Wednesday, April 24, 2024

Election 2022

ਪੰਜਾਬ ਵਿੱਚ ਚੋਣਾਂ ਵਾਲੇ ਦਿਨ 71.95 ਫੀਸਦ ਵੋਟਿੰਗ ਕੀਤੀ ਗਈ ਦਰਜ, ਅੰਤਿਮ ਆਂਕੜੇ ਜਾਰੀ

PUNJAB NEWS EXPRESS | February 22, 2022 12:42 AM

- ਸਾਰੇ ਸਟਰਾਂਗ ਰੂਮ ਕੀਤੇ ਸੀਲ ;ਤਿੰਨ ਪੱਧਰੀ ਸੁਰੱਖਿਆ ਕੀਤੀ ਤਾਇਨਾਤ
ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਚੋਣਾਂ ਲਈ ਐਤਵਾਰ ਨੂੰ ਸੂਬੇ ਦੇ ਕੁੱਲ 2.14 ਕਰੋੜ ਵੋਟਰਾਂ ਵਿੱਚੋਂ 71.95 ਫੀਸਦ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਈਆਂ। ਕੁਲ 15469618 ਵੋਟਰਾਂ ਨੇ ਵੋਟ ਪਾਈ, ਜਿਨਾਂ ਵਿੱਚ 8133930 ਪੁਰਸ਼ ਅਤੇ 7335406 ਔਰਤਾਂ ਜਦਕਿ 282 ਟਰਾਸਜੈਡਰ /ਹੋਰ ਸ਼ਾਮਿਲ ਹਨ।

ਇਸ ਸਬੰਧੀ ਅੰਤਿਮ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸੂਬੇ ਦੇ ਕੁੱਲ 117 ਹਲਕਿਆਂ ਵਿੱਚੋਂ ਗਿੱਦੜਬਾਹਾ ਸਭ ਤੋਂ ਵੱਧ 84.93 ਫੀਸਦ ਪੋਲਿੰਗ ਨਾਲ ਪਹਿਲੇ ਸਥਾਨ `ਤੇ ਰਿਹਾ, ਜਦਕਿ ਤਲਵੰਡੀ ਸਾਬੋ 83.70 ਫੀਸਦ ਨਾਲ ਦੂਜੇ ਸਥਾਨ `ਤੇ ਅਤੇ ਸਰਦੂਲਗੜ੍ਹ (83.64%) `ਤੇ ਰਿਹਾ। ਇਸੇ ਤਰਾਂ ਅੰਮ੍ਰਿਤਸਰ ਪੱਛਮੀ (55.40%), ਲੁਧਿਆਣਾ ਦੱਖਣੀ (59.04%) ਅਤੇ ਅੰਮ੍ਰਿਤਸਰ ਕੇਂਦਰੀ (59.19%) ਹਲਕਿਆਂ ਵਿੱਚ ਸਭ ਤੋਂ ਘੱਟ ਵੋਟਿੰਗ ਫ਼ੀਸਦ ਦਰਜ ਕੀਤੀ ਗਈ।
ਉਹਨਾ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੀਆਂ ਸਕਰੂਟਨੀ ਰਿਪੋਟਾ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਖੇ ਪ੍ਰਾਪਤ ਹੋ ਚੁੱਕੀਆਂ ਹਨ।

ਉਹਨਾਂ ਕਿਹਾ ਕਿ ਚੋਣਾਂ ਵਾਲੇ ਦਿਨ ਸੂਬੇ ਵਿੱਚ 24740 ਪੋਲਿੰਗ ਸਟੇਸ਼ਨਾਂ ਤੋਂ 23 ਟਨ ਕੋਵਿਡ ਵੇਸਟ ਜਿਸ ਵਿਚ ਪੀਪਈ ਕਿੱਟਾ, ਫੇਸ ਮਾਸਕ, ਦਸਤਾਨੇ, ਫੇਸ ਸ਼ੀਲਡ ਆਦਿ ਸ਼ਾਮਲ ਹੈ, ਪੈਦਾ ਹੋਇਆ। ਇਹ ਵੇਸਟ ਹਰੇਕ ਜ਼ਿਲੇ ਵਿੱਚ ਪੀਪੀਸੀਬੀ ਵਲੋਂ ਨਿਯੁਕਤ ਜ਼ਿਲਾ ਨੋਡਲ ਅਫਸਰਾਂ ਦੀ ਸਹਾਇਤਾ ਨਾਲ ਬੜੇ ਸੁਚੱਜੇ ਅਤੇ ਵਾਤਾਵਰਣ ਪੱਖੀ ਢੰਗ ਨਾਲ ਇੱਕਤਰ ਕਰਕੇ ਨਸ਼ਟ ਕੀਤਾ ਗਿਆ।

ਅਮਨ-ਕਾਨੂੰਨ ਦੀ ਸਥਿਤੀ ਬਾਰੇ, ਡਾ: ਰਾਜੂ ਨੇ ਕਿਹਾ ਕਿ ਰਾਜ ਵਿੱਚ ਚੋਣਾਂ ਨਾਲ ਸਬੰਧਤ ਕੁਝ ਮਾਮੂਲੀ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੋਲਿੰਗ ਵਾਲੇ ਦਿਨ ਕੁੱਲ 33 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਦਰਜ ਹੋਈਆਂ ਇਨ੍ਹਾਂ 33 ਐਫਆਈਆਰਜ਼ ਵਿੱਚੋਂ, 10 ਮਾਮੂਲੀ ਝੜਪਾਂ ਨਾਲ ਸਬੰਧਤ, 16 ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ, ਤਿੰਨ ਚੋਣਾਂ ਸਬੰਧੀ ਅਪਰਾਧ, ਤਿੰਨ ਹੋਰ ਮਾਮਲੇ ਅਤੇ ਇੱਕ ਗੋਲੀਬਾਰੀ ਦੀ ਘਟਨਾ ਨਾਲ ਸਬੰਧਤ ਸਨ।

ਡਾ: ਰਾਜੂ ਨੇ ਦੱਸਿਆ ਕਿ ਐਤਵਾਰ ਸ਼ਾਮ 6 ਵਜੇ ਸ਼ਾਂਤਮਈ ਢੰਗ ਨਾਲ ਵੋਟਾਂ ਪੈਣ ਤੋਂ ਬਾਅਦ ਸਾਰੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਸਬੰਧਤ ਸਟਰਾਂਗ ਰੂਮਾਂ ਵਿੱਚ ਭੇਜ ਦਿੱਤਾ ਗਿਆ।ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ 66 ਥਾਵਾਂ `ਤੇ ਸਾਰੇ 117 ਸਟਰਾਂਗ ਰੂਮਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਦੀ ਤਾਇਨਾਤੀ ਦੇ ਨਾਲ ਤਿੰਨ-ਪੱਧਰੀ ਸੁਰੱਖਿਆ ਉਪਾਅ ਸਥਾਪਤ ਕੀਤੇ ਗਏ ਹਨ।ਉਹਨਾਂ ਕਿਹਾ ਕਿ ਸੁਰੱਖਿਆ ਬਲ 24 ਘੰਟੇ ਸਟਰੌਗ ਰੂਮਾਂ ਦੀ ਸਖਤ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਅਸਲ ਮਤਦਾਨ ਦੌਰਾਨ 65 ਬੈਲਟ ਯੂਨਿਟ, 60 ਕੰਟਰੋਲ ਯੂਨਿਟ ਅਤੇ 738 ਵੀਵੀਪੀਏਟੀ ਦੀ ਬਦਲੀ ਕੀਤੀ ਗਈ ।

ਸ੍ਰੀ ਰਾਜੂ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਵਾਲੇ ਪੋਲਿੰਗ ਮੁਲਾਜ਼ਮਾ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ , 25 ਹਜ਼ਾਰ ਬੂਥ ਲੈਵਲ ਅਫਸਰ, ਦਿਵਿਆਂਗ ਕੋਆਰਡੀਨੇਟਰਾਂ, ਐਨਸੀਸੀ/ਐਨਐਸਐਸ ਦੇ ਵਾਲੰਟੀਅਰਾਂ, ਆਸ਼ਾ ਵਰਕਰਾਂ ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡਾਂ ਦੇ ਚੌਕੀਦਾਰਾਂ ਦਾ ਇੱਕ ਵਾਰ ਫਿਰ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ