Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Election 2022

ਜਲੰਧਰ ਲੋਕ-ਸਭਾ ਦੀ ਜ਼ਿਮਨੀ ਚੋਣ: ਸੀਨੀਅਰ ਭਾਜਪਾ ਅਤੇ ਕਾਂਗਰਸ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ

PUNJAB NEWS EXPRESS | April 25, 2023 07:59 AM

ਚੰਡੀਗੜ੍ਹ, : ਭਾਜਪਾ ਅਤੇ ਕਾਂਗਰਸ ਵੱਲੋਂ ਜਲੰਧਰ ਵਿਖੇ ਆਗਾਮੀ ਲੋਕ-ਸਭਾ ਦੀ ਜ਼ਿਮਨੀ ਚੋਣ ਜਿੱਤਣ ਦੇ ਸੁਪਨੇ 'ਤੇ ਉਸ ਵੇਲੇ ਪਾਣੀ ਫ਼ਿਰ ਗਿਆ ਜਦ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਦੇ ਸੀਨੀਅਰ ਆਗੂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜਲੰਧਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਸਮੇਤ ਜਲੰਧਰ ਤੋਂ ਉੱਘੇ ਚਮੜਾ ਕਾਰੋਬਾਰੀ, ਸਮਾਜ ਸੇਵੀ ਸਟੀਵਨ ਕਲੇਰ ਭਾਜਪਾ ਨੂੰ ਅਲਵਿਦਾ ਆਖਦਿਆਂ 'ਆਪ ਦੇ ਸੂਬਾ ਪ੍ਰਧਾਨ ਤੇ ਮੁੱਖ-ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। 

ਇਸ ਮੌਕੇ ਆਪਣੇ ਸੰਬੋਧਨ ਵਿੱਚ ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਉਹ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ, ਭਾਈਚਾਰਕ ਸਾਂਝ ਲਈ ਕੀਤੇ ਜਾ ਰਹੇ ਉੱਦਮਾਂ, ਵਿੱਦਿਆ, ਸਿਹਤ, ਪ੍ਰਸ਼ਾਸਨਿਕ ਸੁਧਾਰਾਂ ਸਮੇਤ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ । ਉਨ੍ਹਾਂ ਦੀ ਹੀ ਗੱਲ ਨੂੰ ਅੱਗੇ ਤੋਰਦਿਆਂ ਸਟੀਵਨ ਕਲੇਰ ਨੇ ਵੀ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਹਿਜੀ ਪਾਰਟੀ ਹੈ ਜਿਹੜੀ ਬਿਨ੍ਹਾਂ ਕਿਸੇ ਭੇਦਭਾਵ ਦੇ ਪੰਜਾਬ ਦੇ ਹਰ ਨਾਗਰਿਕ ਦੇ ਖੁਸ਼ਹਾਲ ਭਵਿੱਖ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਇਹੀ ਵਜ੍ਹਾ ਹੈ ਕਿ ਉਨ੍ਹਾਂ ਪੰਜਾਬ ਨੂੰ ਰੰਗਲਾ ਬਣਾਉਣ ਦੇ 'ਆਪ ਵੱਲੋਂ ਵੇਖੇ ਸੁਪਨੇ ਦਾ ਹਿੱਸਾ ਬਣਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਸਟੀਵਨ ਕਲੇਰ ਪੰਜਾਬ ਅਤੇ ਜਲੰਧਰ ਦੇ ਇੱਕ ਪੜ੍ਹੇ-ਲਿਖੇ ਅਤੇ ਬਹੁਤ ਹੀ ਸਨਮਾਨਿਤ ਪਰਿਵਾਰ ਦੇ ਮੈਂਬਰ ਹਨ। ਇਨ੍ਹਾਂ ਦੇ ਦਾਦਾ ਸਵਰਗੀ ਕਿਸ਼ਨਦਾਸ ਜੀ ਹੀ ਉਹ ਸਖਸ਼ ਸਨ ਜਿਹੜੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਜੀ ਨੂੰ ਪੰਜਾਬ ਵਿੱਚ ਲੈਕੇ ਆਏ ਸਨ। ਸਟੀਵਨ ਕਲੇਰ ਦੇ ਪਿਤਾ ਜੀ ਵੀ ਉੱਘੇ ਚਮੜਾ ਕਾਰੋਬਾਰੀ ਸਨ। ਕਲੇਰ ਨੇ ਜਿੱਥੇ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਵਧਾਇਆ ਉੱਥੇ ਇਨ੍ਹਾਂ ਸਮਾਜ-ਸੇਵਾ ਦੇ ਕੰਮਾਂ ਵਿੱਚ ਵੀ ਚੋਖਾ ਯੋਗਦਾਨ ਪਾਇਆ ਹੈ। ਡੇਰਾ ਬੱਲਾਂ ਦੇ ਅਨੁਯਾਈ ਸਟੀਵਨ ਕਲੇਰ 'ਸ੍ਰੀ ਗੁਰੂ ਰਵਿਦਾਸ ਮੰਦਰ ਮੈਮੋਰੀਅਲ ਟਰੱਸਟ' ਬੂਟਾਂ-ਮੰਡੀ ਦੇ ਮੌਜੂਦਾ ਪ੍ਰਧਾਨ ਵੀ ਹਨ। 

ਚੰਡੀਗੜ੍ਹ ਵਿਖੇ 'ਆਪ ਦਾ ਹਿੱਸਾ ਬਣਨ ਮੌਕੇ ਪਰਮਜੀਤ ਸਿੰਘ ਰਾਏਪੁਰ ਅਤੇ ਸਟੀਵਨ ਕਲੇਰ ਨੇ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਣ ਅਤੇ ਪਾਰਟੀ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਜਿਤਾਉਣ ਲਈ ਆਪਣਾ ਪੂਰਾ ਜ਼ੋਰ ਲਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਮਾਣਯੋਗ ਮੁੱਖ-ਮੰਤਰੀ ਭਗਵੰਤ ਮਾਨ ਤੋਂ ਇਲਾਵਾ 'ਆਪ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ, ਜਗਬੀਰ ਸਿੰਘ ਬਰਾੜ ਸਮੇਤ ਹੋਰ ਵੀ ਕਈ ਪਤਵੰਤੇ ਸੱਜਣ ਉੱਥੇ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ