Saturday, April 27, 2024

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

PUNJAB NEWS EXPRESS | March 19, 2024 06:49 PM
 
ਚੰਡੀਗੜ੍ਹ, : ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। 
 
ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Election 2022

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ

ਜਲੰਧਰ ਲੋਕ-ਸਭਾ ਦੀ ਜ਼ਿਮਨੀ ਚੋਣ: ਸੀਨੀਅਰ ਭਾਜਪਾ ਅਤੇ ਕਾਂਗਰਸ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ