Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Entertainment

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 03:56 PM

ਬਰਨਾਲਾ, 22 ਸਤੰਬਰ : ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੀ ਰਿਹਾਇਸ਼ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਦੀ ਅਗਵਾਈ ਅਤੇ ਐਸ.ਐਸ.ਪੀ. ਬਰਨਾਲਾ ਸ੍ਰੀ ਸੰਜੀਵ ਗੋਇਲ ਦੇ ਨਿਰਦੇਸ਼ਾਂ ਹੇਠ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਮੁਕਾਬਲੇ ਤੋਂ ਬਾਅਦ ਗਿਰੋਹ ਦੇ ਮੈਂਬਰਾਂ ਨੂੰ ਅਸਲੇ ਅਤੇ ਗੱਡੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਮੌਕੇ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਲੰਘੀ 12-13 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਪਿੰਡ ਛਾਨਣੀ ਵਿਖੇ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਮੇਨ ਗੇਟ 'ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਅਪਰਾਧੀਆਂ ਵੱਲੋਂ ਸੋਸ਼ਲ ਮੀਡੀਆ 'ਤੇ ਲਈ ਗਈ ਸੀ। ਇਸ ਸਬੰਧੀ ਥਾਣਾ ਬਰਨਾਲਾ ਵਿਖੇ ਬੋਲੜੀ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮਾਮਲਾ ਨੰਬਰ 182 ਦਰਜ ਕੀਤਾ ਗਿਆ ਸੀ।

ਪੁਲਿਸ ਵੱਲੋਂ ਤਕਨੀਕੀ ਅਤੇ ਵਿਗਿਆਨਕ ਤਰੀਕਿਆਂ ਨਾਲ ਤਲਾਸ਼ੀ ਅਭਿਆਨ ਚਲਾਉਂਦੇ ਹੋਏ 21 ਸਤੰਬਰ 2026 ਨੂੰ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਗੁਰਵਿੰਦਰ ਸਿੰਘ ਉਰਫ਼ ਸ਼ਕਤੀਮਾਨ ਉਰਫ਼ ਸਨੀ ਦਿਓਲ, ਵਾਸੀ ਗਾਗਾ, ਸੰਗਰੂਰ, ਗੁਰਪ੍ਰੀਤ ਸਿੰਘ ਉਰਫ਼ ਬਾਣਾ ਵਾਸੀ ਲਹਿਰਾਗਾਗਾ, ਸੰਗਰੂਰ, ਰਮਨਪ੍ਰੀਤ ਸਿੰਘ ਵਾਸੀ ਰਾਮਗੜ੍ਹ ਸੰਧੂਆਂ, ਸੰਗਰੂਰ ਗੌਰਵ ਸ਼ਰਮਾ ਉਰਫ਼ ਕ੍ਰਿਸ਼ਨ ਕੁਮਾਰ ਵਾਸੀ ਲਹਿਰਾ, ਸੰਗਰੂਰ ਦੋਸ਼ੀਆ ਨੂੰ ਗਿਰਫ਼ਤਾਰ ਕੀਤਾ ਗਿਆ ਹੈ।

22 ਸਤੰਬਰ 2026 ਨੂੰ ਜਦੋਂ ਪੁਲਿਸ ਟੀਮਾਂ ਮਾਨਸਾ ਸਾਈਡ ਤੋਂ ਆ ਰਹੇ ਇੱਕ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਘੇਰਾਬੰਦੀ ਕਰਨ 'ਤੇ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਪੁਲਿਸ ਪਾਰਟੀ 'ਤੇ ਜਾਨਲੇਵਾ ਫਾਇਰਿੰਗ ਕਰ ਦਿੱਤੀ, ਜੋ ਪੁਲਿਸ ਦੀ ਗੱਡੀ 'ਤੇ ਲੱਗੀ।

ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਚਲਾਈ ਗੋਲੀ ਨਾਲ ਇੱਕ ਦੋਸ਼ੀ (ਗੁਰਵਿੰਦਰ ਸਿੰਘ) ਦੀ ਸੱਜਣੀ ਲੱਤ ਵਿੱਚ ਗੋਲੀ ਲੱਗੀ ਅਤੇ ਦੂਜਾ ਦੋਸ਼ੀ (ਗੁਰਪਿਆਰ ਸਿੰਘ) ਮੋਟਰਸਾਈਕਲ ਤੋਂ ਡਿੱਗ ਕੇ ਜ਼ਖਮੀ ਹੋ ਗਿਆ। ਦੋਹਾਂ ਨੂੰ ਹਿਰਾਸਤ ਵਿੱਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਨੇ ਇਸ ਪੂਰੇ ਆਪ੍ਰੇਸ਼ਨ ਦੌਰਾਨ ਹੇਠ ਲਿਖੇ ਹਥਿਆਰ ਅਤੇ ਗੱਡੀਆਂ ਬਰਾਮਦ ਕੀਤੀਆਂ ਹਨ, 03 ਪਿਸਟਲ ਮੈਗਜ਼ੀਨ ਸਮੇਤ - 2 ਦੇਸੀ, 1 30 ਬੋਰ, 10 ਜ਼ਿੰਦਾ ਕਾਰਤੂਸ ਅਤੇ 05 ਖੋਲ ਕਾਰਤੂਸ, 01 ਅਰਟਿਗਾ ਕਾਰ ਨੰਬਰ PB 11 DC 6753, 02 ਮੋਟਰਸਾਈਕਲ (ਬਿਨਾਂ ਨੰਬਰ) ਪੁਲਿਸ ਅਧਿਕਾਰੀਆਂ ਅਨੁਸਾਰ ਫੜੇ ਗਏ ਦੋਸ਼ੀਆਂ ਦਾ ਸਬੰਧ ਵਿਦੇਸ਼ ਬੈਠੇ ਕ੍ਰਿਮੀਨਲਾਂ ਨਾਲ ਹੈ ਅਤੇ ਇਹ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਦੋਸ਼ੀਆਂ ਦਾ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment