Monday, October 12, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Entertainment

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਾਰੀਖ 'ਚ ਬਦਲਾਅ

ਪੰਜਾਬ ਨਿਊਜ਼ ਐਕਸਪ੍ਰੈੱਸ | October 11, 2026 05:13 PM

ਨਵੀਂ ਦਿੱਲੀ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ’ ਤਹਿਤ ਦਿੱਲੀ ਵਿੱਚ ਹੋਣ ਵਾਲੇ ਕੰਸਰਟ ਦੀ ਤਾਰੀਖ ਬਦਲ ਦਿੱਤੀ ਗਈ ਹੈ। ਪਹਿਲਾਂ ਇਹ ਸ਼ੋਅ 1 ਨਵੰਬਰ ਨੂੰ ਹੋਣਾ ਸੀ, ਪਰ ਹੁਣ ਇਹ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਦਿਲਜੀਤ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਇਹ ਤਬਦੀਲੀ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੀਆਂ ਸੰਵੇਦਨਸ਼ੀਲ ਯਾਦਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀ ਪ੍ਰਮੋਸ਼ਨ ਕੌਂਸਲ ਦੀ ਅਪੀਲ ਤੋਂ ਬਾਅਦ ਕੀਤੀ ਗਈ ਹੈ। ਕੌਂਸਲ ਦੇ ਪ੍ਰਧਾਨ ਜਸਵੰਤ ਸਿੰਘ ਨੇ ਦਿਲਜੀਤ ਅਤੇ ਉਨ੍ਹਾਂ ਦੀ ਟੀਮ ਨੂੰ ਪੱਤਰ ਲਿਖ ਕੇ ਕੰਸਰਟ ਦੀ ਤਾਰੀਖ ਬਦਲਣ ਦੀ ਬੇਨਤੀ ਕੀਤੀ ਸੀ।

1 ਨਵੰਬਰ ਦੀ ਤਾਰੀਖ ਬਦਲਣ ਦੀ ਕੀਤੀ ਸੀ ਅਪੀਲ
ਕੌਂਸਲ ਨੇ ਆਪਣੇ ਪੱਤਰ ਵਿੱਚ ਕਿਹਾ ਸੀ ਕਿ 1 ਨਵੰਬਰ ਦਾ ਦਿਨ ਸਿੱਖ ਭਾਈਚਾਰੇ ਦੇ ਕਈ ਪਰਿਵਾਰਾਂ ਲਈ ਦਰਦਨਾਕ ਯਾਦਾਂ ਨਾਲ ਜੁੜਿਆ ਹੋਇਆ ਹੈ। 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ। ਇਨ੍ਹਾਂ ਦੰਗਿਆਂ ਦੀਆਂ ਯਾਦਾਂ ਅੱਜ ਵੀ ਪੀੜਤ ਪਰਿਵਾਰਾਂ ਅਤੇ ਸਿੱਖ ਭਾਈਚਾਰੇ ਲਈ ਬੇਹੱਦ ਸੰਵੇਦਨਸ਼ੀਲ ਹਨ। ਪੰਜਾਬੀ ਪ੍ਰਮੋਸ਼ਨ ਕੌਂਸਲ ਨੇ ਦਿਲਜੀਤ ਦੋਸਾਂਝ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਨੂੰ ਕੌਮਾਂਤਰੀ ਪੱਧਰ ’ਤੇ ਪਛਾਣ ਦਿਵਾਈ ਹੈ। ਕੌਂਸਲ ਨੇ ਸਪੱਸ਼ਟ ਕੀਤਾ ਸੀ ਕਿ ਇਸ ਅਪੀਲ ਦਾ ਮਕਸਦ ਦਿਲਜੀਤ ਦੇ ਸੰਗੀਤ, ਉਨ੍ਹਾਂ ਦੀਆਂ ਪ੍ਰਾਪਤੀਆਂ ਜਾਂ ਕੰਸਰਟ ਦਾ ਵਿਰੋਧ ਕਰਨਾ ਨਹੀਂ ਹੈ।

ਕੌਂਸਲ ਨੇ ਸਿਰਫ਼ ਇਹ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ ਕਿ 1 ਨਵੰਬਰ ਨੂੰ ਸਮਾਗਮ ਕਰਵਾਉਣ ਨਾਲ ਪੀੜਤ ਪਰਿਵਾਰਾਂ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ’ਤੇ ਕੀ ਅਸਰ ਪੈ ਸਕਦਾ ਹੈ। ਇਸ ਤੋਂ ਬਾਅਦ ਕੰਸਰਟ ਦੀ ਤਾਰੀਖ ਬਦਲ ਕੇ 30 ਅਕਤੂਬਰ ਕਰ ਦਿੱਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਉੱਘੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ: ਸਪੀਕਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਕਾਬੂ

ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ

ਆਮਿਰ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜੈਸਮੀਨ ਸੈਂਡਲਸ ਨੇ ਆਪਣੇ ਮੰਗੇਤਰ ਨੂੰ ਪ੍ਰਸ਼ੰਸਕਾਂ ਦੇ ਕੀਤਾ ਰੂ-ਬ-ਰੂ