Sunday, April 28, 2024

Election 2022

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

PUNJAB NEWS EXPRESS | March 08, 2024 08:50 PM
- ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ 
- ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 
- ਕਿਹਾ, ਸੀਪੀਜ਼/ਐਸਐਸਪੀਜ਼ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਫਲੈਗ ਮਾਰਚ ਕੱਢਣ 
ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ। 
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।
ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ

ਜਲੰਧਰ ਲੋਕ-ਸਭਾ ਦੀ ਜ਼ਿਮਨੀ ਚੋਣ: ਸੀਨੀਅਰ ਭਾਜਪਾ ਅਤੇ ਕਾਂਗਰਸ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ