Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Entertainment

ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਦੀ ਦਿਲਕਸ਼ ਰਹੀ ਪੇਸ਼ਕਾਰੀ, ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ

PUNJAB NEWS EXPRESS | February 06, 2024 09:23 PM
-ਵੱਡਮੁੱਲੀ ਵਿਰਾਸਤ, ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਅਹਿਮ ਸਾਬਤ ਹੋਇਆ ਪਟਿਆਲਾ ਹੈਰੀਟੇਜ ਮੇਲਾ-ਜੱਸੀ ਸੋਹੀਆਂ ਵਾਲਾ
ਪਟਿਆਲਾ, : 'ਪਟਿਆਲਾ ਵਿਰਾਸਤੀ ਮੇਲੇ' ਦੌਰਾਨ ਕਰਵਾਏ ਗਏ ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਗਾਏ ਗੀਤਾਂ 'ਤੇ ਦਰਸ਼ਕਾਂ ਨੇ ਖੂਬ ਭੰਗੜਾ ਪਾਇਆ। ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਬੀਤੀ ਦੇਰ ਸ਼ਾਮ ਆਪਣੇ ਪ੍ਰਸਿੱਧ ਗੀਤਾਂ ਦੀ ਪੇਸ਼ਕਾਰੀ ਕਰਦਿਆਂ ਗੁਰਨਾਮ ਭੁੱਲਰ ਨੇ ਡਾਇਮੰਡ ਦੀ ਝਾਂਜਰ, ਆਥਣ ਤੇ ਸਰਘੀ ਮਿਲਣਗੀਆਂ, ਚੁੰਨੀ ਸਤਰੰਗੀ, ਤੇਰੇ ਨਾਲ ਮੈਂ ਜਚਦੀ ਅਤੇ ਹੋਰ ਪ੍ਰਸਿੱਧ ਗੀਤ ਗਾ ਕੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕੀਤਾ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਅਤੇ ਏ.ਡੀ.ਸੀ ਅਨੁਪ੍ਰਿਤਾ ਜੌਹਲ, ਐਸ.ਪੀ. ਸਰਫ਼ਰਾਜ ਆਲਮ ਅਤੇ ਮੇਲੇ ਦੇ ਨੋਡਲ ਅਫ਼ਸਰ ਤੇ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ ਨੇ ਗਾਇਕ ਗੁਰਨਾਮ ਭੁੱਲਰ ਦਾ ਸਨਮਾਨ ਕੀਤਾ।
ਇਸ ਸਮੇਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਪਟਿਆਲਾ ਹੈਰੀਟੇਜ ਮੇਲਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੀ ਵੱਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਸਾਬਤ ਹੋਇਆ ਹੈ।
ਇਸ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਪੀ.ਸੀ.ਐਸ. ਅਧਿਕਾਰੀ ਜੀਵਨਜੋਤ ਕੌਰ ਤੇ ਮਨਪ੍ਰੀਤ ਕੌਰ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਤੇ ਡੀ.ਐਸ.ਪੀ. ਸਿਟੀ-2 ਜੰਗਜੀਤ ਸਿੰਘ ਸਮੇਤ ਹੋਰ ਪਤਵੰਤੇ, ਯੂਨੀਵਰਸਿਟੀ ਦੇ ਵੱਡੀ ਗਿਣਤੀ ਵਿਦਿਆਰਥੀ ਅਤੇ ਪਟਿਆਲਾ ਸ਼ਹਿਰ ਤੇ ਨੇੜਲੇ ਇਲਾਕਿਆਂ ਦੇ ਵਾਸੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਕਾਊਂਟ ਬਣਾਇਆ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਾਰੀਖ 'ਚ ਬਦਲਾਅ

ਉੱਘੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ: ਸਪੀਕਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਕਾਬੂ

ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ