮੂਹ ਉਮੀਦਵਾਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਚੋਣ ਪ੍ਰੀਕਿਆ ਦੌਰਾਨ ਪ੍ਰਸ਼ਾਸਨ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ