Sunday, November 01, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Entertainment

ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | September 13, 2026 03:19 PM

ਬਰਨਾਲਾ: ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪੈਤ੍ਰਿਕ ਘਰ ’ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਘਰ ਦੇ ਨੇੜੇ ਪਹੁੰਚਦੇ ਦਿਖਾਈ ਦੇ ਰਹੇ ਹਨ।

ਵੀਡੀਓ ਮੁਤਾਬਕ ਘਰ ਦੇ ਬਾਹਰ ਪਹੁੰਚ ਕੇ ਨੌਜਵਾਨਾਂ ਨੇ ਮੋਟਰਸਾਈਕਲ ਰੋਕੀ। ਇਸ ਤੋਂ ਬਾਅਦ ਵਿਚਕਾਰ ਬੈਠੇ ਨੌਜਵਾਨ ਨੇ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਸ ਦੇ ਪਿੱਛੇ ਬੈਠੇ ਨੌਜਵਾਨ ਨੇ ਵੀ ਗੋਲੀਆਂ ਚਲਾਈਆਂ, ਜਦਕਿ ਮੋਟਰਸਾਈਕਲ ਚਲਾ ਰਹੇ ਤੀਜੇ ਨੌਜਵਾਨ ਨੇ ਪੂਰੀ ਘਟਨਾ ਦੀ ਵੀਡੀਓ ਬਣਾਈ। ਤਿੰਨਾਂ ਨੇ ਕਰੀਬ 8 ਰਾਊਂਡ ਫਾਇਰ ਕੀਤੇ ਅਤੇ ਇਸ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗਨੀਮਤ ਰਹੀ ਕਿ ਘਟਨਾ ਵਿੱਚ ਕਿਸੇ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ ਗੋਲੀਆਂ ਘਰ ਦੇ ਗੇਟ ’ਤੇ ਲੱਗੀਆਂ ਹਨ।

ਪਹਿਲਾਂ ਵੀ ਮਿਲੀਆਂ ਸਨ ਧਮਕੀਆਂ
ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਗੁਲਾਬ ਸਿੱਧੂ ਨੂੰ ਕਥਿਤ ਤੌਰ ’ਤੇ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਡੋਨੀ ਬਲ ਦੇ ਨਾਂ ’ਤੇ ਆਡੀਓ ਵਾਇਰਲ
ਇਸ ਦੌਰਾਨ ਗੈਂਗਸਟਰ ਡੋਨੀ ਬਲ ਦੇ ਨਾਂ ਨਾਲ ਇੱਕ ਆਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਗੁਲਾਬ ਸਿੱਧੂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਆਡੀਓ ਵਿੱਚ ਉਸ ਵੱਲੋਂ ਕਥਿਤ ਤੌਰ ’ਤੇ ਫਾਇਰਿੰਗ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਆਡੀਓ ਵਿੱਚ ਗੁਲਾਬ ਸਿੱਧੂ ਦੇ ਸਬੰਧਾਂ ਅਤੇ ਉਸ ਵੱਲੋਂ ਸਿੱਧੂ ਮੂਸੇਵਾਲਾ ਦੇ ਨਾਂ ਦੀ ਵਰਤੋਂ ਕਰਨ ਸਬੰਧੀ ਵੀ ਦਾਅਵੇ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਪਰਵਿੰਦਰ ਝੋਟਾ ਕਤਲ ਮਾਮਲਾ: ਨੀਰੂ ਬਾਜਵਾ ਨੇ ਆਪਣੀ ਫ਼ਿਲਮ ‘ਥਾਪੀ’ ਦੀ ਰੋਕੀ ਰਿਲੀਜ਼

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਕਾਊਂਟ ਬਣਾਇਆ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਾਰੀਖ 'ਚ ਬਦਲਾਅ

ਉੱਘੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ: ਸਪੀਕਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਕਾਬੂ

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ